Acts 21:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਪੌਲੁਸ ਨੂੰ ਫ਼ੜ ਲਿਆ ਅਤੇ ਉੱਚੀ ਉੱਚੀ ਚੀਕਣ ਲੱਗੇ, “ਹੇ ਇਸਰਾਏਲੀ ਮਰਦੋ। ਇੱਥੇ ਆਓ ਤੇ ਮਦਦ ਕਰੋ। ਇਹ ਉਹ ਮਨੁੱਖ ਹੈ, ਜੋ ਹਰ ਥਾਂ ਸਾਰੇ ਲੋਕਾਂ ਨੂੰ ਸਾਡੇ ਲੋਕਾਂ ਦੇ ਖਿਲਾਫ਼ ਮੂਸਾ ਦੀ ਸ਼ਰ੍ਹਾ ਦੇ ਖਿਲਾਫ਼, ਅਤੇ ਇਸ ਮੰਦਰ ਦੇ ਖਿਲਾਫ਼ ਉਪਦੇਸ਼ ਦੇ ਰਿਹਾ ਹੈ। ਇਹੀ ਨਹੀਂ, ਸਗੋਂ ਉਹ ਕੁਝ ਯੂਨਾਨੀਆਂ ਨੂੰ ਵੀ ਮੰਦਰ ਦੇ ਵਿਹੜੇ ਵਿੱਚ ਲਿਆਇਆ ਅਤੇ ਇਸ ਪਵਿੱਤਰ ਥਾਂ ਨੂੰ ਅਸ਼ੁੱਧ ਕਰ ਦਿੱਤਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਹ ਉੱਚੀ-ਉੱਚੀ ਰੌਲਾ ਪਾ ਕੇ ਕਹਿਣ ਲੱਗੇ, “ਇਸਰਾਏਲੀ ਮਿੱਤਰੋ! ਮਦਦ ਕਰੋ! ਇਹ ਹੀ ਉਹ ਆਦਮੀ ਹੈ ਜੋ ਹਰ ਥਾਂ ਉੱਤੇ ਸਾਰਿਆਂ ਨੂੰ ਸਾਡੇ ਲੋਕਾਂ, ਸਾਡੀ ਵਿਵਸਥਾ ਅਤੇ ਸਾਡੇ ਇਸ ਹੈਕਲ ਦੇ ਵਿਰੁੱਧ ਸਿੱਖਿਆ ਦਿੰਦਾ ਹੈ । ਕੇਵਲ ਇਹ ਹੀ ਨਹੀਂ ਸਗੋਂ ਇਸ ਨੇ ਪਰਾਈਆਂ ਕੌਮਾਂ ਨੂੰ ਹੈਕਲ ਵਿੱਚ ਲਿਆ ਕੇ ਇਸ ਪਵਿੱਤਰ ਥਾਂ ਨੂੰ ਭ੍ਰਿਸ਼ਟ ਕਰ ਦਿੱਤਾ ਹੈ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉੱਚੀ ਆਵਾਜ਼ ਵਿੱਚ ਕਿਹਾ, “ਹੇ ਭਾਈਬੰਦ ਇਸਰਾਏਲੀਓ, ਸਾਡੀ ਮਦਦ ਕਰੋ! ਇਹ ਉਹ ਆਦਮੀ ਹੈ ਜੋ ਹਰ ਜਗ੍ਹਾ ਸਾਡੇ ਲੋਕਾਂ ਅਤੇ ਸਾਡੇ ਕਾਨੂੰਨ ਅਤੇ ਇਸ ਜਗ੍ਹਾ ਦੇ ਵਿਰੁੱਧ ਸਿਖਾਉਂਦਾ ਹੈ, ਅਤੇ ਇਸ ਤੋਂ ਇਲਾਵਾ, ਉਹ ਯੂਨਾਨੀਆਂ ਨੂੰ ਹੈਕਲ ਵਿੱਚ ਲਿਆਇਆ ਅਤੇ ਇਸ ਪਵਿੱਤਰ ਸਥਾਨ ਨੂੰ ਅਸ਼ੁੱਧ ਕੀਤਾ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਓਸ ਉੱਤੇ ਹੱਥ ਪਾ ਕੇ ਦੁਹਾਈ ਦੇਣ ਲੱਗੇ, ਹੇ ਇਸਰਾਏਲੀ ਮਰਦੋ ਬਹੁੜੋ! ਇਹ ਉਹੋ ਮਨੁੱਖ ਹੈ ਜਿਹੜਾ ਹਰ ਥਾਂ ਸਾਡੀ ਕੌਮ ਅਤੇ ਸ਼ਰਾ ਅਤੇ ਐਸ ਥਾਂ ਦੇ ਵਿਰੁੱਧ ਸਭਨਾਂ ਨੂੰ ਸਿੱਖਿਆ ਦਿੰਦਾ ਹੈ! ਨਾਲੇ ਉਸ ਨੇ ਯੂਨਾਨੀਆਂ ਨੂੰ ਭੀ ਹੈਕਲ ਵਿੱਚ ਲਿਆਂਦਾ ਅਤੇ ਇਸ ਪਵਿੱਤ੍ਰ ਥਾਂ ਨੂੰ ਭਰਿਸ਼ਟ ਕੀਤਾ ਹੈ!
