Acts 21:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਗਲੇ ਦਿਨ, ਪੌਲੁਸ ਨੇ ਆਪਣੇ ਨਾਲ ਉਨ੍ਹਾਂ ਚਾਰ ਆਦਮੀਆਂ ਨੂੰ ਲਿਆ ਅਤੇ ਉਨ੍ਹਾਂ ਦੇ ਨਾਲ ਸ਼ੁੱਧਤਾ ਦੀ ਰੀਤ ਨਿਭਾਈ। ਫ਼ਿਰ ਉਹ ਮੰਦਰ ਦੇ ਇਲਾਕੇ ਵਿੱਚ ਗਿਆ ਅਤੇ ਐਲਾਨ ਕੀਤਾ ਕਿ ਸ਼ੁੱਧਤਾ ਦੀ ਰੀਤ ਦੇ ਦਿਨ ਪੂਰੇ ਕਦੋਂ ਹੋਣਗੇ ਅਤੇ ਕਦੋਂ ਉਨ੍ਹਾਂ ਵਿੱਚੋਂ ਹਰੇਕ ਲਈ ਭੇਂਟ ਦਿੱਤੀ ਜਾਵੇਗੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਦੂਜੇ ਦਿਨ ਪੌਲੂਸ ਨੇ ਉਹਨਾਂ ਆਦਮੀਆਂ ਨੂੰ ਲਿਆ ਅਤੇ ਉਹਨਾਂ ਦੇ ਨਾਲ ਸ਼ੁੱਧ ਹੋ ਕੇ ਹੈਕਲ ਵਿੱਚ ਗਿਆ ਅਤੇ ਸੂਚਨਾ ਦਿੱਤੀ ਕਿ ਸ਼ੁੱਧੀਕਰਨ ਦੇ ਦਿਨ ਕਦੋਂ ਪੂਰੇ ਹੋਣਗੇ ਅਤੇ ਉਹਨਾਂ ਵਿੱਚੋਂ ਹਰ ਇੱਕ ਦੇ ਲਈ ਕਦੋਂ ਬਲੀਦਾਨ ਚੜ੍ਹਾਇਆ ਜਾਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਗਲੇ ਦਿਨ ਪੌਲੁਸ ਨੇ ਉਨ੍ਹਾਂ ਚਾਰ ਮਨੁੱਖਾਂ ਨੂੰ ਨਾਲ ਲਿਆ ਅਤੇ ਦੂਜੇ ਦਿਨ ਉਨ੍ਹਾਂ ਨਾਲ ਆਪਣੇ ਆਪ ਨੂੰ ਸ਼ੁੱਧ ਕਰਨ ਲਈ ਹੈਕਲ ਵਿੱਚ ਗਿਆ ਅਤੇ ਸ਼ੁੱਧ ਹੋਣ ਦੇ ਦਿਨਾਂ ਦੇ ਪੂਰੇ ਹੋਣ ਦੀ ਖ਼ਬਰ ਦਿੰਦਾ ਗਿਆ, ਜਦੋਂ ਤੱਕ ਉਨ੍ਹਾਂ ਵਿੱਚੋਂ ਹਰੇਕ ਦੇ ਲਈ ਭੇਂਟ ਚੜ੍ਹਾਈ ਨਾ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਪੌਲੁਸ ਨੇ ਉਨ੍ਹਾਂ ਮਨੁੱਖਾਂ ਨੂੰ ਨਾਲ ਲਿਆ ਅਤੇ ਦੂਜੇ ਦਿਨ ਉਨ੍ਹਾਂ ਸਣੇ ਆਪ ਨੂੰ ਸ਼ੁੱਧ ਕਰ ਕੇ ਹੈਕਲ ਵਿੱਚ ਗਿਆ ਅਰ ਸ਼ੁੱਧ ਹੋਂਣ ਦੇ ਦਿਨਾਂ ਦੇ ਪੂਰੇ ਹੋਣ ਦੀ ਖਬਰ ਦਿੰਦਾ ਗਿਆ ਜਦ ਤਾਈਂ ਉਨ੍ਹਾਂ ਵਿੱਚੋਂ ਹਰੇਕ ਦੇ ਲਈ ਭੇਟ ਚੜ੍ਹਾਈ ਨਾ ਗਈ।।
