Acts 21:35 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰੀ ਭੀੜ ਉਸਦਾ ਪਿੱਛਾ ਕਰ ਰਹੀ ਸੀ। ਜਦੋਂ ਉਹ ਪੌੜੀਆਂ ਕੋਲ ਪਹੁੰਚੇ, ਸਿਪਾਹੀਆਂ ਨੇ ਬੇਕਾਬੂ ਭੀੜ ਕਾਰਣ ਪੌਲੁਸ ਨੂੰ ਚੁੱਕ ਲਿਆ। ਇਹ ਸਭ ਉਨ੍ਹਾਂ ਨੇ ਪੌਲੁਸ ਨੂੰ ਭੀੜ ਤੋਂ ਬਚਾਉਣ ਖਾਤਰ ਕੀਤਾ ਕਿਉਂਕਿ ਭੀੜ ਉਸ ਨੂੰ ਮਾਰਨ ਲਈ ਤਿਆਰ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਪੌਲੂਸ ਪੌੜੀਆਂ ਉੱਤੇ ਪਹੁੰਚਿਆ ਤਾਂ ਭੀੜ ਦੇ ਹਿੰਸਕ ਵਿਚਾਰਾਂ ਦੇ ਕਾਰਨ ਸਿਪਾਹੀਆਂ ਨੂੰ ਪੌਲੂਸ ਨੂੰ ਚੁੱਕ ਕੇ ਲੈ ਜਾਣਾ ਪਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਪੌਲੁਸ ਪੌੜੀਆਂ ਚੜ੍ਹਿਆ, ਭੀੜ ਦੀ ਹਿੰਸਾ ਇੰਨੀ ਜ਼ਿਆਦਾ ਸੀ ਕਿ ਉਸਨੂੰ ਸਿਪਾਹੀਆਂ ਦੁਆਰਾ ਚੁੱਕਣਾ ਪਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਂ ਉਹ ਪੌੜੀਆਂ ਉੱਤੇ ਪਹੁੰਚਿਆ ਤਾਂ ਐਉਂ ਹੋਇਆ ਜੋ ਭੀੜ ਦੇ ਧੱਕੇ ਦੇ ਮਾਰੇ ਸਿਪਾਹੀਆਂ ਨੇ ਉਹ ਨੂੰ ਚੁੱਕ ਲਿਆ
Punjabi ERV
ਸਾਰੀ ਭੀਡ਼ ਉਸਦਾ ਪਿਛਾ ਕਰ ਰਹੀ ਸੀ। ਜਦੋਂ ਉਹ ਪੌਡ਼ੀਆਂ ਕੋਲ ਪਹੁੰਚੇ, ਸਿਪਾਹੀਆਂ ਨੇ ਬੇਕਾਬੂ ਭੀਡ਼ ਕਾਰਣ ਪੌਲੁਸ ਨੂੰ ਚੁੱਕ ਲਿਆ। ਇਹ ਸਭ ਉਨ੍ਹਾਂ ਨੇ ਪੌਲੁਸ ਨੂੰ ਭੀਡ਼ ਤੋਂ ਬਚਾਉਣ ਖਾਤਰ ਕੀਤਾ ਕਿਉਂਕਿ ਭੀਡ਼ ਉਸਨੂੰ ਮਾਰਨ ਲਈ ਤਿਆਰ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦੋਂ ਉਹ ਪੌੜੀਆਂ ਉੱਤੇ ਪਹੁੰਚਿਆ ਤਾਂ ਇਸ ਤਰ੍ਹਾਂ ਹੋਇਆ ਜੋ ਹਿੰਸਕ ਭੀੜ ਦੇ ਕਾਰਨ, ਸਿਪਾਹੀਆਂ ਨੇ ਉਹ ਨੂੰ ਚੁੱਕ ਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ پَوڑِیاں اُتّے اَپڑیا۔ لوکاں دے زور تے زبردستی دے صدقے سپاہیاں نیں چُک لیا۔
Punjabi Standard Bible (Punjabi Standard Bible) 2023
ਜਦੋਂ ਪੌਲੁਸ ਪੌੜੀਆਂ 'ਤੇ ਪਹੁੰਚਿਆ ਤਾਂ ਭੀੜ ਦੇ ਹਿੰਸਕ ਹੋਣ ਕਰਕੇ ਸਿਪਾਹੀਆਂ ਨੂੰ ਉਸ ਨੂੰ ਚੁੱਕ ਕੇ ਲਿਜਾਣਾ ਪਿਆ,