Acts 20:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯੂਤਖੁਸ ਨਾਂ ਦਾ ਇੱਕ ਜੁਆਨ ਖਿੜਕੀ ਵਿੱਚ ਬੈਠਾ ਸੀ। ਉਹ ਬਹੁਤ ਅਨੀਂਦਰਾ ਮਹਿਸੂਸ ਕਰ ਰਿਹਾ ਸੀ ਕਿਉਂਕਿ ਪੌਲੁਸ ਨੇ ਬੋਲਣਾ ਜਾਰੀ ਰੱਖਿਆ ਸੀ। ਆਖਿਰਕਾਰ, ਉਹ ਸੌਂ ਗਿਆ ਅਤੇ ਖਿੜਕੀ ਚੋਂ ਬਾਹਰ ਡਿੱਗ ਪਿਆ। ਜਦੋਂ ਲੋਕਾਂ ਨੇ ਹੇਠਾਂ ਜਾਕੇ ਉਸ ਨੂੰ ਚੁੱਕਿਆ ਤਾਂ ਉਹ ਮਰਿਆ ਪਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯੂਤਖੁਸ ਨਾਂ ਦਾ ਇੱਕ ਜਵਾਨ ਖਿੜਕੀ ਵਿੱਚ ਬੈਠਾ ਹੋਇਆ ਸੀ । ਜਦੋਂ ਪੌਲੂਸ ਦੇਰ ਤੱਕ ਗੱਲ ਬਾਤ ਕਰਦਾ ਰਿਹਾ ਤਾਂ ਉਸ ਜਵਾਨ ਨੂੰ ਨੀਂਦ ਆ ਗਈ । ਨੀਂਦ ਦੇ ਝੋਕੇ ਵਿੱਚ ਹੀ ਉਹ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗ ਪਿਆ ਅਤੇ ਮਰਿਆ ਹੋਇਆ ਚੁੱਕਿਆ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਖਿੜਕੀ ਵਿੱਚ ਯੂਟੀਕੁਸ ਨਾਮ ਦਾ ਇੱਕ ਨੌਜਵਾਨ ਬੈਠਾ ਹੋਇਆ ਸੀ, ਜੋ ਡੂੰਘੀ ਨੀਂਦ ਵਿੱਚ ਝੂਟੇ ਲੈ ਰਿਹਾ ਸੀ ਜਿਵੇਂ-ਜਿਵੇਂ ਪੌਲੁਸ ਗੱਲਾਂ ਅਤੇ ਗੱਲਾਂ ਕਰ ਰਿਹਾ ਸੀ। ਜਦੋਂ ਉਹ ਗਹਿਰੀ ਨੀਂਦ ਵਿੱਚ ਸੌਂ ਗਿਆ ਸੀ, ਤਾਂ ਉਹ ਤੀਜੀ ਮੰਜਿਲ ਤੋਂ ਜ਼ਮੀਨ ਤੇ ਡਿੱਗ ਪਿਆ ਅਤੇ ਮਰਿਆ ਹੋਇਆ ਚੁੱਕਿਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯੂਤਖੁਸ ਨਾਮੇ ਇੱਕ ਜੁਆਨ ਤਾਕੀ ਵਿੱਚ ਬੈਠਾ ਗਾੜੀ ਨੀਂਦ ਨਾਲ ਉਂਘਲਾਇਆ ਹੋਇਆ ਸੀ ਅਰ ਜਿਉਂ ਪੌਲੁਸ ਬਹਤੁ ਚਿਰ ਤੀਕੁਰ ਬਚਨ ਕਰਦਾ ਰਿਹਾ ਤਾਂ ਉਹ ਨੀਂਦਰ ਦੇ ਮਾਰ ਉਂਘਲਾਇਆ ਹੋਇਆ ਤਿਮੰਜਲੇ ਤੋਂ ਹੇਠਾਂ ਡਿੱਗ ਪਿਆ ਅਤੇ ਮੁਰਦੇ ਨੂੰ ਚੁੱਕਿਆ ਗਿਆ
Punjabi ERV
ਯੂਤਖੁਸ ਨਾਂ ਦਾ ਇੱਕ ਜੁਆਨ ਖਿਡ਼ਕੀ ਵਿੱਚ ਬੈਠਾ ਸੀ। ਉਹ ਬਹੁਤ ਅਨੀਂਦਰਾ ਮਹਿਸੂਸ ਕਰ ਰਿਹਾ ਸੀ ਕਿਉਂਕਿ ਪੌਲੁਸ ਨੇ ਬੋਲਣਾ ਜਾਰੀ ਰੱਖਿਆ ਸੀ। ਆਖਿਰਕਾਰ, ਉਹ ਸੌਂ ਗਿਆ ਅਤੇ ਖਿਡ਼ਕੀ ਚੋਂ ਬਾਹਰ ਡਿੱਗ ਪਿਆ। ਜਦੋਂ ਲੋਕਾਂ ਨੇ ਹੇਠਾਂ ਜਾਕੇ ਉਸਨੂੰ ਚੁਕਿਆ ਤਾਂ ਉਹ ਮਰਿਆ ਪਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯੂਤਖੁਸ ਨਾਮ ਦਾ ਇੱਕ ਜਵਾਨ ਖਿੜਕੀ ਵਿੱਚ ਬੈਠਾ ਗਹਿਰੀ ਨੀਂਦ ਨਾਲ ਉਂਘਲਾਇਆ ਹੋਇਆ ਸੀ ਅਤੇ ਜਦੋਂ ਪੌਲੁਸ ਬਹੁਤ ਸਮੇਂ ਤੱਕ ਬਚਨ ਕਰਦਾ ਰਿਹਾ ਤਾਂ ਉਹ ਨੀਂਦ ਦੇ ਕਾਰਨ ਉਂਘਲਾਇਆ ਹੋਇਆ, ਤੀਸਰੀ ਮੰਜਿਲ ਤੋਂ ਹੇਠਾਂ ਡਿੱਗ ਪਿਆ ਅਤੇ ਮਰਿਆ ਹੋਇਆ ਚੁੱਕਿਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اِک جوان یُوتخُس کر کے کھِڑکی اُتّے بَیٹھا ہویا نِیندر نال بڑا دَبّیا ہویا سی۔ تے پَولُس دے وعظ کر دیاں کر دیاں اوہ اپنی نِیندر دا ماریا ہویا ترِیجی منزلوں ہیٹھاں ڈِگّ پیا۔ تے مُردہ چُکیا گیا۔
Punjabi Standard Bible (Punjabi Standard Bible) 2023
ਤਦ ਯੂਤਖੁਸ ਨਾਮਕ ਇੱਕ ਨੌਜਵਾਨ ਖਿੜਕੀ ਵਿੱਚ ਬੈਠਾ ਹੋਇਆ ਸੀ ਅਤੇ ਜਦੋਂ ਪੌਲੁਸ ਦੇਰ ਤੱਕ ਵਚਨ ਸਣਾਉਂਦਾ ਰਿਹਾ ਤਾਂ ਉਹ ਗੂੜ੍ਹੀ ਨੀਂਦ ਨਾਲ ਉਂਘਲਾਉਣ ਲੱਗਾ ਅਤੇ ਉਂਘਲਾਉਣ ਕਰਕੇ ਤੀਜੀ ਮੰਜਲ ਤੋਂ ਡਿੱਗ ਪਿਆ ਅਤੇ ਉਨ੍ਹਾਂ ਉਸ ਨੂੰ ਮਰਿਆ ਹੋਇਆ ਚੁੱਕਿਆ।