Acts 22:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਂ ਪੁੱਛਿਆ, ‘ਪ੍ਰਭੂ ਮੈਨੂੰ ਕੀ ਕਰਨਾ ਚਾਹੀਦਾ ਹੈ?’ ਪ੍ਰਭੂ ਨੇ ਉੱਤਰ ਦਿੱਤਾ, ‘ਉੱਠ ਅਤੇ ਦੰਮਿਸਕ ਵਿੱਚ ਜਾ। ਉੱਥੇ ਤੈਨੂੰ ਸਭ ਗੱਲਾਂ ਕਹੀਆਂ ਜਾਣਗੀਆਂ ਜੋ ਤੇਰੇ ਕਰਨ ਲਈ ਵਿਉਂਤੀਆਂ ਗਈਆਂ ਹਨ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਪੁੱਛਿਆ, ‘ਪ੍ਰਭੂ ਜੀ, ਮੈਂ ਕੀ ਕਰਾਂ?’ ਪ੍ਰਭੂ ਨੇ ਮੈਨੂੰ ਕਿਹਾ, ‘ਉੱਠ, ਅਤੇ ਦਮਿਸ਼ਕ ਨੂੰ ਜਾ । ਜੋ ਕੁਝ ਤੇਰੇ ਕਰਨ ਲਈ ਨਿਸ਼ਚਿਤ ਕੀਤਾ ਗਿਆ ਹੈ, ਉਹ ਸਭ ਕੁਝ ਤੈਨੂੰ ਉੱਥੇ ਦੱਸ ਦਿੱਤਾ ਜਾਵੇਗਾ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਫਿਰ ਮੈਂ ਕੀ ਕਰਾਂ, ਪ੍ਰਭੂ?” ਮੈਂ ਪੁੱਛਿਆ। “ਹੁਣ ਉੱਠ,” ਪ੍ਰਭੂ ਨੇ ਕਿਹਾ, “ਅਤੇ ਦੰਮਿਸ਼ਕ ਸ਼ਹਿਰ ਵੱਲ ਜਾ। ਉੱਥੇ ਤੈਨੂੰ ਉਹ ਸਭ ਦੱਸਿਆ ਜਾਵੇਗਾ ਜੋ ਤੇਰੇ ਕਰਨ ਲਈ ਠਹਿਰਾਈਆਂ ਹੋਈਆਂ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਮੈਂ ਕਿਹਾ, ਹੇ ਪ੍ਰਭੁ ਮੈ ਕੀ ਕਰਾਂॽ ਪ੍ਰਭੁ ਨੇ ਮੈਨੂੰ ਆਖਿਆ, ਤੂੰ ਉੱਠ ਕੇ ਦੰਮਿਸਕ ਵਿੱਚ ਜਾਹ ਅਤੇ ਸਭ ਗੱਲਾਂ ਜੋ ਤੇਰੇ ਕਰਨ ਲਈ ਠਹਿਰਾਈਆਂ ਹੋਈਆਂ ਹਨ ਸੋ ਉੱਥੇ ਹੀ ਤੈਨੂੰ ਦੱਸੀਆਂ ਜਾਣਗੀਆਂ
Punjabi ERV
ਮੈਂ ਪੁੱਛਿਆ, ‘ਪ੍ਰਭੂ ਮੈਨੂੰ ਕੀ ਕਰਨਾ ਚਾਹੀਦਾ ਹੈ?’ ਪ੍ਰਭੂ ਨੇ ਉੱਤਰ ਦਿੱਤਾ, ‘ਉਠ ਅਤੇ ਦੰਮਿਸਕ ਵਿੱਚ ਜਾ। ਉਥੇ ਤੈਨੂੰ ਸਭ ਗੱਲਾਂ ਕਹੀਆਂ ਜਾਣਗੀਆਂ ਜੋ ਤੇਰੇ ਕਰਨ ਲਈ ਵਿਉਂਤੀਆਂ ਗਈਆਂ ਹਨ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਮੈਂ ਕਿਹਾ, ਹੇ ਪ੍ਰਭੂ ਮੈਂ ਕੀ ਕਰਾਂ? ਪ੍ਰਭੂ ਨੇ ਮੈਨੂੰ ਆਖਿਆ, ਤੂੰ ਉੱਠ ਕੇ ਦੰਮਿਸ਼ਕ ਵਿੱਚ ਜਾ ਅਤੇ ਸਭ ਗੱਲਾਂ ਜੋ ਤੇਰੇ ਕਰਨ ਲਈ ਠਹਿਰਾਈਆਂ ਹੋਈਆਂ ਹਨ, ਸੋ ਉੱਥੇ ਹੀ ਤੈਨੂੰ ਦੱਸੀਆਂ ਜਾਣਗੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں آکھیا اَے خُداوند۔ مَیں کِیہ کراں؟ خُداوند مَینُوں آکھیا۔ اُٹھ دمِشق نُوں جا۔ تے سبھو کُجھ جو تیرے کرن لئی مُقرّر ہویا اے۔ اوتھے ای تینُوں دسیا جائے گا۔
Punjabi Standard Bible (Punjabi Standard Bible) 2023
ਫਿਰ ਮੈਂ ਕਿਹਾ, ‘ਪ੍ਰਭੂ ਮੈਂ ਕੀ ਕਰਾਂ’? ਪ੍ਰਭੂ ਨੇ ਮੈਨੂੰ ਕਿਹਾ, ‘ਉੱਠ ਅਤੇ ਦੰਮਿਸਕ ਵਿੱਚ ਜਾ ਅਤੇ ਜੋ ਤੇਰੇ ਕਰਨ ਲਈ ਠਹਿਰਾਇਆ ਗਿਆ ਹੈ ਉਹ ਸਭ ਉੱਥੇ ਤੈਨੂੰ ਦੱਸਿਆ ਜਾਵੇਗਾ’।