Punjabi ERV
ਅਗਲੇ ਦਿਨ, ਪੌਲੁਸ ਨੇ ਆਪਣੇ ਨਾਲ ਉਨ੍ਹਾਂ ਚਾਰ ਆਦਮੀਆਂ ਨੂੰ ਲਿਆ ਅਤੇ ਉਨ੍ਹਾਂ ਦੇ ਨਾਲ ਸ਼ੁਧਤਾ ਦੀ ਰੀਤ ਨਿਭਾਈ। ਫ਼ਿਰ ਉਹ ਮੰਦਰ ਦੇ ਇਲਾਕੇ ਵਿੱਚ ਗਿਆ ਅਤੇ ਐਲਾਨ ਕੀਤਾ ਕਿ ਸ਼ੁਧਤਾ ਦੀ ਰੀਤ ਦੇ ਦਿਨ ਪੂਰੇ ਕਦੋਂ ਹੋਣਗੇ ਅਤੇ ਕਦੋਂ ਉਨ੍ਹਾਂ ਵਿੱਚੋਂ ਹਰੇਕ ਲਈ ਭੇਂਟ ਦਿੱਤੀ ਜਾਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪੌਲੁਸ ਨੇ ਉਨ੍ਹਾਂ ਮਨੁੱਖਾਂ ਨੂੰ ਨਾਲ ਲਿਆ ਅਤੇ ਦੂਜੇ ਦਿਨ ਉਨ੍ਹਾਂ ਨਾਲ ਆਪਣੇ ਆਪ ਨੂੰ ਸ਼ੁੱਧ ਕਰ ਕੇ ਹੈਕਲ ਵਿੱਚ ਗਿਆ ਅਤੇ ਸ਼ੁੱਧ ਹੋਣ ਦੇ ਦਿਨਾਂ ਦੇ ਪੂਰੇ ਹੋਣ ਦੀ ਖ਼ਬਰ ਦਿੰਦਾ ਗਿਆ, ਜਦੋਂ ਤੱਕ ਉਨ੍ਹਾਂ ਵਿੱਚੋਂ ਹਰੇਕ ਦੇ ਲਈ ਭੇਟ ਚੜ੍ਹਾਈ ਨਾ ਗਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد پَولُس اوہناں بندیاں نُوں لیا۔ تے دُوجے دِن اوہناں دے نال اپنے آپ نُوں پاک کر کے ہیکل دے اندر گیا تے خبر دِتّی پئی پاک ہون دے دِن تَد پُورے کراں گے۔ جد اوہناں وِچوں ہر اِک لئی چڑھاوا چڑھایا جائے۔
Punjabi Standard Bible (Punjabi Standard Bible) 2023
ਤਦ ਪੌਲੁਸ ਨੇ ਉਨ੍ਹਾਂ ਵਿਅਕਤੀਆਂ ਨੂੰ ਲਿਆ ਅਤੇ ਅਗਲੇ ਦਿਨ ਉਨ੍ਹਾਂ ਸਮੇਤ ਸ਼ੁੱਧ ਹੋ ਕੇ ਹੈਕਲ ਵਿੱਚ ਗਿਆ ਅਤੇ ਜਦੋਂ ਤੱਕ ਉਨ੍ਹਾਂ ਦੇ ਸ਼ੁੱਧ ਹੋਣ ਦੇ ਦਿਨ ਅਰਥਾਤ ਉਨ੍ਹਾਂ ਵਿੱਚੋਂ ਹਰੇਕ ਦੇ ਲਈ ਬਲੀਦਾਨ ਚੜ੍ਹਾਉਣ ਦੇ ਦਿਨ ਪੂਰੇ ਨਾ ਹੋਏ, ਯਾਜਕਾਂ ਨੂੰ ਇਸ ਦੀ ਸੂਚਨਾ ਦਿੰਦਾ ਰਿਹਾ।