Acts 21:31 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕ ਉਸ ਨੂੰ ਜਾਨੋਂ ਮਾਰ ਮੁਕਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਤਾਂ ਰੋਮ ਦੀ ਫ਼ੌਜ ਦੇ ਕਮਾਂਡਰ ਨੂੰ ਖਬਰ ਪਹੁੰਚੀ ਕਿ ਸਾਰੇ ਸ਼ਹਿਰ ਵਿੱਚ ਭਗਦੜ ਮੱਚੀ ਹੋਈ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਲੋਕ ਪੌਲੂਸ ਨੂੰ ਜਾਨੋਂ ਮਾਰ ਦੇਣਾ ਚਾਹੁੰਦੇ ਸਨ । ਜਦੋਂ ਰੋਮੀ ਫ਼ੌਜ ਦੇ ਸੈਨਾਪਤੀ ਨੂੰ ਖ਼ਬਰ ਮਿਲੀ ਕਿ ਸਾਰੇ ਯਰੂਸ਼ਲਮ ਵਿੱਚ ਦੰਗਾ ਹੋ ਰਿਹਾ ਹੈ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਉਸਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਸਨ, ਰੋਮੀ ਫ਼ੌਜਾਂ ਦੇ ਸੈਨਾਪਤੀ ਨੂੰ ਖ਼ਬਰ ਮਿਲੀ ਕਿ ਯੇਰੂਸ਼ਲੇਮ ਦੇ ਪੂਰੇ ਸ਼ਹਿਰ ਵਿੱਚ ਰੌਲਾ-ਰੱਪਾ ਪੈ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਓਹ ਉਸ ਦੇ ਮਾਰ ਸੁੱਟਣ ਦੇ ਮਗਰ ਪਏ ਤਾਂ ਫੌਜ ਦੇ ਸਰਦਾਰ ਨੂੰ ਖਬਰ ਪਹੁੰਚੀ ਭਈ ਸਾਰੇ ਯਰੂਸ਼ਲਮ ਵਿੱਚ ਪਸਾਦ ਮਚ ਗਿਆ!
Punjabi ERV
ਲੋਕ ਉਸਨੂੰ ਜਾਨੋਂ ਮਾਰ ਮੁਕਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਤਾਂ ਰੋਮ ਦੀ ਫ਼ੌਜ ਦੇ ਕਮਾਂਡਰ ਨੂੰ ਖਬਰ ਪਹੁੰਚੀ ਕਿ ਸਾਰੇ ਸ਼ਹਿਰ ਵਿੱਚ ਭਗਦਡ਼ ਮੱਚੀ ਹੋਈ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਉਸ ਨੂੰ ਮਾਰ ਸੁੱਟਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਫੌਜ ਦੇ ਸਰਦਾਰ ਨੂੰ ਖ਼ਬਰ ਪਹੁੰਚੀ ਕਿ ਸਾਰੇ ਯਰੂਸ਼ਲਮ ਵਿੱਚ ਭਗਦੜ ਮੱਚ ਗਈ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیویں اوہ اوہدے مار سُٹّن دے مگر پئے تے پلٹن دے سردار نُوں خبر ہوئی۔ پئی سارے یرُوشلِیم وِچ تَرتھل مَچ گئی اے۔
Punjabi Standard Bible (Punjabi Standard Bible) 2023
ਜਦੋਂ ਉਨ੍ਹਾਂ ਉਸ ਨੂੰ ਮਾਰ ਸੁੱਟਣਾ ਚਾਹਿਆ ਤਾਂ ਸੈਨਾ ਦਲ ਦੇ ਸੈਨਾਪਤੀ ਕੋਲ ਇਹ ਖ਼ਬਰ ਪਹੁੰਚੀ ਕਿ ਸਾਰੇ ਯਰੂਸ਼ਲਮ ਵਿੱਚ ਖਲਬਲੀ ਮੱਚੀ ਹੋਈ ਹੈ।