Punjabi ERV
ਅਤੇ ਪੌਲੁਸ ਨੂੰ ਫ਼ਡ਼ ਲਿਆ ਅਤੇ ਉੱਚੀ ਉੱਚੀ ਚੀਕਣ ਲੱਗੇ, “ਹੇ ਇਸਰਾਏਲੀ ਮਰਦੋ। ਇਥੇ ਆਓ ਤੇ ਮਦਦ ਕਰੋ। ਇਹ ਉਹ ਮਨੁੱਖ ਹੈ, ਜੋ ਹਰ ਥਾਂ ਸਾਰੇ ਲੋਕਾਂ ਨੂੰ ਸਾਡੇ ਲੋਕਾਂ ਦੇ ਖਿਲਾਫ਼ ਮੂਸਾ ਦੀ ਸ਼ਰ੍ਹਾ ਦੇ ਖਿਲਾਫ਼, ਅਤੇ ਇਸ ਮੰਦਰ ਦੇ ਖਿਲਾਫ਼ ਉਪਦੇਸ਼ ਦੇ ਰਿਹਾ ਹੈ। ਇਹੀ ਨਹੀਂ, ਸਗੋਂ ਉਹ ਕੁਝ ਯੂਨਾਨੀਆਂ ਨੂੰ ਵੀ ਮੰਦਰ ਦੇ ਵਿਹਡ਼ੇ ਵਿੱਚ ਲਿਆਇਆ ਅਤੇ ਇਸ ਪਵਿੱਤਰ ਥਾਂ ਨੂੰ ਅਸ਼ੁਧ ਕਰ ਦਿੱਤਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪੌਲੁਸ ਨੂੰ ਫੜ ਲਿਆ ਅਤੇ ਦੁਹਾਈ ਦੇਣ ਲੱਗੇ, ਹੇ ਇਸਰਾਏਲੀ ਮਰਦੋ ਇੱਥੇ ਆਓ ਅਤੇ ਮਦਦ ਕਰੋ! ਇਹ ਉਹ ਮਨੁੱਖ ਹੈ ਜਿਹੜਾ ਹਰ ਥਾਂ ਸਾਡੀ ਕੌਮ, ਬਿਵਸਥਾ ਅਤੇ ਇਸ ਥਾਂ ਦੇ ਵਿਰੁੱਧ ਸਭਨਾਂ ਨੂੰ ਸਿੱਖਿਆ ਦਿੰਦਾ ਹੈ! ਅਤੇ ਉਸ ਨੇ ਯੂਨਾਨੀਆਂ ਨੂੰ ਵੀ ਹੈਕਲ ਵਿੱਚ ਲਿਆਂਦਾ ਅਤੇ ਇਸ ਪਵਿੱਤਰ ਥਾਂ ਨੂੰ ਭਰਿਸ਼ਟ ਕੀਤਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی اَے اِسرائیلی جَنیو! مدد کرو۔ ایہہ اوہ ای بندہ اے۔ جیہڑا ہر تھاں ایس قوم تے شریعت تے ایس جگہ دے اُلٹ سبھناں نُوں سِکھالدا اے۔ نالے اوہ یُونانِیاں نُوں وی ہیکل وِچ لے آیا اے۔ تے ایس مکان نُوں پلِیت کِیتا۔
Punjabi Standard Bible (Punjabi Standard Bible) 2023
ਉਨ੍ਹਾਂ ਪੁਕਾਰ ਕੇ ਕਿਹਾ, “ਇਸਰਾਏਲੀ ਲੋਕੋ, ਸਹਾਇਤਾ ਕਰੋ! ਇਹ ਉਹੀ ਵਿਅਕਤੀ ਹੈ ਜਿਹੜਾ ਹਰ ਥਾਂ ਹਰ ਕਿਸੇ ਨੂੰ ਸਾਡੇ ਲੋਕਾਂ ਅਤੇ ਬਿਵਸਥਾ ਅਤੇ ਇਸ ਸਥਾਨ ਦੇ ਵਿਰੁੱਧ ਸਿਖਾਉਂਦਾ ਹੈ। ਇੱਥੋਂ ਤੱਕ ਕਿ ਇਸ ਨੇ ਯੂਨਾਨੀਆਂ ਨੂੰ ਵੀ ਹੈਕਲ ਵਿੱਚ ਲਿਆ ਕੇ ਇਸ ਸਥਾਨ ਨੂੰ ਭ੍ਰਿਸ਼ਟ ਕਰ ਦਿੱਤਾ ਹੈ।”