Acts 21:38 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਫ਼ਿਰ ਤੂੰ ਉਹ ਆਦਮੀ ਨਹੀਂ ਜੋ ਮੈਂ ਸੋਚਿਆ ਸੀ ਕਿ ਤੂੰ ਹੈ। ਮੈਂ ਸੋਚਿਆ ਤੂੰ ਉਹ ਮਿਸਰੀ ਸੀ ਜਿਸਨੇ ਹਾਲ ਵਿੱਚ ਹੀ ਸਰਕਾਰ ਦੇ ਵਿਰੁੱਧ ਇੱਕ ਵਿਦ੍ਰੋਹ ਸ਼ੁਰੂ ਕੀਤਾ ਸੀ ਅਤੇ ਚਾਰ ਹਜ਼ਾਰ ਖੂਨੀਆਂ ਨੂੰ ਉਜਾੜ ਵੱਲ ਲੈ ਗਿਆ ਸੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੀ ਤੂੰ ਉਹ ਮਿਸਰ ਦਾ ਰਹਿਣ ਵਾਲਾ ਨਹੀਂ ਹੈਂ, ਜਿਸ ਨੇ ਕੁਝ ਦਿਨ ਪਹਿਲਾਂ ਬਗਾਵਤ ਕੀਤੀ ਸੀ ਅਤੇ ਚਾਰ ਹਜ਼ਾਰ ਹਥਿਆਰਬੰਦ ਆਦਮੀਆਂ ਨੂੰ ਵਿਰਾਨੇ ਵਿੱਚ ਲੈ ਗਿਆ ਸੀ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਕੀ ਤੁਸੀਂ ਉਹ ਮਿਸਰੀ ਹੋ ਜਿਸਨੇ ਕੁਝ ਸਮੇਂ ਪਹਿਲਾਂ ਬਗਾਵਤ ਸ਼ੁਰੂ ਕੀਤੀ ਸੀ ਅਤੇ ਚਾਰ ਹਜ਼ਾਰ ਅੱਤਵਾਦੀਆਂ ਨੂੰ ਉਜਾੜ ਵਿੱਚ ਲੈ ਕੇ ਗਿਆ ਸੀ?”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਤੂੰ ਉਹੋ ਮਿਸਰੀ ਨਹੀਂ ਹੈ ਜਿਹੜਾ ਇਨ੍ਹਾਂ ਦਿਨਾਂ ਤੋਂ ਅੱਗੇ ਦੰਗਾ ਕਰ ਕੇ ਡਾਕੂਆਂ ਦੇ ਚਾਰ ਹਜ਼ਾਰ ਆਦਮੀਆਂ ਨੂੰ ਜੰਗਲ ਵਿੱਚ ਲੈ ਗਿਆ ਸੀॽ
Punjabi ERV
ਤਾਂ ਫ਼ਿਰ ਤੂੰ ਉਹ ਆਦਮੀ ਨਹੀਂ ਜੋ ਮੈਂ ਸੋਚਿਆ ਸੀ ਕਿ ਤੂੰ ਹੈ। ਮੈਂ ਸੋਚਿਆ ਤੂੰ ਉਹ ਮਿਸਰੀ ਸੀ ਜਿਸਨੇ ਹਾਲ ਵਿੱਚ ਹੀ ਸਰਕਾਰ ਦੇ ਵਿਰੁੱਧ ਇੱਕ ਵਿਦ੍ਰੋਹ ਸ਼ੁਰੂ ਕੀਤਾ ਸੀ ਅਤੇ ਚਾਰ ਹਜ਼ਾਰ ਖੂਨੀਆਂ ਨੂੰ ਉਜਾਡ਼ ਵੱਲ ਲੈ ਗਿਆ ਸੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੂੰ ਉਹੋ ਮਿਸਰੀ ਨਹੀਂ ਹੈਂ, ਜਿਹੜਾ ਕੁਝ ਦਿਨ ਪਹਿਲਾਂ ਦੰਗਾ ਕਰ ਕੇ ਡਾਕੂਆਂ ਦੇ ਚਾਰ ਹਜ਼ਾਰ ਆਦਮੀਆਂ ਨੂੰ ਜੰਗਲ ਵਿੱਚ ਲੈ ਗਿਆ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُوں اوہو مِصری بندے نئیں۔ جیہڑا ایہناں دِناں توں پہلاں ڈاکُوؤاں دے چار ہزار بندے بیابان وِچ ورغلا کے لے گیا سَیں؟
Punjabi Standard Bible (Punjabi Standard Bible) 2023
ਕੀ ਤੂੰ ਉਹੋ ਮਿਸਰੀ ਨਹੀਂ ਹੈਂ ਜਿਹੜਾ ਕੁਝ ਦਿਨ ਪਹਿਲਾਂ ਬਗਾਵਤ ਕਰਵਾ ਕੇ ਚਾਰ ਹਜ਼ਾਰ ਹਥਿਆਰਬੰਦ ਵਿਅਕਤੀਆਂ ਨੂੰ ਉਜਾੜ ਵਿੱਚ ਲੈ ਗਿਆ ਸੀ?”