Acts 21:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਉਨ੍ਹਾਂ ਬਜ਼ੁਰਗਾਂ ਨੂੰ ਅਲਵਿਦਾ ਆਖਕੇ ਜਹਾਜ਼ ਵਿੱਚ ਚੱਲੇ ਗਏ। ਅਸੀਂ ਸਿੱਧਾ ਕੋਸ ਟਾਪੂ ਵੱਲ ਆਏ। ਅਗਲੇ ਦਿਨ ਅਸੀਂ ਰੋਦੁਸ ਟਾਪੂ ਵੱਲ ਗਏ ਅਤੇ ਰੋਦੁਸ ਤੋਂ ਪਾਤਰਾ ਵੱਲ ਨੂੰ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਉਹਨਾਂ ਤੋਂ ਵਿਦਾ ਲੈ ਕੇ ਸਮੁੰਦਰੀ ਜਹਾਜ਼ ਦੁਆਰਾ ਸਿੱਧੇ ਕੋਸ ਆਏ । ਅਗਲੇ ਦਿਨ ਰੋਦੁਸ ਅਤੇ ਫਿਰ ਪਾਤਰਾ ਪਹੁੰਚੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਅਸੀਂ ਆਪਣੇ ਆਪ ਨੂੰ ਅਫ਼ਸੁਸ ਦੇ ਬਜ਼ੁਰਗਾਂ ਤੋਂ ਅਲੱਗ ਕਰ ਲਿਆ, ਤਾਂ ਅਸੀਂ ਸਮੁੰਦਰੀ ਜਹਾਜ਼ ਦੁਆਰਾ ਸਿੱਧੇ ਕੋਸ ਟਾਪੂ ਨੂੰ ਗਏ। ਅਗਲੇ ਦਿਨ ਅਸੀਂ ਰੋਦੁਸ ਗਏ ਅਤੇ ਉੱਥੋਂ ਪਤਾਰਾ ਸ਼ਹਿਰ ਨੂੰ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਇਆ ਕਿ ਜਾਂ ਅਸਾਂ ਉਨ੍ਹਾਂ ਤੋਂ ਵਿਦਿਆ ਹੋ ਕੇ ਜਹਾਜ਼ ਖੋਲ੍ਹ ਦਿੱਤਾ ਤਾਂ ਸਿੱਧੇ ਰਾਹ ਕੋਸ ਨੂੰ ਆਏ ਅਰ ਦੂਜੇ ਦਿਨ ਰੋਦੁਸ ਨੂੰ ਅਰ ਉੱਥੋਂ ਪਾਤਰਾ ਨੂੰ
Punjabi ERV
ਅਸੀਂ ਉਨ੍ਹਾਂ ਬਜ਼ੁਰਗਾਂ ਨੂੰ ਅਲਵਿਦਾ ਆਖਕੇ ਜਹਾਜ਼ ਵਿੱਚ ਚਲੇ ਗਏ। ਅਸੀਂ ਸਿਧਾ ਕੋਸ ਟਾਪੂ ਵੱਲ ਆਏ। ਅਗਲੇ ਦਿਨ ਅਸੀਂ ਰੋਦੁਸ ਟਾਪੂ ਵੱਲ ਗਏ ਅਤੇ ਰੋਦੁਸ ਤੋਂ ਪਾਤਰਾ ਵੱਲ ਨੂੰ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਉਨ੍ਹਾਂ ਤੋਂ ਵਿਦਾ ਹੋ ਕੇ ਜਹਾਜ਼ ਖੋਲ੍ਹ ਦਿੱਤਾ ਤਾਂ ਸਿੱਧੇ ਰਾਹ ਕੋਸ ਨੂੰ ਆਏ ਅਤੇ ਦੂਜੇ ਦਿਨ ਰੋਦੁਸ ਨੂੰ, ਫਿਰ ਉੱਥੋਂ ਪਾਤਰ੍ਹਾਂ ਨੂੰ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایویں ہویا پئی جد اسی اوہناں توں وِداع ہو کے جہاز اُتّے ٹھِلّ پئے۔ تَد سِدّھے راہ کوس نُوں آئے تے دُوجے دِن رُدُس نُوں۔ تے اوتھوں پترہ نُوں۔
Punjabi Standard Bible (Punjabi Standard Bible) 2023
ਫਿਰ ਇਸ ਤਰ੍ਹਾਂ ਹੋਇਆ ਕਿ ਅਸੀਂ ਉਨ੍ਹਾਂ ਤੋਂ ਵਿਦਾ ਲੈ ਕੇ ਸਮੁੰਦਰ ਦੇ ਰਸਤੇ ਸਿੱਧੇ ਕੋਸ ਨੂੰ ਆਏ ਅਤੇ ਅਗਲੇ ਦਿਨ ਰੋਦੁਸ ਅਤੇ ਉੱਥੋਂ ਪਾਤਰਾ ਨੂੰ ਗਏ।