Acts 21:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਸਾਡੇ ਕੋਲ ਆਇਆ ਤੇ ਉਸ ਨੇ ਸਾਡੇ ਕੋਲੋਂ ਪੌਲੁਸ ਦੀ ਕਮਰ ਪੇਟੀ ਲੈ ਲਈ। ਅਤੇ ਉਸ ਕਮਰਪਟੇ ਨਾਲ ਆਪਣੇ ਹੱਥ-ਪੈਰ ਬੰਨ੍ਹ ਕੇ ਆਖਣ ਲੱਗਾ, “ਪਵਿੱਤਰ ਆਤਮਾ ਮੈਨੂੰ ਦੱਸਦਾ ਹੈ, ਕਿ ‘ਯਰੂਸ਼ਲਮ ਵਿੱਚ ਯਹੂਦੀ ਉਸ ਮਨੁੱਖ ਨੂੰ ਇਸੇ ਤਰ੍ਹਾਂ ਬੰਨ੍ਹ ਦੇਣਗੇ ਜਿਸ ਦਾ ਇਹ ਕਮਰਪਟਾ ਹੈ, ਅਤੇ ਉਸਤੋਂ ਬਾਅਦ ਉਹ ਉਸ ਨੂੰ ਪਰਾਈਆਂ ਕੌਮਾਂ ਦੇ ਲੋਕਾਂ ਦੇ ਹਵਾਲੇ ਕਰ ਦੇਣਗੇ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹ ਸਾਨੂੰ ਮਿਲਣ ਆਇਆ ਤਾਂ ਉਸ ਨੇ ਪੌਲੂਸ ਦਾ ਕਮਰਬੰਦ ਲਿਆ ਅਤੇ ਆਪਣੇ ਹੱਥ-ਪੈਰ ਬੰਨ੍ਹ ਕੇ ਕਿਹਾ, “ਪਵਿੱਤਰ ਆਤਮਾ ਦਾ ਕਹਿਣਾ ਹੈ ਕਿ ਜਿਸ ਆਦਮੀ ਦਾ ਇਹ ਕਮਰਬੰਦ ਹੈ, ਉਸ ਨੂੰ ਯਰੂਸ਼ਲਮ ਵਿੱਚ ਯਹੂਦੀ ਲੋਕ ਇਸੇ ਤਰ੍ਹਾਂ ਬੰਨਣਗੇ ਅਤੇ ਪਰਾਈਆਂ ਕੌਮਾਂ ਦੇ ਹੱਥਾਂ ਵਿੱਚ ਸੌਂਪ ਦੇਣਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਡੇ ਕੋਲ ਆ ਕੇ, ਉਸਨੇ ਪੌਲੁਸ ਦੀ ਕਮਰਬੰਧ ਨਾਲ ਆਪਣੇ ਹੱਥ ਅਤੇ ਪੈਰਾਂ ਨੂੰ ਬੰਨ੍ਹਿਆ ਅਤੇ ਕਿਹਾ, “ਪਵਿੱਤਰ ਆਤਮਾ ਕਹਿੰਦਾ ਹੈ, ਇਸ ਤਰ੍ਹਾਂ ਯੇਰੂਸ਼ਲੇਮ ਵਿੱਚ ਯਹੂਦੀ ਆਗੂ ਵੀ ਕਮਰਬੰਧ ਦੇ ਮਾਲਕ ਨੂੰ ਬੰਨ੍ਹਣਗੇ ਅਤੇ ਉਸ ਨੂੰ ਗ਼ੈਰ-ਯਹੂਦੀਆਂ ਦੇ ਹਵਾਲੇ ਸੌਂਪ ਦੇਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਸਾਡੇ ਕੋਲ ਆਣ ਕੇ ਪੌਲੁਸ ਦਾ ਕਮਰਪਟਕਾ ਚੁੱਕ ਲਿਆ ਅਤੇ ਆਪਣੇ ਹੱਥ ਪੈਰ ਬੰਨ੍ਹ ਕੇ ਕਿਹਾ, ਪਵਿੱਤ੍ਰ ਆਤਮਾ ਇਉਂ ਆਖਦਾ ਹੈ ਭਈ ਯਹੂਦੀ ਲੋਕ ਯਰੂਸ਼ਲਮ ਵਿੱਚ ਉਸ ਮਨੁੱਖ ਨੂੰ ਜਿਹ ਦਾ ਇਹ ਪਟਕਾ ਹੈ ਇਸੇ ਤਰਾਂ ਬੰਨ੍ਹਣਗੇ ਅਤੇ ਪਰਾਈਆਂ ਕੌਮਾਂ ਦੇ ਹੱਥਾਂ ਵਿੱਚ ਹਵਾਲੇ ਕਰਨਗੇ
