Acts 21:33 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਉਸ ਨੇ ਨੇੜੇ ਆਕੇ ਪੌਲੁਸ ਨੂੰ ਫ਼ੜ ਲਿਆ ਅਤੇ ਆਪਣੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਇਸ ਨੂੰ ਦੋ ਜੰਜ਼ੀਰਾਂ ਨਾਲ ਬੰਨ੍ਹ ਦੇਣ। ਤਦ ਉਸ ਨੇ ਪੁੱਛਿਆ, “ਇਹ ਆਦਮੀ ਕੌਣ ਹੈ? ਇਸਨੇ ਕੀ ਕੀਤਾ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸੈਨਾਪਤੀ ਨੇ ਨੇੜੇ ਆ ਕੇ ਪੌਲੂਸ ਨੂੰ ਗਰਿਫ਼ਤਾਰ ਕਰ ਲਿਆ ਅਤੇ ਹੁਕਮ ਦਿੱਤਾ ਕਿ ਉਹ ਦੋ ਬੇੜੀਆਂ ਨਾਲ ਬੰਨ੍ਹਿਆ ਜਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਸੈਨਾਪਤੀ ਨੇੜੇ ਆਇਆ ਅਤੇ ਪੌਲੁਸ ਨੂੰ ਗਰਿਫ਼ਤਾਰ ਕਰ ਲਿਆ ਅਤੇ ਉਸਨੂੰ ਦੋ ਜੰਜ਼ੀਰਾਂ ਨਾਲ ਬੰਨ੍ਹਣ ਦਾ ਆਦੇਸ਼ ਦਿੱਤਾ। ਫਿਰ ਉਸਨੇ ਪੁੱਛਿਆ ਕਿ ਇਹ ਕੌਣ ਹੈ ਅਤੇ ਇਸ ਨੇ ਕੀ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਸਰਦਾਰ ਨੇ ਨੇੜੇ ਆਣ ਕੇ ਉਹ ਨੂੰ ਫੜ ਲਿਆ ਅਤੇ ਹੁਕਮ ਦਿੱਤਾ ਭਈ ਉਹ ਨੂੰ ਦੋ ਸੰਗਲਾਂ ਨਾਲ ਬੰਨ੍ਹ ਲਓ ਅਰ ਪੁੱਛਿਆ ਜੋ ਇਹ ਕੌਣ ਹੈ ਅਤੇ ਇਸ ਨੇ ਕੀ ਕੀਤਾ ਹੈॽ
Punjabi ERV
ਤਦ ਉਸਨੇ ਨੇਡ਼ੇ ਆਕੇ ਪੌਲੁਸ ਨੂੰ ਫ਼ਡ਼ ਲਿਆ ਅਤੇ ਆਪਣੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਇਸਨੂੰ ਦੋ ਜੰਜ਼ੀਰਾਂ ਨਾਲ ਬੰਨ੍ਹ ਦੇਣ। ਤਦ ਉਸਨੇ ਪੁੱਛਿਆ, “ਇਹ ਆਦਮੀ ਕੌਣ ਹੈ? ਇਸਨੇ ਕੀ ਕੀਤਾ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਰਦਾਰ ਨੇ ਨੇੜੇ ਆ ਕੇ ਉਹ ਨੂੰ ਫੜ ਲਿਆ ਅਤੇ ਹੁਕਮ ਦਿੱਤਾ ਕਿ ਉਹ ਨੂੰ ਦੋ ਸੰਗਲਾਂ ਨਾਲ ਬੰਨ੍ਹ ਲਓ ਅਤੇ ਪੁੱਛਿਆ ਜੋ ਇਹ ਕੌਣ ਹੈ ਅਤੇ ਇਸ ਨੇ ਕੀ ਕੀਤਾ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد سردار نیڑے آیا۔ تے اوہنوں پھڑ کے حُکم دِتّا پئی دو سنگلاں نال بَنّھ لین تے پُچھیا۔ پئی ایہہ کون اے۔ تے ایس کِیتا کِیہ اے؟
Punjabi Standard Bible (Punjabi Standard Bible) 2023
ਤਦ ਸੈਨਾਪਤੀ ਨੇ ਕੋਲ ਆ ਕੇ ਉਸ ਨੂੰ ਫੜ ਲਿਆ ਅਤੇ ਉਸ ਨੂੰ ਦੋ ਜ਼ੰਜੀਰਾਂ ਨਾਲ ਬੰਨ੍ਹਣ ਦਾ ਹੁਕਮ ਦਿੱਤਾ ਅਤੇ ਪੁੱਛਣ ਲੱਗਾ ਕਿ ਇਹ ਕੌਣ ਹੈ ਅਤੇ ਇਸ ਨੇ ਕੀ ਕੀਤਾ ਹੈ।