Acts 20:35 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਹਮੇਸ਼ਾ ਇਹੀ ਵਿਖਾਇਆ ਕਿ ਤੁਹਾਨੂੰ ਉਵੇਂ ਹੀ ਕੰਮ ਕਰਨਾ ਚਾਹੀਦਾ ਹੈ ਜਿਵੇਂ ਮੈਂ ਕੀਤਾ ਸੀ, ਉਨ੍ਹਾਂ ਦੀ ਮਦਦ ਕਰਨ ਲਈ, ਜਿਨ੍ਹਾਂ ਨੂੰ ਜ਼ਰੂਰਤ ਸੀ। ਮੈਂ ਤੁਹਾਨੂੰ ਸਿੱਖਾਇਆ ਕਿ ਪ੍ਰਭੂ ਯਿਸੂ ਦੇ ਬਚਨ ਯਾਦ ਰੱਖੋ ਜੋ ਉਸ ਨੇ ਆਪ ਫ਼ਰਮਾਇਆ ਸੀ, ‘ਲੈਣ ਨਾਲੋਂ ਦੇਣਾ ਹੀ ਵੱਧੇਰੇ ਮੁਬਾਰਕ ਹੈ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਹਮੇਸ਼ਾ ਤੁਹਾਡੇ ਸਾਹਮਣੇ ਉਦਾਹਰਨ ਰੱਖੀ ਹੈ ਕਿ ਸਾਨੂੰ ਕਿਸ ਤਰ੍ਹਾਂ ਮਿਹਨਤ ਕਰ ਕੇ ਕਮਜ਼ੋਰਾਂ ਨੂੰ ਸੰਭਾਲਣਾ ਚਾਹੀਦਾ ਹੈ ਅਤੇ ਪ੍ਰਭੂ ਯਿਸੂ ਦੇ ਸ਼ਬਦ ਯਾਦ ਰੱਖਣੇ ਚਾਹੀਦੇ ਹਨ ਜਿਹੜੇ ਉਹਨਾਂ ਨੇ ਆਪ ਕਹੇ ਸਨ, ‘ਲੈਣ ਨਾਲੋਂ ਦੇਣਾ ਧੰਨ ਹੈ ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਜੋ ਕੁਝ ਵੀ ਕੀਤਾ, ਉਸ ਵਿੱਚ ਮੈਂ ਤੁਹਾਨੂੰ ਦਿਖਾਇਆ ਕਿ ਇਸ ਤਰ੍ਹਾਂ ਦੀ ਮਿਹਨਤ ਨਾਲ ਸਾਨੂੰ ਕਮਜ਼ੋਰਾਂ ਦੀ ਮਦਦ ਕਰਨੀ ਚਾਹੀਦੀ ਹੈ, ਪ੍ਰਭੂ ਯਿਸ਼ੂ ਨੇ ਖੁਦ ਜੋ ਸ਼ਬਦ ਕਹੇ ਸਨ, ਉਨ੍ਹਾਂ ਨੂੰ ਯਾਦ ਕਰਦੇ ਹੋਏ: “ਲੈਣ ਨਾਲੋਂ ਦੇਣਾ ਹੀ ਮੁਬਾਰਕ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਨੂੰ ਸਭਨਾਂ ਗੱਲਾਂ ਵਿੱਚ ਇਹ ਕਰ ਵਿਖਾਲਿਆ ਭਈ ਤੁਹਾਨੂੰ ਚਾਹੀਦਾ ਹੈ ਕਿ ਓਸੇ ਤਰਾਂ ਮਿਹਨਤ ਕਰ ਕੇ ਨਤਾਣਿਆਂ ਦੀ ਸਹਾਇਤਾ ਕਰੋ ਅਤੇ ਪ੍ਰਭੁ ਯਿਸੂ ਦੇ ਬਚਨ ਚੇਤੇ ਰੱਖੋ ਜੋ ਉਹ ਨੇ ਆਪ ਫ਼ਰਮਾਇਆ ਸੀ ਭਈ ਲੈਣ ਨਾਲੋਂ ਦੇਣਾ ਹੀ ਮੁਬਾਰਕ ਹੈ।।
