Acts 22:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕ ਇਹ ਵੀ ਜਾਣਦੇ ਹਨ ਕਿ ਤੇਰੇ ਸ਼ਹੀਦ ਇਸਤੀਫ਼ਾਨ ਦਾ ਲਹੂ ਵਹਾਇਆ ਗਿਆ ਤਾਂ ਮੈਂ ਉੱਥੇ ਹੀ ਖੜ੍ਹਾ ਸੀ ਅਤੇ ਉਸ ਨੂੰ ਮਾਰਨ ਦੀ ਹਾਮੀ ਭਰੀ। ਮੈਂ ਉਨ੍ਹਾਂ ਦੇ ਕੱਪੜਿਆਂ ਦੀ ਰਾਖੀ ਕਰ ਰਿਹਾ ਸੀ ਜੋ ਉਸ ਨੂੰ ਮਾਰ ਰਹੇ ਸਨ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਜਦੋਂ ਤੁਹਾਡੇ ਗਵਾਹ ਸਤੀਫ਼ਨੁਸ ਦਾ ਖ਼ੂਨ ਵਹਾਇਆ ਜਾ ਰਿਹਾ ਸੀ, ਉਸ ਸਮੇਂ ਮੈਂ ਆਪ ਉੱਥੇ ਖੜ੍ਹਾ ਸੀ ਅਤੇ ਹਾਮੀ ਭਰਦੇ ਹੋਏ ਕਾਤਲਾਂ ਦੇ ਕੱਪੜਿਆਂ ਦੀ ਰਾਖੀ ਕਰ ਰਿਹਾ ਸੀ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਦੋਂ ਤੇਰੇ ਸ਼ਹੀਦ ਸਟੀਫਨ ਦਾ ਲਹੂ ਵਹਾਇਆ ਗਿਆ ਸੀ, ਮੈਂ ਉਦੋਂ ਉੱਥੇ ਖੜ੍ਹਾ ਹੋ ਕੇ ਆਪਣੀ ਪ੍ਰਵਾਨਗੀ ਦੇ ਰਿਹਾ ਸੀ ਅਤੇ ਉਨ੍ਹਾਂ ਦੇ ਕੱਪੜਿਆਂ ਦੀ ਰਾਖੀ ਕਰ ਰਿਹਾ ਸੀ ਜੋ ਉਸ ਨੂੰ ਮਾਰ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਜਾਂ ਤੇਰੇ ਸ਼ਹੀਦ ਇਸਤੀਫ਼ਾਨ ਦਾ ਖੂਨ ਵਹਾਇਆ ਗਿਆ ਤਾਂ ਮੈਂ ਭੀ ਕੋਲ ਖੜਾ ਅਤੇ ਰਾਜ਼ੀ ਸਾਂ ਅਤੇ ਉਹ ਦੇ ਖੂਨੀਆਂ ਦੇ ਬਸਤ੍ਰਾਂ ਦੀ ਰਾਖੀ ਕਰਦਾ ਸਾਂ
Punjabi ERV
ਲੋਕ ਇਹ ਵੀ ਜਾਣਦੇ ਹਨ ਕਿ ਤੇਰੇ ਸ਼ਹੀਦ ਇਸਤੀਫ਼ਾਨ ਦਾ ਲਹੂ ਵਹਾਇਆ ਗਿਆ ਤਾਂ ਮੈਂ ਉਥੇ ਹੀ ਖਡ਼ਾ ਸੀ ਅਤੇ ਉਸਨੂੰ ਮਾਰਨ ਦੀ ਹਾਮੀ ਭਰੀ। ਮੈਂ ਉਨ੍ਹਾਂ ਦੇ ਕੱਪਡ਼ਿਆਂ ਦੀ ਰਾਖੀ ਕਰ ਰਿਹਾ ਸੀ ਜੋ ਉਸਨੂੰ ਮਾਰ ਰਹੇ ਸਨ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦੋਂ ਤੇਰੇ ਸ਼ਹੀਦ ਇਸਤੀਫ਼ਾਨ ਦਾ ਖੂਨ ਵਹਾਇਆ ਗਿਆ ਤਾਂ ਮੈਂ ਵੀ ਕੋਲ ਖੜ੍ਹਾ ਮਾਰਨ ਵਾਲਿਆਂ ਦੇ ਨਾਲ ਸਹਿਮਤ ਸੀ ਅਤੇ ਉਹਨਾਂ ਦੇ ਕੱਪੜਿਆਂ ਦੀ ਰਖਵਾਲੀ ਕਰਦਾ ਸੀ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جِس ویلے تیرے شہید ستِفنُس دا لہو وگایا گیا۔ مَیں وی آپ کول کھلوتا ہویا تے حامی بھردا ساں۔ تے اوہدے خُونِیاں دے کپڑیاں دی راکھی کر دا ساں۔
Punjabi Standard Bible (Punjabi Standard Bible) 2023
ਅਤੇ ਜਦੋਂ ਤੇਰੇ ਗਵਾਹ ਇਸਤੀਫ਼ਾਨ ਦਾ ਲਹੂ ਵਹਾਇਆ ਜਾ ਰਿਹਾ ਸੀ ਤਾਂ ਮੈਂ ਵੀ ਉੱਥੇ ਖੜ੍ਹਾ ਇਸ ਵਿੱਚ ਸਹਿਮਤ ਸੀ ਅਤੇ ਉਸ ਨੂੰ ਮਾਰਨ ਵਾਲਿਆਂ ਦੇ ਵਸਤਰਾਂ ਦੀ ਰਾਖੀ ਕਰ ਰਿਹਾ ਸੀ’।