Acts 22:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਜੋ ਪੌਲੁਸ ਨੂੰ ਪ੍ਰਸ਼ਨ ਕਰਨ ਵੀ ਵਾਲੇ ਸਨ, ਝੱਟ ਉਸਤੋਂ ਦੂਰ ਚੱਲੇ ਗਏ। ਸਰਦਾਰ ਵੀ ਘਬਰਾਇਆ ਹੋਇਆ ਸੀ ਕਿਉਂਕਿ ਪੌਲੁਸ ਇੱਕ ਰੋਮੀ ਨਾਗਰਿਕ ਸੀ ਅਤੇ ਉਹ ਪਹਿਲਾਂ ਹੀ ਉਸ ਨੂੰ ਜੰਜ਼ੀਰਾਂ ਪਾ ਚੁੱਕਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਹ ਲੋਕ ਜਿਹੜੇ ਪੌਲੂਸ ਦੀ ਜਾਂਚ ਕਰਨ ਲੱਗੇ ਸਨ, ਇਕਦਮ ਦੂਰ ਹੋ ਗਏ । ਸੈਨਾਪਤੀ ਵੀ ਇਹ ਜਾਣ ਕੇ ਘਬਰਾ ਗਿਆ ਕਿ ਪੌਲੂਸ ਰੋਮੀ ਹੈ ਅਤੇ ਉਸ ਨੇ ਪੌਲੂਸ ਨੂੰ ਬੇੜੀਆਂ ਪਾ ਦਿੱਤੀਆਂ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜੇ ਲੋਕ ਉਸ ਤੋਂ ਪੁੱਛ-ਗਿੱਛ ਕਰਨ ਜਾ ਰਹੇ ਸਨ, ਉਹ ਤੁਰੰਤ ਵਾਪਸ ਚਲੇ ਗਏ। ਸੈਨਾਪਤੀ ਖੁਦ ਡਰ ਗਿਆ ਜਦੋਂ ਉਸਨੂੰ ਪਤਾ ਲੱਗਾ ਕਿ ਉਸਨੇ ਰੋਮ ਦੇ ਨਾਗਰਿਕ, ਪੌਲੁਸ ਨੂੰ ਜੰਜ਼ੀਰਾਂ ਵਿੱਚ ਬੰਨ੍ਹਿਆ ਹੋਇਆ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਜਿਹੜੇ ਉਹ ਨੂੰ ਪਰਤਾਉਣ ਲੱਗੇ ਸਨ ਓਹ ਝੱਟ ਉਹ ਦੇ ਕੋਲੋਂ ਹਟ ਗਏ ਅਤੇ ਸਰਦਾਰ ਭੀ ਇਹ ਜਾਣ ਕੇ ਭਈ ਉਹ ਰੋਮੀ ਹੈ ਅਤੇ ਮੈਂ ਉਹਨੂੰ ਬੰਨ੍ਹਿਆ, ਡਰ ਗਿਆ।।
Punjabi ERV
ਉਹ ਜੋ ਪੌਲੁਸ ਨੂੰ ਪ੍ਰਸ਼ਨ ਕਰਨ ਵੀ ਵਾਲੇ ਸਨ, ਝੱਟ ਉਸਤੋਂ ਦੂਰ ਚਲੇ ਗਏ। ਸਰਦਾਰ ਵੀ ਘਬਰਾਇਆ ਹੋਇਆ ਸੀ ਕਿਉਂਕਿ ਪੌਲੁਸ ਇੱਕ ਰੋਮੀ ਨਾਗਰਿਕ ਸੀ ਅਤੇ ਉਹ ਪਹਿਲਾਂ ਹੀ ਉਸਨੂੰ ਜੰਜ਼ੀਰਾਂ ਪਾ ਚੁੱਕਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਜਿਹੜੇ ਉਹ ਦੀ ਜਾਂਚ-ਪੜਤਾਲ ਕਰਨ ਲੱਗੇ ਸਨ ਉਹ ਝੱਟ ਉਹ ਦੇ ਕੋਲੋਂ ਹੱਟ ਗਏ ਅਤੇ ਸਰਦਾਰ ਵੀ ਇਹ ਜਾਣ ਕੇ ਕਿ ਉਹ ਰੋਮੀ ਹੈ ਅਤੇ ਮੈਂ ਉਹ ਨੂੰ ਬੰਨ੍ਹਿਆ, ਡਰ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہدا بیان لین والے اونویں اوہدے توں ہَٹ گئے۔ تے سردار وی ڈر گیا۔ جدوں جانیا پئی ایہہ بندے رُومی اے تے مَیں اوہنوں بَدّھا اے۔
Punjabi Standard Bible (Punjabi Standard Bible) 2023
ਤਦ ਉਹ ਜਿਹੜੇ ਉਸ ਤੋਂ ਪੁੱਛਗਿੱਛ ਕਰਨ ਲੱਗੇ ਸਨ ਤੁਰੰਤ ਉਸ ਕੋਲੋਂ ਪਿਛਾਂਹ ਹਟ ਗਏ ਅਤੇ ਸੈਨਾਪਤੀ ਵੀ ਇਹ ਜਾਣ ਕੇ ਜੋ ਉਹ ਇੱਕ ਰੋਮੀ ਹੈ, ਡਰ ਗਿਆ; ਕਿਉਂਕਿ ਉਸ ਨੇ ਹੀ ਉਸ ਨੂੰ ਕੈਦ ਕੀਤਾ ਸੀ।