Punjabi ERV
ਮੈਂ ਤੁਹਾਨੂੰ ਹਮੇਸ਼ਾ ਇਹੀ ਵਿਖਾਇਆ ਕਿ ਤੁਹਾਨੂੰ ਉਵੇਂ ਹੀ ਕੰਮ ਕਰਨਾ ਚਾਹੀਦਾ ਹੈ ਜਿਵੇਂ ਮੈਂ ਕੀਤਾ ਸੀ, ਉਨ੍ਹਾਂ ਦੀ ਮਦਦ ਕਰਨ ਲਈ, ਜਿਨ੍ਹਾਂ ਨੂੰ ਜ਼ਰੂਰਤ ਸੀ। ਮੈਂ ਤੁਹਾਨੂੰ ਸਿਖਾਇਆ ਕਿ ਪ੍ਰਭੂ ਯਿਸੂ ਦੇ ਬਚਨ ਯਾਦ ਰਖੋ ਜੋ ਉਸਨੇ ਆਪ ਫ਼ਰਮਾਇਆ ਸੀ, ‘ਲੈਣ ਨਾਲੋਂ ਦੇਣਾ ਹੀ ਵਧੇਰੇ ਮੁਬਾਰਕ ਹੈ।”‘
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਸਾਰੀਆਂ ਗੱਲਾਂ ਵਿੱਚ ਜਿਵੇਂ ਕਰ ਵਿਖਾਲਿਆ ਕਿ ਤੁਹਾਨੂੰ ਚਾਹੀਦਾ ਹੈ ਕਿ ਉਸੇ ਤਰ੍ਹਾਂ ਮਿਹਨਤ ਕਰ ਕੇ ਕਮਜ਼ੋਰਾਂ ਦੀ ਸਹਾਇਤਾ ਕਰੋ ਅਤੇ ਪ੍ਰਭੂ ਯਿਸੂ ਦੇ ਬਚਨ ਚੇਤੇ ਰੱਖੋ ਜੋ ਉਹ ਨੇ ਆਪ ਕਿਹਾ ਸੀ ਕਿ ਲੈਣ ਨਾਲੋਂ ਦੇਣਾ ਹੀ ਧੰਨ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں سارِیاں گلّاں وِچ تُہانوں نمونہ وکھالیا۔ پئی ایس طرح محنت کر کے کمزوراں دی مدد کرنی تے خُداوند یِسُوع دی گلّ یاد کرنی چاہیدی اے۔ جیہڑی اوس آپے آکھی۔ پئی دینا لین نالوں مُبارک اے۔
Punjabi Standard Bible (Punjabi Standard Bible) 2023
ਮੈਂ ਤੁਹਾਨੂੰ ਸਭ ਗੱਲਾਂ ਵਿੱਚ ਵਿਖਾਇਆ ਕਿ ਇਸੇ ਤਰ੍ਹਾਂ ਮਿਹਨਤ ਕਰਕੇ ਕਮਜ਼ੋਰਾਂ ਦੀ ਮਦਦ ਕਰਨਾ ਅਤੇ ਪ੍ਰਭੂ ਯਿਸੂ ਦੇ ਇਨ੍ਹਾਂ ਸ਼ਬਦਾਂ ਨੂੰ ਯਾਦ ਰੱਖਣਾ ਜ਼ਰੂਰੀ ਹੈ ਜੋ ਉਸ ਨੇ ਆਪ ਕਹੇ: ‘ਲੈਣ ਨਾਲੋਂ ਦੇਣਾ ਜ਼ਿਆਦਾ ਮੁਬਾਰਕ ਹੈ’।”