Acts 21:40 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਪੌਲੁਸ ਨੂੰ ਬੋਲਣ ਦੀ ਪਰਵਾਨਗੀ ਦੇ ਦਿੱਤੀ। ਤਾਂ ਪੌਲੁਸ ਪੌੜੀਆਂ ਤੇ ਖੜ੍ਹਾ ਹੋ ਗਿਆ ਅਤੇ ਲੋਕਾਂ ਨੂੰ ਚੁੱਪ ਕਰਾਉਣ ਲਈ ਆਪਣੇ ਹੱਥ ਨਾਲ ਇਸ਼ਾਰਾ ਕੀਤਾ। ਜਦੋਂ ਲੋਕ ਸ਼ਾਂਤ ਹੋ ਗਏ, ਤਾਂ ਉਹ ਉਨ੍ਹਾਂ ਨੂੰ ਇਬਰਾਨੀ ਭਾਸ਼ਾ ਵਿੱਚ ਬੋਲਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਸ ਨੇ ਆਗਿਆ ਦੇ ਦਿੱਤੀ ਤਾਂ ਪੌਲੂਸ ਨੇ ਪੌੜੀਆਂ ਉੱਤੇ ਖੜ੍ਹੇ ਹੋ ਕੇ ਲੋਕਾਂ ਨੂੰ ਹੱਥ ਨਾਲ ਇਸ਼ਾਰਾ ਕੀਤਾ । ਜਦੋਂ ਉਹ ਚੁੱਪ ਹੋ ਗਏ ਤਾਂ ਉਹ ਇਬਰਾਨੀ ਭਾਸ਼ਾ ਵਿੱਚ ਕਹਿਣ ਲੱਗਾ:
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸੈਨਾਪਤੀ ਦੀ ਇਜਾਜ਼ਤ ਮਿਲਣ ਤੋਂ ਬਾਅਦ, ਪੌਲੁਸ ਪੌੜੀਆਂ ਉੱਤੇ ਖੜ੍ਹਾ ਹੋ ਗਿਆ ਅਤੇ ਭੀੜ ਨੂੰ ਇਸ਼ਾਰਾ ਕੀਤਾ। ਜਦੋਂ ਉਹ ਸਾਰੇ ਚੁੱਪ ਹੋ ਗਏ, ਤਾਂ ਉਸਨੇ ਇਬਰਾਨੀ ਭਾਸ਼ਾ ਵਿੱਚ ਉਨ੍ਹਾਂ ਨੂੰ ਕਿਹਾ:
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਸ ਨੇ ਪਰਵਾਨਗੀ ਦਿੱਤੀ ਤਾਂ ਪੌਲੁਸ ਨੇ ਪੌੜੀਆਂ ਉੱਤੇ ਖੜੇ ਹੋ ਕੇ ਲੋਕਾਂ ਨੂੰ ਹੱਥ ਨਾਲ ਸੈਨਤ ਕੀਤੀ ਅਤੇ ਜਾਂ ਓਹ ਸਭ ਚੁੱਪ ਚਾਪ ਹੋ ਗਏ ਤਾਂ ਉਹ ਇਬਰਾਨੀ ਭਾਖਿਆ ਵਿੱਚ ਬੋਲਣ ਲੱਗਾ ਅਤੇ ਆਖਿਆ,
Punjabi ERV
ਉਸਨੇ ਪੌਲੁਸ ਨੂੰ ਬੋਲਣ ਦੀ ਪਰਵਾਨਗੀ ਦੇ ਦਿੱਤੀ। ਤਾਂ ਪੌਲੁਸ ਪੌਡ਼ੀਆਂ ਤੇ ਖਢ਼ਾ ਹੋ ਗਿਆ ਅਤੇ ਲੋਕਾਂ ਨੂੰ ਚੁੱਪ ਕਰਾਉਣ ਲਈ ਆਪਣੇ ਹੱਥ ਨਾਲ ਇਸ਼ਾਰਾ ਕੀਤਾ। ਜਦੋਂ ਲੋਕ ਸ਼ਾਂਤ ਹੋ ਗਏ, ਤਾਂ ਉਹ ਉਨ੍ਹਾਂ ਨੂੰ ਇਬਰਾਨੀ ਭਾਸ਼ਾ ਵਿੱਚ ਬੋਲਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਸ ਨੇ ਆਗਿਆ ਦਿੱਤੀ ਤਾਂ ਪੌਲੁਸ ਨੇ ਪੌੜੀਆਂ ਉੱਤੇ ਖੜੇ ਹੋ ਕੇ ਲੋਕਾਂ ਨੂੰ ਹੱਥ ਨਾਲ ਇਸ਼ਾਰਾ ਕੀਤਾ ਅਤੇ ਜਦੋਂ ਉਹ ਸਭ ਚੁੱਪ-ਚਾਪ ਹੋ ਗਏ ਤਾਂ ਉਹ ਇਬਰਾਨੀ ਭਾਸ਼ਾ ਵਿੱਚ ਬੋਲਣ ਲੱਗਾ ਅਤੇ ਆਖਿਆ:
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد اوس اوہنوں اجازت دِتّی تَد پَولُس پَوڑِیاں اُتّے کھلو کے لوکاں نُوں ہتّھ نال سینت کِیتی۔ تے جد سارے چُپ کر گئے۔ عِبرانی بولی وِچ اوہ آکھن لگّا۔
Punjabi Standard Bible (Punjabi Standard Bible) 2023
ਉਸ ਨੇ ਅਨੁਮਤੀ ਦੇ ਦਿੱਤੀ ਅਤੇ ਪੌਲੁਸ ਨੇ ਪੌੜੀਆਂ 'ਤੇ ਖੜ੍ਹੇ ਹੋ ਕੇ ਲੋਕਾਂ ਨੂੰ ਹੱਥ ਨਾਲ ਇਸ਼ਾਰਾ ਕੀਤਾ। ਜਦੋਂ ਸਭ ਬਿਲਕੁਲ ਸ਼ਾਂਤ ਹੋ ਗਏ ਤਾਂ ਉਸ ਨੇ ਇਬਰਾਨੀ ਭਾਸ਼ਾ ਵਿੱਚ ਉਨ੍ਹਾਂ ਨੂੰ ਸੰਬੋਧਤ ਕਰਦੇ ਹੋਏ ਕਿਹਾ,