Acts 21:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜਦੋਂ ਅਸੀਂ ਆਪਣੀ ਫ਼ੇਰੀ ਖਤਮ ਕੀਤੀ ਤਾਂ ਅਸੀਂ ਉੱਥੋਂ ਤੁਰ ਪਏ। ਅਸੀਂ ਆਪਣੀ ਯਾਤਰਾ ਜਾਰੀ ਰੱਖੀ। ਉੱਥੋਂ ਦੇ ਸਾਰੇ ਮਰਦ-ਔਰਤਾਂ ਅਤੇ ਬੱਚੇ ਸਾਨੂੰ ਸ਼ਹਿਰੋਂ ਬਾਹਰ ਤੱਕ ਅਲਵਿਦਾ ਆਖਣ ਸਾਡੇ ਨਾਲ ਆਏ। ਅਸੀਂ ਸਾਰਿਆਂ ਨੇ ਉੱਥੇ ਸਮੁੰਦਰ ਦੇ ਕੰਢੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਜਦੋਂ ਸਾਡੇ ਉੱਥੇ ਰਹਿਣ ਦੇ ਦਿਨ ਪੂਰੇ ਹੋ ਗਏ ਅਤੇ ਅਸੀਂ ਆਪਣੀ ਯਾਤਰਾ ਜਾਰੀ ਕੀਤੀ ਤਦ ਸਾਰੇ ਚੇਲੇ, ਔਰਤਾਂ ਅਤੇ ਬੱਚਿਆਂ ਸਮੇਤ ਸਾਨੂੰ ਸ਼ਹਿਰ ਦੇ ਬਾਹਰ ਤੱਕ ਛੱਡਣ ਆਏ । ਅਸੀਂ ਸਮੁੰਦਰ ਦੇ ਕੰਢੇ ਉੱਤੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਸਾਡੇ ਜਾਣ ਦਾ ਸਮਾਂ ਸੀ ਤਾਂ ਅਸੀਂ ਤੁਰ ਪਏ ਅਤੇ ਉਹ ਆਪਣੀਆਂ, ਪਤਨੀਆਂ ਅਤੇ ਬੱਚਿਆਂ ਸਮੇਤ, ਸਾਡੇ ਨਾਲ ਸ਼ਹਿਰ ਤੋਂ ਬਾਹਰ ਆਏ, ਅਤੇ ਉੱਥੇ ਸਮੁੰਦਰ ਦੇ ਕੰਢੇ ਉੱਤੇ ਅਸੀਂ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਉਂ ਹੋਇਆ ਕਿ ਜਾਂ ਅਸੀਂ ਉਨ੍ਹਾਂ ਦਿਨਾਂ ਨੂੰ ਪੂਰੇ ਕਰ ਚੁੱਕੇ ਤਾਂ ਨਿੱਕਲ ਕੇ ਤੁਰ ਪਏ ਅਤੇ ਓਹ ਸਾਰੇ ਤੀਵੀਆਂ ਅਤੇ ਬਾਲਕਾਂ ਸਣੇ ਨਗਰ ਦੇ ਬਾਹਰ ਤੀਕੁਰ ਸਾਡੇ ਨਾਲ ਆਏ ਅਤੇ ਸਮੁੰਦਰ ਦੇ ਕੰਢੇ ਤੇ ਗੋਡੇ ਟੇਕ ਕੇ ਅਸਾਂ ਪ੍ਰਾਰਥਨਾ ਕੀਤੀ
Punjabi ERV
ਪਰ ਜਦੋਂ ਅਸੀਂ ਆਪਣੀ ਫ਼ੇਰੀ ਖਤਮ ਕੀਤੀ ਤਾਂ ਅਸੀਂ ਉਥੋਂ ਤੁਰ ਪਏ। ਅਸੀਂ ਆਪਣੀ ਯਾਤਰਾ ਜਾਰੀ ਰਖੀ। ਉਥੋਂ ਦੇ ਸਾਰੇ ਮਰਦ-ਔਰਤਾਂ ਅਤੇ ਬੱਚੇ ਸਾਨੂੰ ਸ਼ਹਿਰੋਂ ਬਾਹਰ ਤੱਕ ਅਲਵਿਦਾ ਆਖਣ ਸਾਡੇ ਨਾਲ ਆਏ। ਅਸੀਂ ਸਾਰਿਆਂ ਨੇ ਉਥੇ ਸਮੁੰਦਰ ਦੇ ਕੰਢੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਉਨ੍ਹਾਂ ਦਿਨਾਂ ਨੂੰ ਪੂਰੇ ਕਰ ਚੁੱਕੇ ਤਾਂ ਉੱਥੋਂ ਹੋ ਕੇ ਤੁਰ ਪਏ, ਉਹ ਸਾਰੇ ਔਰਤਾਂ ਅਤੇ ਬੱਚਿਆਂ ਨਾਲ ਨਗਰ ਦੇ ਬਾਹਰ ਤੱਕ ਸਾਡੇ ਨਾਲ ਆਏ ਅਤੇ ਸਮੁੰਦਰ ਦੇ ਕੰਢੇ ਤੇ ਗੋਡੇ ਟੇਕ ਕੇ ਅਸੀਂ ਪ੍ਰਾਰਥਨਾ ਕੀਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اساں اوہ دِن پُورے کِیتے تَد ٹُرپَئے۔ تے سارے لوک اپنیاں وَوہٹِیاں تے بال بچّیاں سَنے شہر دے باہر تِیکر ساڈے نال آئے تے سمُندر دے کنڈھے اُتّے اساں گوڈے نواکے دُعا منگی۔
Punjabi Standard Bible (Punjabi Standard Bible) 2023
ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਉਹ ਦਿਨ ਪੂਰੇ ਹੋ ਗਏ ਤਾਂ ਅਸੀਂ ਉੱਥੋਂ ਨਿੱਕਲੇ ਅਤੇ ਉਹ ਸਾਰੇ ਔਰਤਾਂ ਅਤੇ ਬੱਚਿਆਂ ਸਮੇਤ ਨਗਰ ਦੇ ਬਾਹਰ ਤੱਕ ਸਾਡੇ ਨਾਲ ਆਏ ਅਤੇ ਅਸੀਂ ਸਮੁੰਦਰ ਦੇ ਕੰਢੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ।