Acts 22:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪੌਲੁਸ ਨੇ ਆਖਿਆ, “ਮੈਂ ਇੱਕ ਯਹੂਦੀ ਹਾਂ। ਮੈਂ ਕਿਲਿਕਿਯਾ ਤੇ ਤਰਸੁੱਸ ਵਿੱਚ ਪੈਦਾ ਹੋਇਆ ਸੀ। ਮੈਂ ਇੱਥੇ ਯਰੂਸ਼ਲਮ ਵਿੱਚ ਵੱਡਾ ਹੋਇਆ। ਮੈਂ ਗਮਲੀਏਲ ਦਾ ਇੱਕ ਵਿਦਿਆਰਥੀ ਸੀ। ਉਸ ਨੇ ਧਿਆਨ ਨਾਲ ਮੈਨੂੰ ਆਪਣੇ ਵਡੇਰਿਆਂ ਦੀ ਸ਼ਰ੍ਹਾ ਬਾਰੇ ਸਿੱਖਾਇਆ। ਮੈਨੂੰ ਪਰਮੇਸ਼ੁਰ ਦੀ ਸੇਵਾ ਕਰਨ ਦਾ ਬੜਾ ਸ਼ੌਕ ਸੀ ਜਿਵੇਂ ਇੱਥੇ ਅੱਜ ਤੁਹਾਡੇ ਸਾਰਿਆਂ ਵਿੱਚ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਮੈਂ ਯਹੂਦੀ ਹਾਂ ਅਤੇ ਕਿਲਕਿਯਾ ਦੇ ਸ਼ਹਿਰ ਤਰਸ਼ੀਸ਼ ਵਿੱਚ ਮੇਰਾ ਜਨਮ ਹੋਇਆ । ਪਰ ਮੇਰਾ ਪਾਲਨ-ਪੋਸ਼ਣ ਇਸੇ ਸ਼ਹਿਰ ਯਰੂਸ਼ਲਮ ਵਿੱਚ ਹੋਇਆ ਹੈ । ਮੈਂ ਗਮਲੀਏਲ ਦੇ ਚਰਨਾਂ ਵਿੱਚ ਬੈਠ ਕੇ ਆਪਣੇ ਪੁਰਖਿਆਂ ਦੀ ਵਿਵਸਥਾ ਦੀ ਠੀਕ ਠੀਕ ਸਿੱਖਿਆ ਲਈ ਅਤੇ ਪਰਮੇਸ਼ਰ ਦਾ ਜੋਸ਼ੀਲਾ ਉਪਾਸਕ ਰਿਹਾ ਜਿਸ ਤਰ੍ਹਾਂ ਤੁਸੀਂ ਸਾਰੇ ਅੱਜ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਇੱਕ ਯਹੂਦੀ ਹਾਂ। ਜੋ ਕਿ ਕਿਲਕਿਆ ਪ੍ਰਾਂਤ ਦੇ ਤਰਸੁਸ ਸ਼ਹਿਰ ਵਿੱਚ ਮੇਰਾ ਜਨਮ ਹੋਇਆ ਹਾਂ, ਪਰ ਮੈਂ ਇਸ ਸ਼ਹਿਰ ਵਿੱਚ ਪਲਿਆ ਹਾਂ। ਮੈਂ ਗਮਲੀਏਲ ਦੇ ਅਧੀਨ ਪੜ੍ਹਾਈ ਕੀਤੀ ਅਤੇ ਸਾਡੇ ਪਿਉ-ਦਾਦਿਆਂ ਦੇ ਬਿਵਸਥਾ ਦੀ ਚੰਗੀ ਤਰ੍ਹਾਂ ਸਿੱਖਿਆ ਪਾਈ। ਮੈਂ ਪਰਮੇਸ਼ਵਰ ਲਈ ਉਨਾ ਹੀ ਜੋਸ਼ੀਲਾ ਸੀ ਜਿੰਨੇ ਅੱਜ ਤੁਸੀਂ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਇੱਕ ਯਹੂਦੀ ਮਨੁੱਖ ਹਾਂ ਜਿਹੜਾ ਕਿਲਿਕਿਯਾ ਦੇ ਤਰਸੁਸ ਵਿੱਚ ਜੰਮਿਆ ਪਰ ਇਸੇ ਸ਼ਹਿਰ ਵਿੱਚ ਗਮਲੀਏਲ ਦੇ ਚਰਨਾਂ ਵਿੱਚ ਪਲਿਆ ਅਤੇ ਪਿਉ ਦਾਦਿਆਂ ਦੀ ਸ਼ਰਾ ਪੂਰੇ ਚੱਜ ਨਾਲ ਸਿੱਖੀ ਅਤੇ ਪਰਮੇਸ਼ੁਰ ਦੇ ਲਈ ਅਜਿਹਾ ਹੀ ਅਣਖੀ ਸਾਂ ਜਿਹੇ ਤੁਸੀਂ ਸਭ ਅੱਜ ਦੇ ਦਿਨ ਹੋ
