Acts 22:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੈਂ ਕਿਹਾ, ‘ਹੇ ਪ੍ਰਭੂ, ਉਹ ਜਾਣਦੇ ਹਨ ਕਿ ਉਹ ਮੈਂ ਹੀ ਸੀ ਜਿਸਨੇ ਨਿਹਚਾਵਾਨਾ ਨੂੰ ਕੈਦ ਵਿੱਚ ਪਾਇਆ ਅਤੇ ਉਨ੍ਹਾਂ ਨੂੰ ਕੁੱਟਿਆ। ਮੈਂ ਸਾਰੇ ਪ੍ਰਾਰਥਨਾ ਸਥਾਨਾਂ ਵਿੱਚ ਉਨ੍ਹਾਂ ਨੂੰ ਲੱਭਣ ਅਤੇ ਉਨ੍ਹਾਂ ਨੂੰ ਗਿਰਫ਼ਤਾਰ ਕਰਨ ਲਈ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਉੱਤਰ ਦਿੱਤਾ, ‘ਪ੍ਰਭੂ ਜੀ, ਇਹ ਜਾਣਦੇ ਹਨ ਕਿ ਇਹ ਮੈਂ ਹੀ ਸੀ ਜੋ ਪ੍ਰਾਰਥਨਾ ਘਰਾਂ ਵਿੱਚ ਜਾ ਕੇ ਉਹਨਾਂ ਨੂੰ ਜਿਹੜੇ ਤੁਹਾਡੇ ਉੱਤੇ ਵਿਸ਼ਵਾਸ ਕਰਦੇ ਸਨ, ਬੰਧੀ ਬਣਾਉਂਦਾ ਅਤੇ ਕੁੱਟਦਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਮੈਂ ਜਵਾਬ ਦਿੱਤਾ, ‘ਪ੍ਰਭੂ,’ ਇਹ ਲੋਕ ਜਾਣਦੇ ਹਨ ਕਿ ਮੈਂ ਇੱਕ ਪ੍ਰਾਰਥਨਾ ਸਥਾਨ ਤੋਂ ਦੂਸਰੇ ਵਿੱਚ ਜਾਦਾਂ ਸੀ। ਤਾਂ ਜੋ ਤੇਰੇ ਉੱਤੇ ਵਿਸ਼ਵਾਸ ਕਰਨ ਵਾਲੀਆਂ ਨੂੰ ਮੈ ਕੈਦ ਵਿੱਚ ਪਾਉਂਦਾ ਅਤੇ ਉਨ੍ਹਾਂ ਨੂੰ ਕੁੱਟਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਖਿਆ, ਹੇ ਪ੍ਰਭੁ ਓਹ ਆਪ ਜਾਣਦੇ ਹਨ ਜੋ ਮੈਂ ਉਨ੍ਹਾਂ ਨੂੰ ਜਿਨ੍ਹਾਂ ਤੇਰੇ ਉੱਤੇ ਨਿਹਚਾ ਕੀਤੀ ਕੈਦ ਕਰਦਾ ਅਤੇ ਹਰੇਕ ਸਮਾਜ ਵਿੱਚ ਮਾਰਦਾ ਸਾਂ
Punjabi ERV
ਮੈਂ ਕਿਹਾ, ‘ਹੇ ਪ੍ਰਭੂ, ਉਹ ਜਾਣਦੇ ਹਨ ਕਿ ਉਹ ਮੈਂ ਹੀ ਸੀ ਜਿਸਨੇ ਨਿਹਚਾਵਾਨੰ ਨੂੰ ਕੈਦ ਵਿੱਚ ਪਾਇਆ ਅਤੇ ਉਨ੍ਹਾਂ ਨੂੰ ਕੁਟਿਆ। ਮ੍ਮੈਂ ਸਾਰੇ ਪ੍ਰਾਰਥਨਾ ਸਥਾਨਾਂ ਵਿੱਚ ਉਨ੍ਹਾਂ ਨੂੰ ਲਭਣ ਅਤੇ ਉਨ੍ਹਾਂ ਨੂੰ ਗਿਰਫ਼ਤਾਰ ਕਰਨ ਲਈ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਖਿਆ, “ਹੇ ਪ੍ਰਭੂ ਉਹ ਆਪ ਜਾਣਦੇ ਹਨ ਜੋ, ਜਿਨ੍ਹਾਂ ਤੇਰੇ ਉੱਤੇ ਵਿਸ਼ਵਾਸ ਕੀਤਾ ਮੈਂ ਉਨ੍ਹਾਂ ਨੂੰ ਕੈਦ ਕਰਦਾ ਅਤੇ ਹਰੇਕ ਪ੍ਰਾਰਥਨਾ ਘਰ ਵਿੱਚ ਮਾਰਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں آکھیا اَے خُداوند اوہ آپ جان دے نیں پئی مَیں اوہناں لوکاں نُوں جِنہاں تیرے ناں اُتّے اِیمان لیاندا اے قید وِچ پاندا ساں تے ہر اِک عبادت خانے وِچ کولڑے مرواؤندا ساں۔
Punjabi Standard Bible (Punjabi Standard Bible) 2023
ਮੈਂ ਕਿਹਾ, ‘ਪ੍ਰਭੂ, ਉਹ ਆਪ ਜਾਣਦੇ ਹਨ ਕਿ ਮੈਂ ਸਭਾ-ਘਰਾਂ ਵਿੱਚ ਜਾ-ਜਾ ਕੇ ਤੇਰੇ ਉੱਤੇ ਵਿਸ਼ਵਾਸ ਕਰਨ ਵਾਲਿਆਂ ਨੂੰ ਕੈਦ ਕਰਦਾ ਅਤੇ ਮਾਰਦਾ ਸੀ