Acts 21:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਪੌਲੁਸ ਨੇ ਕਿਹਾ, “ਤੁਸੀਂ ਰੋ ਕਿਉਂ ਰਹੇ ਹੋ? ਤੁਸੀਂ ਮੇਰਾ ਦਿਲ ਕਿਉਂ ਤੋੜ ਰਹੇ ਹੋ। ਮੈਂ ਯਰੂਸ਼ਲਮ ਵਿੱਚ ਬੰਨ੍ਹੇ ਜਾਣ ਨੂੰ ਤਿਆਰ ਹਾਂ ਇਹੀ ਨਹੀਂ ਸਗੋਂ ਮੈਂ ਤਾਂ ਪ੍ਰਭੂ ਯਿਸੂ ਦੇ ਨਾਂ ਤੇ ਮਰ ਮਿਟਣ ਨੂੰ ਵੀ ਤਿਆਰ ਹਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਸ ਨੇ ਉੱਤਰ ਦਿੱਤਾ, “ਤੁਸੀਂ ਇਹ ਕੀ ਕਰ ਰਹੇ ਹੋ? ਤੁਸੀਂ ਰੋ ਰੋ ਕੇ ਮੇਰਾ ਦਿਲ ਕਿਉਂ ਦੁਖੀ ਕਰ ਰਹੇ ਹੋ? ਮੈਂ ਤਾਂ ਪ੍ਰਭੂ ਯਿਸੂ ਦੇ ਲਈ ਯਰੂਸ਼ਲਮ ਵਿੱਚ ਬੰਨ੍ਹੇ ਜਾਣ ਦੇ ਲਈ ਹੀ ਨਹੀਂ ਸਗੋਂ ਮਰਨ ਦੇ ਲਈ ਵੀ ਤਿਆਰ ਹਾਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਪੌਲੁਸ ਨੇ ਉੱਤਰ ਦਿੱਤਾ, “ਤੁਸੀਂ ਕਿਉਂ ਰੋ ਰਹੇ ਹੋ ਅਤੇ ਮੇਰਾ ਦਿਲ ਕਿਉਂ ਤੋੜ ਰਹੇ ਹੋ? ਕਿਉਂ ਜੋ ਮੈਂ ਪ੍ਰਭੂ ਯਿਸ਼ੂ ਦੇ ਨਾਮ ਦੇ ਲਈ ਯੇਰੂਸ਼ਲੇਮ ਵਿੱਚ ਕੇਵਲ ਬੰਨ੍ਹੇ ਜਾਣ ਨੂੰ ਹੀ ਨਹੀਂ ਸਗੋਂ ਮਰਨ ਨੂੰ ਵੀ ਤਿਆਰ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਪੌਲੁਸ ਨੇ ਉੱਤਰ ਦਿੱਤਾ, ਇਹ ਤੁਸੀਂ ਕੀ ਕਰਦੇ ਹੋ ਜੋ ਰੋਂਦੇ ਅਤੇ ਮੇਰਾ ਦਿਲ ਤੋਂੜਦੇ ਹੋॽ ਕਿਉਂ ਜੋ ਮੈਂ ਪ੍ਰਭੁ ਯਿਸੂ ਦੇ ਨਾਮ ਦੇ ਬਦਲੇ ਯਰੂਸ਼ਲਮ ਵਿੱਚ ਨਿਰਾ ਬੰਨ੍ਹੇ ਜਾਣ ਨੂੰ ਹੀ ਨਹੀਂ ਸਗੋਂ ਮਰਨ ਨੂੰ ਵੀ ਤਿਆਰ ਹਾਂ
Punjabi ERV
ਪਰ ਪੌਲੁਸ ਨੇ ਕਿਹਾ, “ਤੁਸੀਂ ਰੋ ਕਿਉਂ ਰਹੇ ਹੋ? ਤੁਸੀਂ ਮੇਰਾ ਦਿਲ ਕਿਉਂ ਤੋਡ਼ ਰਹੇ ਹੋ। ਮੈਂ ਯਰੂਸ਼ਲਮ ਵਿੱਚ ਬੰਨ੍ਹੇ ਜਾਣ ਨੂੰ ਤਿਆਰ ਹਾਂ ਇਹੀ ਨਹੀਂ ਸਗੋਂ ਮੈਂ ਤਾਂ ਪ੍ਰਭੂ ਯਿਸੂ ਦੇ ਨਾਂ ਤੇ ਮਰ ਮਿਟਣ ਨੂੰ ਵੀ ਤਿਆਰ ਹਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪੌਲੁਸ ਨੇ ਉੱਤਰ ਦਿੱਤਾ, ਇਹ ਤੁਸੀਂ ਕੀ ਕਰਦੇ ਹੋ ਜੋ ਰੋਂਦੇ ਅਤੇ ਮੇਰਾ ਦਿਲ ਤੋੜਦੇ ਹੋ? ਕਿਉਂ ਜੋ ਮੈਂ ਪ੍ਰਭੂ ਯਿਸੂ ਦੇ ਨਾਮ ਦੇ ਲਈ ਯਰੂਸ਼ਲਮ ਵਿੱਚ ਕੇਵਲ ਬੰਨ੍ਹੇ ਜਾਣ ਨੂੰ ਹੀ ਨਹੀਂ ਸਗੋਂ ਮਰਨ ਨੂੰ ਵੀ ਤਿਆਰ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد پَولُس جواب دِتّا۔ پئی تُسی کِیہ کر دے ہو؟ روندے تے میرا دِل توڑ دے ہو؟ کیوں جو مَیں صرف یرُوشلِیم وِچ خُداوند یِسُوع دے ناں پِچّھے بَدّھے جان نُوں سگوں مر جان نُوں وی تیار آں۔
Punjabi Standard Bible (Punjabi Standard Bible) 2023
ਪਰ ਪੌਲੁਸ ਨੇ ਉੱਤਰ ਦਿੱਤਾ, “ਤੁਸੀਂ ਇਹ ਕੀ ਕਰਦੇ ਹੋ ਜੋ ਰੋ-ਰੋ ਕੇ ਮੇਰਾ ਦਿਲ ਤੋੜਦੇ ਹੋ? ਕਿਉਂਕਿ ਮੈਂ ਯਰੂਸ਼ਲਮ ਵਿੱਚ ਕੇਵਲ ਬੰਨ੍ਹੇ ਜਾਣ ਲਈ ਹੀ ਨਹੀਂ, ਸਗੋਂ ਪ੍ਰਭੂ ਯਿਸੂ ਦੇ ਨਾਮ ਦੀ ਖਾਤਰ ਮਰਨ ਲਈ ਵੀ ਤਿਆਰ ਹਾਂ।”