Acts 21:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਗਲੇ ਦਿਨ ਤੁਸੀਂ ਤੁਲਮਾਇਸ ਤੋਂ ਕੈਸਰਿਯਾ ਵੱਲ ਆਏ। ਅਸੀਂ ਫ਼ਿਲਿਪੁੱਸ ਦੇ ਘਰ ਅੰਦਰ ਗਏ ਅਤੇ ਉਸ ਦੇ ਨਾਲ ਠਹਿਰੇ। ਫ਼ਿਲਿਪੁੱਸ ਖੁਸ਼ਖਬਰੀ ਦਾ ਪ੍ਰਚਾਰਕ ਸੀ ਅਤੇ ਉਨ੍ਹਾਂ ਸੱਤ ਮਦਦਗਾਰਾਂ ਵਿੱਚੋਂ ਇੱਕ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉੱਥੋਂ ਚੱਲ ਕੇ ਅਸੀਂ ਅਗਲੇ ਦਿਨ ਕੈਸਰਿਯਾ ਪਹੁੰਚੇ ਅਤੇ ਸ਼ੁਭ ਸਮਾਚਾਰ ਦੇ ਪ੍ਰਚਾਰਕ ਫ਼ਿਲਿੱਪੁਸ ਦੇ ਕੋਲ ਜਾ ਠਹਿਰੇ ਜੋ ਸੱਤਾਂ ਵਿੱਚੋਂ ਇੱਕ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫੇਰ ਅਗਲੇ ਦਿਨ ਅਸੀਂ ਤੁਰ ਕੇ ਕੈਸਰਿਆ ਸ਼ਹਿਰ ਵਿੱਚ ਪਹੁੰਚੇ ਅਤੇ ਫਿਲਿਪ ਦੇ ਘਰ ਠਹਿਰੇ ਜਿਹੜਾ ਇੰਜੀਲ ਦਾ ਪ੍ਰਚਾਰਕ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਅਗਲੇ ਭਲਕ ਅਸੀਂ ਤੁਰ ਕੇ ਕੈਸਰਿਯਾ ਵਿੱਚ ਆਏ ਅਤੇ ਫ਼ਿਲਿੱਪੁਸ ਇੰਜੀਲ ਦੇ ਪਰਚਾਰਕ ਦੇ ਘਰ ਜਾ ਕੇ ਉਹ ਦੇ ਨਾਲ ਰਹੇ । ਉਹ ਉਨ੍ਹਾਂ ਸੱਤਾਂ ਵਿੱਚੋ ਇੱਕ ਸੀ
Punjabi ERV
ਅਗਲੇ ਦਿਨ ਤੁਸੀਂ ਤੁਲਸਾਇਸ ਤੋਂ ਕੈਸਰਿਯਾ ਵੱਲ ਆਏ। ਅਸੀਂ ਫ਼ਿਲਿਪੁੱਸ ਦੇ ਘਰ ਅੰਦਰ ਗਏ ਅਤੇ ਉਸਦੇ ਨਾਲ ਠਹਿਰੇ। ਫ਼ਿਲਿਪੁੱਸ ਖੁਸ਼ ਖਬਰੀ ਦਾ ਪ੍ਰਚਾਰਕ ਸੀ ਅਤੇ ਉਨ੍ਹਾਂ ਸੱਤ ਮਦਦਗਾਰਾਂ ਵਿੱਚੋਂ ਇੱਕ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਅਗਲੇ ਦਿਨ ਅਸੀਂ ਤੁਰ ਕੇ ਕੈਸਰਿਯਾ ਵਿੱਚ ਆਏ ਅਤੇ ਫ਼ਿਲਿਪੁੱਸ ਖੁਸ਼ਖਬਰੀ ਦੇ ਪਰਚਾਰਕ ਦੇ ਘਰ ਜਾ ਕੇ ਉਹ ਦੇ ਨਾਲ ਰਹੇ। ਉਹ ਉਨ੍ਹਾਂ ਸੱਤਾਂ ਵਿੱਚੋਂ ਇੱਕ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
دُوجے دِہاڑے اسی ٹُر پئے۔ تے قَیصریہ نُوں آئے۔ تے فِلپُّس دے گھر جا کے پَروہنے رہے۔ اوہ اِک اِنجِیل سُنان والا تے اوہناں ستّاں وِچوں اِک سی۔
Punjabi Standard Bible (Punjabi Standard Bible) 2023
ਅਗਲੇ ਦਿਨ ਉੱਥੋਂ ਨਿੱਕਲ ਕੇ ਅਸੀਂ ਕੈਸਰਿਯਾ ਵਿੱਚ ਆਏ ਅਤੇ ਖੁਸ਼ਖ਼ਬਰੀ-ਪ੍ਰਚਾਰਕ ਫ਼ਿਲਿੱਪੁਸ ਦੇ ਘਰ ਗਏ ਜਿਹੜਾ ਸੱਤਾਂ ਵਿੱਚੋਂ ਇੱਕ ਸੀ ਅਤੇ ਉਸ ਦੇ ਨਾਲ ਰਹੇ।