Punjabi ERV
ਪੌਲੁਸ ਨੇ ਆਖਿਆ, “ਮੈਂ ਇੱਕ ਯਹੂਦੀ ਹਾਂ। ਮੈਂ ਕਿਲਿਕਿਯਾ ਤੇ ਤਰਸੁਸ੍ਸ ਵਿੱਚ ਪੈਦਾ ਹੋਇਆ ਸੀ। ਮੈਂ ਇਥੇ ਯਰੂਸ਼ਲਮ ਵਿੱਚ ਵੱਡਾ ਹੋਇਆ। ਮੈਂ ਗਮਲੀਏਲ ਦਾ ਇੱਕ ਵਿਦਿਆਰਥੀ ਸੀ। ਉਸਨੇ ਧਿਆਨ ਨਾਲ ਮੈਨੂੰ ਆਪਣੇ ਵਡੇਰਿਆਂ ਦੀ ਸ਼ਰ੍ਹਾ ਬਾਰੇ ਸਿਖਾਇਆ। ਮੈਨੂੰ ਪਰਮੇਸ਼ੁਰ ਦੀ ਸੇਵਾ ਕਰਨ ਦਾ ਬਡ਼ਾ ਸ਼ੌਕ ਸੀ ਜਿਵੇਂ ਇਥੇ ਅੱਜ ਤੁਹਾਡੇ ਸਾਰਿਆਂ ਵਿੱਚ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇੱਕ ਯਹੂਦੀ ਮਨੁੱਖ ਹਾਂ, ਜਿਹੜਾ ਕਿਲਕਿਯਾ ਤੇ ਤਰਸੁਸ ਵਿੱਚ ਜੰਮਿਆ, ਪਰ ਇਸੇ ਸ਼ਹਿਰ ਵਿੱਚ ਗਮਲੀਏਲ ਦੇ ਚਰਨਾਂ ਵਿੱਚ ਪਲਿਆ ਅਤੇ ਪਿਉ-ਦਾਦਿਆਂ ਦੀ ਬਿਵਸਥਾ ਪੂਰੇ ਧਿਆਨ ਨਾਲ ਸਿੱਖੀ ਅਤੇ ਜਿਵੇਂ ਤੁਸੀਂ ਸਭ ਅੱਜ ਦੇ ਦਿਨ ਪਰਮੇਸ਼ੁਰ ਦੇ ਲਈ ਅਣਖੀ ਹੋ, ਮੈਂ ਵੀ ਅਜਿਹਾ ਹੀ ਅਣਖੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں یہُودی بندے آں۔ مَیں کِلِکیہ دے تَرسُس وِچ جمّیا۔ پر ایس شہر وِچ گملی ایل دے پیراں وِچ پلیا تے پئیو دادیاں دی شریعت پُورے چج نال سِکھی۔ تے خُدا دے لئی اجیہا سرگرم ساں جیہے تُسی سارے اَج دے دِن ہو۔
Punjabi Standard Bible (Punjabi Standard Bible) 2023
“ਮੈਂ ਇੱਕ ਯਹੂਦੀ ਮਨੁੱਖ ਹਾਂ ਜਿਹੜਾ ਕਿਲਕਿਯਾ ਦੇ ਤਰਸੁਸ ਵਿੱਚ ਪੈਦਾ ਹੋਇਆ, ਪਰ ਮੇਰਾ ਪਾਲਣ-ਪੋਸ਼ਣ ਇਸੇ ਨਗਰ ਵਿੱਚ ਗਮਲੀਏਲ ਦੇ ਚਰਨਾਂ ਵਿੱਚ ਹੋਇਆ ਅਤੇ ਮੈਂ ਖਰਾਈ ਨਾਲ ਸਾਡੇ ਪੁਰਖਿਆਂ ਦੀ ਬਿਵਸਥਾ ਦੀ ਸਿੱਖਿਆ ਪਾਈ ਅਤੇ ਪਰਮੇਸ਼ਰ ਲਈ ਇਸੇ ਤਰ੍ਹਾਂ ਅਣਖੀ ਸੀ ਜਿਵੇਂ ਅੱਜ ਤੁਸੀਂ ਹੋ।