Acts 20:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹਫ਼ਤੇ ਦੇ ਪਹਿਲੇ ਦਿਨ, ਅਸੀਂ ਸਾਰੇ ਪ੍ਰਭੂ ਭੋਜ ਖਾਣ ਲਈ ਇਕੱਠੇ ਹੋਏ। ਇਸ ਮੌਕੇ ਤੇ ਪੌਲੁਸ ਨੇ ਲੋਕਾਂ ਨਾਲ ਗੱਲ ਕੀਤੀ। ਉਹ ਅਗਲੇ ਦਿਨ ਉੱਥੋਂ ਜਾਣ ਦੀ ਯੋਜਨਾ ਬਣਾ ਰਿਹਾ ਸੀ ਇਸ ਲਈ ਉਸ ਨੇ ਅੱਧੀ ਰਾਤ ਤੱਕ ਉਪਦੇਸ਼ ਜਾਰੀ ਰੱਖਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹਫ਼ਤੇ ਦੇ ਪਹਿਲੇ ਦਿਨ ਅਸੀਂ ਪ੍ਰਭੂ ਭੋਜ ਦੇ ਲਈ ਇਕੱਠੇ ਹੋਏ । ਪੌਲੂਸ ਅਗਲੇ ਦਿਨ ਜਾਣ ਵਾਲਾ ਸੀ, ਇਸ ਲਈ ਉਹ ਲੋਕਾਂ ਨਾਲ ਗੱਲ ਬਾਤ ਕਰਨ ਲੱਗਾ ਅਤੇ ਗੱਲ ਬਾਤ ਅੱਧੀ ਰਾਤ ਤੱਕ ਚੱਲਦੀ ਰਹੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਫ਼ਤੇ ਦੇ ਪਹਿਲੇ ਦਿਨ ਜਦੋਂ ਅਸੀਂ ਰੋਟੀ ਤੋੜਨ ਲਈ ਇਕੱਠੇ ਹੋਏ ਤਾਂ ਪੌਲੁਸ ਨੇ ਜੋ ਅਗਲੇ ਦਿਨ ਜਾਣ ਦਾ ਇਰਾਦਾ ਕੀਤਾ ਸੀ, ਉਨ੍ਹਾਂ ਨੂੰ ਬਚਨ ਸੁਣਾਇਆ ਅਤੇ ਉਹ ਅੱਧੀ ਰਾਤ ਤੱਕ ਉਪਦੇਸ਼ ਕਰਦਾ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਹਫਤੇ ਦੇ ਪਹਿਲੇ ਦਿਨ ਜਾਂ ਅਸੀਂ ਰੋਟੀ ਤੋਂੜਨ ਲਈ ਇਕੱਠੇ ਹੋਏ ਤਾਂ ਪੌਲੁਸ ਨੇ ਜੋ ਅਗਲੇ ਭਲਕ ਤੁਰ ਜਾਣ ਨੂੰ ਤਿਆਰ ਸੀ ਉਨ੍ਹਾਂ ਨੂੰ ਬਚਨ ਸੁਣਾਇਆ ਅਤੇ ਉਹ ਅੱਧੀ ਰਾਤ ਤਾਈਂ ਉਪਦੇਸ਼ ਕਰਦਾ ਰਿਹਾ
Punjabi ERV
ਹਫ਼ਤੇ ਦੇ ਪਹਿਲੇ ਦਿਨ, ਅਸੀਂ ਸਾਰੇ ਪ੍ਰਭੂ ਦਾ ਭੋਜਨ ਖਾਣ ਲਈ ਇਕਠੇ ਹੋਏ। ਇਸ ਮੌਕੇ ਤੇ ਪੌਲੁਸ ਨੇ ਲੋਕਾਂ ਨਾਲ ਗੱਲ ਕੀਤੀ। ਉਹ ਅਗਲੇ ਦਿਨ ਉਥੋਂ ਜਾਣ ਦੀ ਯੋਜਨਾ ਬਣਾ ਰਿਹਾ ਸੀ ਇਸ ਲਈ ਉਸਨੇ ਅਧੀ ਰਾਤ ਤੱਕ ਉਪਦੇਸ਼ ਜਾਰੀ ਰੱਖਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਫ਼ਤੇ ਦੇ ਪਹਿਲੇ ਦਿਨ ਜਦੋਂ ਅਸੀਂ ਰੋਟੀ ਤੋੜਨ ਲਈ ਇਕੱਠੇ ਹੋਏ ਤਾਂ ਪੌਲੁਸ ਨੇ ਜੋ ਅਗਲੇ ਦਿਨ ਜਾਣ ਲਈ ਤਿਆਰ ਸੀ, ਉਨ੍ਹਾਂ ਨੂੰ ਬਚਨ ਸੁਣਾਇਆ ਅਤੇ ਉਹ ਅੱਧੀ ਰਾਤ ਤੱਕ ਉਪਦੇਸ਼ ਕਰਦਾ ਰਿਹਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ہفتے دے پہلے دِن جِس ویلے اسی روٹی توڑن لئی اکٹّھے ہوئے۔ پَولُس دُوجے دِن ٹُرن دا اِرادہ کر کے اوہناں نال کلام کِیتا۔ تے اَدھی رات تِیکر اپنا وعظ کر دا رہیا۔
Punjabi Standard Bible (Punjabi Standard Bible) 2023
ਹਫ਼ਤੇ ਦੇ ਪਹਿਲੇ ਦਿਨ ਜਦੋਂ ਅਸੀਂ ਰੋਟੀ ਤੋੜਨ ਲਈ ਇਕੱਠੇ ਹੋਏ ਤਾਂ ਪੌਲੁਸ ਉਨ੍ਹਾਂ ਨੂੰ ਵਚਨ ਸੁਣਾਉਣ ਲੱਗਾ ਕਿਉਂਕਿ ਅਗਲੇ ਦਿਨ ਉਸ ਨੇ ਜਾਣਾ ਸੀ। ਉਹ ਅੱਧੀ ਰਾਤ ਤੱਕ ਵਚਨ ਸੁਣਾਉਂਦਾ ਰਿਹਾ।