Acts 21:25 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਅਸੀਂ ਪਹਿਲਾਂ ਹੀ ਉਨ੍ਹਾਂ ਗੈਰ-ਯਹੂਦੀਆਂ ਨੂੰ ਪੱਤਰ ਭੇਜ ਦਿੱਤਾ ਹੈ ਜਿਹੜੇ ਕਿ ਨਿਹਚਾਵਾਨ ਬਣ ਗਏ ਹਨ। ਉਸ ਪੱਤਰ ਵਿੱਚ ਲਿਖਿਆ ਹੈ; ‘ਉਹ ਭੋਜਨ ਨਾ ਖਾਓ ਜਿਹੜਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ, ਲਹੂ ਨਾ ਖਾਓ, ਗਲ ਘੁੱਟੇ ਹੋਏ ਜਾਨਵਰਾਂ ਦਾ ਮਾਸ ਨਾ ਖਾਓ। ਕਿਸੇ ਤਰ੍ਹਾਂ ਦਾ ਜਿਨਸੀ ਪਾਪ ਨਾ ਕਰੋ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬਾਕੀ ਰਹੀ ਪਰਾਈਆਂ ਕੌਮਾਂ ਬਾਰੇ ਜਿਹਨਾਂ ਨੇ ਵਿਸ਼ਵਾਸ ਕਰ ਲਿਆ ਹੈ । ਇਸ ਸੰਬੰਧ ਵਿੱਚ ਅਸੀਂ ਆਪਣਾ ਫ਼ੈਸਲਾ ਉਹਨਾਂ ਨੂੰ ਭੇਜ ਦਿੱਤਾ ਹੈ ਕਿ ਉਹ ਮੂਰਤੀਆਂ ਅੱਗੇ ਚੜ੍ਹਾਏ ਭੋਜਨ ਤੋਂ, ਲਹੂ ਤੋਂ, ਗਲ ਘੁੱਟੇ ਹੋਏ ਪਸ਼ੂਆਂ ਦੇ ਮਾਸ ਤੋਂ ਅਤੇ ਵਿਭਚਾਰ ਤੋਂ ਆਪਣੇ ਆਪ ਨੂੰ ਬਚਾਏ ਰੱਖਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਗ਼ੈਰ-ਯਹੂਦੀ ਵਿਸ਼ਵਾਸ ਕਰਨ ਵਾਲਿਆਂ ਨੂੰ ਅਸੀਂ ਪਹਿਲਾਂ ਹੀ ਪੱਤਰ ਭੇਜ ਦਿੱਤਾ ਹੈ ਕਿ ਉਨ੍ਹਾਂ ਨੂੰ ਮੂਰਤੀਆਂ ਦੇ ਚੜਾਏ ਹੋਏ ਭੋਜਨ ਅਤੇ ਲਹੂ ਤੋਂ ਅਤੇ ਗਲਾ ਘੁੱਟੇ ਜਾਨਵਰਾਂ ਦੇ ਮਾਸ ਤੋਂ ਅਤੇ ਜਿਨਸੀ ਅਨੈਤਿਕਤਾ ਤੋਂ ਦੂਰ ਰਹਿਣਾ ਚਾਹੀਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਪਰਾਈਆਂ ਕੌਮਾਂ ਦੇ ਹੱਕ ਵਿੱਚ ਜਿਨ੍ਹਾਂ ਨਿਹਚਾ ਕੀਤੀ ਹੈ ਅਸੀਂ ਇਹ ਠਹਿਰਾ ਕੇ ਲਿਖ ਭੇਜਿਆ ਸੀ ਭਈ ਓਹ ਮੂਰਤਾਂ ਦੇ ਚੜ੍ਹਾਵੇ ਅਤੇ ਲਹੂ ਅਤੇ ਗਲ ਘੁੱਟੇ ਹੋਏ ਦੇ ਮਾਸ ਅਤੇ ਹਰਾਮਕਾਰੀ ਤੋਂ ਆਪ ਨੂੰ ਬਚਾ ਰੱਖਣ
Punjabi ERV
ਸੀਂ ਪਹਿਲਾਂ ਹੀ ਉਨ੍ਹਾਂ ਗੈਰ-ਯਹੂਦੀਆਂ ਨੂੰ ਪੱਤਰ ਭੇਜ ਦਿੱਤਾ ਹੈ ਜਿਹਡ਼ੇ ਕਿ ਨਿਹਚਾਵਾਨ ਬਣ ਗਏ ਹਨ। ਉਸ ਪੱਤਰ ਵਿੱਚ ਲਿਖਿਆ ਹੈ; ‘ਉਹ ਭੋਜਨ ਨਾ ਖਾਓ ਜਿਹਡ਼ਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ, ਲਹੂ ਨਾ ਖਾਓ, ਗਲ ਘੁੱਟੇ ਹੋਏ ਜਾਨਵਰਾਂ ਦਾ ਮਾਸ ਨਾ ਖਾਓ। ਕਿਸੇ ਤਰ੍ਹਾਂ ਦਾ ਜਿਨਸੀ ਪਾਪ ਨਾ ਕਰੋ।”‘
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪਰਾਈਆਂ ਕੌਮਾਂ ਦੇ ਹੱਕ ਵਿੱਚ ਜਿਨ੍ਹਾਂ ਵਿਸ਼ਵਾਸ ਕੀਤਾ ਹੈ ਅਸੀਂ ਇਹ ਲਿਖ ਭੇਜਿਆ ਸੀ ਕਿ ਉਹ ਮੂਰਤਾਂ ਦੇ ਚੜ੍ਹਾਵੇ, ਲਹੂ, ਗਲ਼ ਘੁੱਟੇ ਹੋਏ ਦੇ ਮਾਸ ਅਤੇ ਹਰਾਮਕਾਰੀ ਤੋਂ ਆਪਣੇ ਆਪ ਨੂੰ ਬਚਾ ਕੇ ਰੱਖਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر غیر قوماں وِچوں جیہڑے اِیمان لیائے اوہناں دی بابت اساں ایہہ فیصلہ کر کے لِکھیا اے۔ پئی اوہ بُتاں دے چڑھاویاں توں تے لہو توں تے گل گُھٹّیاں ہویاں شیواں توں تے حرامکاری توں اپنے آپ نُوں بچائے رکھن۔
Punjabi Standard Bible (Punjabi Standard Bible) 2023
ਪਰ ਜਿਨ੍ਹਾਂ ਪਰਾਈਆਂ ਕੌਮਾਂ ਨੇ ਵਿਸ਼ਵਾਸ ਕੀਤਾ ਹੈ ਉਨ੍ਹਾਂ ਦੇ ਵਿਖੇ ਅਸੀਂ ਫੈਸਲਾ ਕਰਕੇ ਲਿਖ ਭੇਜਿਆ ਹੈ ਕਿ ਉਹ ਮੂਰਤੀਆਂ ਦੇ ਚੜ੍ਹਾਵੇ ਅਤੇ ਲਹੂ ਅਤੇ ਗਲ਼ ਘੁੱਟੇ ਜੀਵ ਦੇ ਮਾਸ ਅਤੇ ਵਿਭਚਾਰ ਤੋਂ ਦੂਰ ਰਹਿਣ।”