Punjabi ERV
ਉਹ ਸਾਡੇ ਕੋਲ ਆਇਆ ਤੇ ਉਸਨੇ ਸਾਡੇ ਕੋਲੋਂ ਪੌਲੁਸ ਦੀ ਕਮਰ ਪੇਟੀ ਲੈ ਲਈ। ਅਤੇ ਉਸ ਕਮਰਪਟੇ ਨਾਲ ਆਪਣੇ ਹੱਥ-ਪੈਰ ਬੰਨ੍ਹਕੇ ਆਖਣ ਲੱਗਾ, “ਪਵਿੱਤਰ ਆਤਮਾ ਮੈਨੂੰ ਦੱਸਦਾ ਹੈ, ਕਿ ਯਰੂਸ਼ਲਮ ਵਿੱਚ ਯਹੂਦੀ ਉਸ ਮਨੁੱਖ ਨੂੰ ਇਸੇ ਤਰ੍ਹਾਂ ਬੰਨ੍ਹ ਦੇਣਗੇ ਜਿਸ ਦਾ ਇਹ ਕਮਰ ਪਟ੍ਟਾ ਹੈ, ਅਤੇ ਉਸਤੋਂ ਬਾਅਦ ਉਹ ਉਸਨੂੰ ਪਰਾਈਆਂ ਕੌਮਾਂ ਦੇ ਲੋਕਾਂ ਦੇ ਹਵਾਲੇ ਕਰ ਦੇਣਗੇ।”‘
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਸਾਡੇ ਕੋਲ ਆ ਕੇ ਪੌਲੁਸ ਦਾ ਕਮਰ ਪਟਕਾ ਚੁੱਕ ਲਿਆ ਅਤੇ ਆਪਣੇ ਹੱਥ-ਪੈਰ ਬੰਨ੍ਹ ਕੇ ਕਿਹਾ, ਪਵਿੱਤਰ ਆਤਮਾ ਇਸ ਤਰ੍ਹਾਂ ਆਖਦਾ ਹੈ ਕਿ ਯਹੂਦੀ ਲੋਕ ਯਰੂਸ਼ਲਮ ਵਿੱਚ ਉਸ ਮਨੁੱਖ ਨੂੰ ਜਿਹ ਦਾ ਇਹ ਪਟਕਾ ਹੈ, ਇਸੇ ਤਰ੍ਹਾਂ ਬੰਨ੍ਹਣਗੇ ਅਤੇ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس ساڈے کول آ کے پَولُس دے لکّ دا پٹکا لیا۔ تے اپنے ہتّھ پَیر بَنّھ کے آکھیا۔ پئی پاک رُوح اینج آ کھدا اے۔ پئی یرُوشلِیم وِچ اوس بندے نُوں جِہدا ایہہ پٹکا اے یہُودی ایسے طرح بنھن گے۔ تے غیر قوماں دے حوالے کرن گے۔
Punjabi Standard Bible (Punjabi Standard Bible) 2023
ਉਸ ਨੇ ਸਾਡੇ ਕੋਲ ਆ ਕੇ ਪੌਲੁਸ ਦਾ ਕਮਰਬੰਦ ਚੁੱਕ ਲਿਆ ਅਤੇ ਆਪਣੇ ਹੱਥ ਪੈਰ ਬੰਨ੍ਹ ਕੇ ਕਿਹਾ, “ਪਵਿੱਤਰ ਆਤਮਾ ਕਹਿੰਦਾ ਹੈ, ‘ਜਿਸ ਵਿਅਕਤੀ ਦਾ ਇਹ ਕਮਰਬੰਦ ਹੈ, ਉਸ ਨੂੰ ਯਰੂਸ਼ਲਮ ਵਿੱਚ ਯਹੂਦੀ ਇਸੇ ਤਰ੍ਹਾਂ ਬੰਨ੍ਹਣਗੇ ਅਤੇ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ’।”