Acts 22:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਕੁਝ ਵੇਖ ਨਾ ਸੱਕਿਆ ਕਿਉਂਕਿ ਤੇਜ਼ ਰੋਸ਼ਨੀ ਨੇ ਮੈਨੂੰ ਚੁੰਧਿਆ ਦਿੱਤਾ ਸੀ, ਮੈਨੂੰ ਕੁਝ ਨਾ ਦਿਸਿਆ। ਤਾਂ ਉਹ ਆਦਮੀ ਜੋ ਮੇਰੇ ਨਾਲ ਸਨ ਉਹ ਮੇਰਾ ਹੱਥ ਫ਼ੜਕੇ ਮੈਨੂੰ ਦੰਮਿਸਕ ਵਿੱਚ ਲੈ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਮੈਂ ਉਸ ਤੇਜ ਦੇ ਕਾਰਨ ਦੇਖ ਨਾ ਸਕਿਆ ਤਦ ਮੇਰੇ ਸਾਥੀ ਮੇਰਾ ਹੱਥ ਫੜ ਕੇ ਮੈਨੂੰ ਦਮਿਸ਼ਕ ਨੂੰ ਲੈ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੇਰੇ ਸਾਥੀਆਂ ਨੇ ਮੇਰਾ ਹੱਥ ਫੜ੍ਹ ਕੇ ਮੈਨੂੰ ਦੰਮਿਸ਼ਕ ਸ਼ਹਿਰ ਲੈ ਗਏ, ਕਿਉਂਕਿ ਚਾਨਣ ਦੀ ਚਮਕ ਨੇ ਮੈਨੂੰ ਅੰਨ੍ਹਾ ਕਰ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਮੈਂ ਉਸ ਜੋਤ ਦੇ ਤੇਜ ਕਰਕੇ ਵੇਖ ਨਾ ਸੱਕਿਆ ਤਾਂ ਆਪਣੇ ਸਾਥੀਆਂ ਦੇ ਹੱਥ ਫੜੀ ਦੰਮਿਸਕ ਵਿੱਚ ਆਇਆ
Punjabi ERV
ਮੈਂ ਕੁਝ ਵੇਖ ਨਾ ਸਕਿਆ ਕਿਉਂਕਿ ਤੇਜ਼ ਰੋਸ਼ਨੀ ਨੇ ਮੈਨੂੰ ਚੁੰਧਿਆ ਦਿੱਤਾ ਸੀ, ਮੈਨੂੰ ਕੁਝ ਨਾ ਦਿਸਿਆ। ਤਾਂ ਉਹ ਆਦਮੀ ਜੋ ਮੇਰੇ ਨਾਲ ਸਨ ਉਹ ਮੇਰਾ ਹੱਥ ਫ਼ਡ਼ਕੇ ਮੈਨੂੰ ਦੰਮਿਸਕ ਵਿੱਚ ਲੈ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਮੈਂ ਉਸ ਜੋਤ ਦੇ ਤੇਜ ਕਰਕੇ ਵੇਖ ਨਾ ਸਕਿਆ ਤਾਂ ਆਪਣੇ ਸਾਥੀਆਂ ਦੇ ਹੱਥ ਫੜ੍ਹ ਕੇ ਦੰਮਿਸ਼ਕ ਵਿੱਚ ਆਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد مَیں اوس نُور دے تیز ہون دے صدقہ ویکھ نا سکیا۔ تَد میرے ساتھی میرا ہتّھ پھڑ کے دمِشق وِچ لے آئے۔
Punjabi Standard Bible (Punjabi Standard Bible) 2023
ਮੈਨੂੰ ਉਸ ਰੋਸ਼ਨੀ ਦੀ ਚਮਕ ਕਰਕੇ ਵਿਖਾਈ ਨਹੀਂ ਦੇ ਰਿਹਾ ਸੀ, ਇਸ ਲਈ ਜਿਹੜੇ ਮੇਰੇ ਨਾਲ ਸਨ ਮੈਂ ਉਨ੍ਹਾਂ ਦਾ ਹੱਥ ਫੜ ਕੇ ਦੰਮਿਸਕ ਵਿੱਚ ਆਇਆ।