Acts 22:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਅਤੇ ਉਸ ਨੇ ਆਖਿਆ, ‘ਸਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਆਪਣੀ ਮਰਜ਼ੀ ਜਾਨਣ ਲਈ, ਉਸ ਇੱਕ ਧਰਮੀ ਨੂੰ ਵੇਖਣ ਲਈ ਅਤੇ ਉਸ ਦੇ ਮੂੰਹੋਂ ਬਚਨ ਸੁਣਨ ਲਈ, ਤੈਨੂੰ ਚੁਣਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਸ ਨੇ ਕਿਹਾ, ‘ਸਾਡੇ ਪੁਰਖਿਆਂ ਦੇ ਪਰਮੇਸ਼ਰ ਨੇ ਤੈਨੂੰ ਚੁਣ ਲਿਆ ਹੈ ਕਿ ਤੂੰ ਉਸ ਦੀ ਇੱਛਾ ਨੂੰ ਜਾਣੇਂ, ਪਵਿੱਤਰ ਪੁਰਖ ਦੇ ਦਰਸ਼ਨ ਕਰੇਂ ਅਤੇ ਉਸ ਦੇ ਮੂੰਹ ਦੀ ਆਵਾਜ਼ ਸੁਣੇਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਫਿਰ ਉਸ ਨੇ ਕਿਹਾ: ‘ਸਾਡੇ ਪੁਰਖਿਆਂ ਦੇ ਪਰਮੇਸ਼ਵਰ ਨੇ ਤੈਨੂੰ ਉਸਦੀ ਇੱਛਾ ਜਾਣਨ, ਅਤੇ ਧਰਮੀ ਨੂੰ ਵੇਖਣ ਅਤੇ ਉਸ ਦੇ ਮੂੰਹੋਂ ਸ਼ਬਦ ਸੁਣਨ ਲਈ ਚੁਣਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਬੋਲਿਆ, ਸਾਡੇ ਵੱਡਿਆਂ ਦੇ ਪਰਮੇਸ਼ੁਰ ਨੇ ਤੈਨੂੰ ਠਹਿਰਾਇਆ ਹੈ ਜੋ ਤੂੰ ਉਹ ਦੀ ਮਰਜ਼ੀ ਨੂੰ ਜਾਣੇਂ ਅਤੇ ਉਸ ਧਰਮੀ ਨੂੰ ਵੇਖੇਂ ਅਤੇ ਉਹ ਦੇ ਮੂੰਹ ਦਾ ਸ਼ਬਦ ਸੁਣੇਂ
Punjabi ERV
ਅਤੇ ਉਸਨੇ ਆਖਿਆ, ‘ਸਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਆਪਣੀ ਮਰਜ਼ੀ ਜਾਨਣ ਲਈ, ਉਸ ਇੱਕ ਧਰਮੀ ਨੂੰ ਵੇਖਣ ਲਈ ਅਤੇ ਉਸਦੇ ਮੂੰਹੋਂ ਬਚਨ ਸੁਣਨ ਲਈ, ਤੈਨੂੰ ਚੁਣਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬੋਲਿਆ, ਸਾਡੇ ਵੱਡਿਆਂ ਦੇ ਪਰਮੇਸ਼ੁਰ ਨੇ ਤੈਨੂੰ ਠਹਿਰਾਇਆ ਹੈ, ਜੋ ਤੂੰ ਉਹ ਦੀ ਮਰਜ਼ੀ ਨੂੰ ਜਾਣੇ, ਉਸ ਧਰਮੀ ਨੂੰ ਵੇਖੇਂ ਅਤੇ ਉਹ ਦੇ ਮੂੰਹ ਦਾ ਸ਼ਬਦ ਸੁਣੇਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس آکھیا۔ ساڈے پئیو دادیاں دے خُدا تینُوں مُقرّر کِیتا اے پئی تُوں اوہدی مرضی نُوں جانیں۔ تے اوس نیک نُوں ویکھیں تے اوہدے مُنھ دی اواز سُنیں۔
Punjabi Standard Bible (Punjabi Standard Bible) 2023
ਫਿਰ ਉਸ ਨੇ ਕਿਹਾ, ‘ਸਾਡੇ ਪੁਰਖਿਆਂ ਦੇ ਪਰਮੇਸ਼ਰ ਨੇ ਤੈਨੂੰ ਠਹਿਰਾਇਆ ਹੈ ਕਿ ਤੂੰ ਉਸ ਦੀ ਇੱਛਾ ਨੂੰ ਜਾਣੇਂ ਅਤੇ ਉਸ ਧਰਮੀ ਨੂੰ ਵੇਖੇਂ ਅਤੇ ਉਸ ਦੇ ਮੂੰਹ ਦਾ ਸ਼ਬਦ ਸੁਣੇਂ,