Acts 21:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋ ਆਗੂਆਂ ਨੇ ਅਜਿਹੀਆਂ ਗੱਲਾਂ ਸੁਣੀਆਂ ਤਾਂ ਉਨ੍ਹਾਂ ਪਰਮੇਸ਼ੁਰ ਦੀ ਉਸਤਤਿ ਕੀਤੀ ਅਤੇ ਉਨ੍ਹਾਂ ਨੇ ਪੌਲੁਸ ਨੂੰ ਕਿਹਾ, “ਭਰਾ ਤੂੰ ਵੇਖ ਸੱਕਦਾ ਹੈਂ ਕਿ ਹਜ਼ਾਰਾਂ ਹੀ ਯਹੂਦੀ ਨਿਹਚਾਵਾਨ ਬਣ ਚੁੱਕੇ ਹਨ। ਪਰ ਉਹ ਸੋਚਦੇ ਹਨ ਕਿ ਮੂਸਾ ਦੇ ਨੇਮਾਂ ਨੂੰ ਮੰਨਣਾ ਮਹੱਤਵਪੂਰਣ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਇਹ ਸੁਣ ਕੇ ਪਰਮੇਸ਼ਰ ਦੀ ਵਡਿਆਈ ਕੀਤੀ ਅਤੇ ਉਸ ਨੂੰ ਕਿਹਾ, “ਭਰਾਵਾ, ਤੂੰ ਦੇਖਦਾ ਹੀ ਹੈਂ ਕਿ ਯਹੂਦੀਆਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਵਿਸ਼ਵਾਸੀ ਬਣ ਗਏ ਹਨ ਅਤੇ ਉਹ ਵਿਵਸਥਾ ਦੇ ਲਈ ਬੜੇ ਜੋਸ਼ੀਲੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਨੇ ਪਰਮੇਸ਼ਵਰ ਦੀ ਵਡਿਆਈ ਕੀਤੀ। ਤਦ ਉਨ੍ਹਾਂ ਨੇ ਪੌਲੁਸ ਨੂੰ ਕਿਹਾ: “ਭਰਾ ਤੁਸੀਂ ਦੇਖੋ ਕਿ ਹਜ਼ਾਰਾਂ ਹੀ ਯਹੂਦੀਆਂ ਨੇ ਵਿਸ਼ਵਾਸ ਕੀਤਾ ਹੈ, ਅਤੇ ਉਹ ਸਾਰੇ ਮੋਸ਼ੇਹ ਦੀ ਬਿਵਸਥਾ ਦੇ ਲਈ ਜੋਸ਼ੀਲੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਸੁਣ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਉਸ ਨੂੰ ਕਿਹਾ, ਭਾਈ ਜੀ, ਤੂੰ ਵੇਖਦਾ ਹੈਂ ਜੋ ਯਹੂਦੀਆਂ ਵਿੱਚ ਕਿੰਨੇਕੁ ਹਜ਼ਾਰ ਨਿਹਚਾਵਾਨ ਹਨ ਅਰ ਸੱਭੇ ਸ਼ਰਾ ਦੇ ਗੈਰਤ ਵਾਲੇ ਹਨ
Punjabi ERV
ਜਦੋ ਆਗੂਆਂ ਨੇ ਅਜਿਹੀਆਂ ਗੱਲਾਂ ਸੁਣੀਆਂ ਤਾਂ ਉਨ੍ਹਾਂ ਪਰਮੇਸ਼ੁਰ ਦੀ ਉਸਤਤਿ ਕੀਤੀ ਅਤੇ ਉਨ੍ਹਾਂ ਨੇ ਪੌਲੁਸ ਨੂੰ ਕਿਹਾ, “ਭਰਾ ਤੂੰ ਵੇਖ ਸਕਦਾ ਹੈਂ ਕਿ ਹਜ਼ਾਰਾਂ ਹੀ ਯਹੂਦੀ ਨਿਹਚਾਵਾਨ ਬਣ ਚੁੱਕੇ ਹਨ। ਪਰ ਉਹ ਸੋਚਦੇ ਹਨ ਕਿ ਮੂਸਾ ਦੇ ਨੇਮਾਂ ਨੂੰ ਮੰਨਣਾ ਮਹੱਤਵਪੂਰਣ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਨ੍ਹਾਂ ਨੇ ਸੁਣ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਉਸ ਨੂੰ ਕਿਹਾ, ਭਾਈ, ਤੂੰ ਵੇਖਦਾ ਹੈਂ ਜੋ ਯਹੂਦੀਆਂ ਵਿੱਚ ਕਈ ਹਜ਼ਾਰ ਵਿਸ਼ਵਾਸੀ ਹਨ ਅਤੇ ਸਭ ਬਿਵਸਥਾ ਦੇ ਲਈ ਗੈਰਤ ਵਾਲੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں سُن کے خُدا دی وڈیائی کِیتی۔ تے اوہنوں آکھیا بھرا تُوں جاننا ایں۔ پئی یہُودِیاں وِچوں کِنے ہزار بندے نیں۔ جِنہاں اِیمان لیاندا اے۔ تے اوہناں ساریاں تُوں شریعت وِچ سرگرم اے۔
Punjabi Standard Bible (Punjabi Standard Bible) 2023
ਇਹ ਸੁਣ ਕੇ ਉਨ੍ਹਾਂ ਨੇ ਪਰਮੇਸ਼ਰ ਦੀ ਵਡਿਆਈ ਕੀਤੀ ਅਤੇ ਉਸ ਨੂੰ ਕਿਹਾ, “ਭਾਈ, ਤੂੰ ਵੇਖਦਾ ਹੈਂ ਕਿ ਯਹੂਦੀਆਂ ਵਿੱਚੋਂ ਕਿੰਨੇ ਹਜ਼ਾਰਾਂ ਹਨ ਜਿਨ੍ਹਾਂ ਨੇ ਵਿਸ਼ਵਾਸ ਕੀਤਾ ਹੈ ਅਤੇ ਉਹ ਸਭ ਬਿਵਸਥਾ ਲਈ ਅਣਖ ਰੱਖਦੇ ਹਨ।