Acts 22:30 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਗਲੇ ਦਿਨ, ਅਸਲੀ ਕਾਰਣ ਜਾਨਣ ਲਈ, ਕਿ ਯਹੂਦੀ ਪੌਲੁਸ ਉੱਪਰ ਦੋਸ਼ ਕਿਉਂ ਲਾ ਰਹੇ ਸਨ, ਸਰਦਾਰ ਨੇ ਪੌਲੁਸ ਨੂੰ ਖੋਲ੍ਹ ਦਿੱਤਾ ਅਤੇ ਪ੍ਰਧਾਨ ਜਾਜਕਾਂ ਅਤੇ ਯਹੂਦੀ ਸਭਾ ਦੇ ਸਦੱਸਾਂ ਦੀ ਇਕੱਠੀ ਬੈਠਕ ਬੁਲਵਾਉਣ ਦਾ ਹੁਕਮ ਦਿੱਤਾ। ਫ਼ੇਰ ਪੌਲੁਸ ਨੂੰ ਲਿਆਕੇ ਉਨ੍ਹਾਂ ਦੇ ਸਾਹਮਣੇ ਖੜ੍ਹਾ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਗਲੇ ਦਿਨ ਸੱਚਾਈ ਜਾਨਣ ਦੀ ਇੱਛਾ ਨਾਲ ਕਿ ਯਹੂਦੀ ਉਸ ਉੱਤੇ ਕਿਉਂ ਦੋਸ਼ ਲਾਉਂਦੇ ਹਨ, ਸੈਨਾਪਤੀ ਨੇ ਉਸ ਦੀਆਂ ਬੇੜੀਆਂ ਖੋਲ੍ਹ ਦਿੱਤੀਆਂ ਅਤੇ ਮਹਾਂ-ਪੁਰੋਹਿਤਾਂ ਅਤੇ ਮਹਾਂ ਸਭਾ ਨੂੰ ਇਕੱਠੇ ਹੋਣ ਦਾ ਹੁਕਮ ਦਿੱਤਾ । ਫਿਰ ਪੌਲੂਸ ਨੂੰ ਲਿਆ ਕੇ ਉਹਨਾਂ ਦੇ ਸਾਹਮਣੇ ਖੜ੍ਹਾ ਕਰ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸੈਨਾਪਤੀ ਇਹ ਪਤਾ ਲਗਾਉਣਾ ਚਾਹੁੰਦਾ ਸੀ ਕਿ ਪੌਲੁਸ ਨੂੰ ਯਹੂਦੀਆਂ ਦੁਆਰਾ ਦੋਸ਼ੀ ਕਿਉਂ ਠਹਿਰਾਇਆ ਗਿਆ ਸੀ। ਅਗਲੇ ਦਿਨ, ਉਸਨੇ ਉਸਨੂੰ ਰਿਹਾ ਕਰ ਦਿੱਤਾ ਅਤੇ ਮੁੱਖ ਜਾਜਕਾਂ ਅਤੇ ਮਹਾਂਸਭਾ ਵਿੱਚ ਸਾਰੇ ਮੈਂਬਰਾਂ ਨੂੰ ਇਕੱਠਾ ਹੋਣ ਲਈ ਆਦੇਸ਼ ਦਿੱਤਾ। ਫੇਰ ਉਸ ਨੇ ਪੌਲੁਸ ਨੂੰ ਹੇਠਾਂ ਉਤਾਰ ਕੇ ਉਨ੍ਹਾਂ ਦੇ ਸਾਹਮਣੇ ਖੜ੍ਹਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਗਲੇ ਭਲਕ ਉਸ ਨੇ ਇਸ ਇਰਾਦੇ ਨਾਲ ਜੋ ਹਕੀਕਤ ਮਲੂਮ ਕਰੇ ਭਈ ਯਹੂਦੀਆਂ ਨੇ ਉਹ ਦੇ ਉੱਤੇ ਕਿਉਂ ਦੋਸ਼ ਲਾਇਆ ਹੈ ਉਹ ਨੂੰ ਖੋਲ੍ਹ ਦਿੱਤਾ ਅਤੇ ਪਰਧਾਨ ਜਾਜਕਾਂ ਅਤੇ ਸਾਰੀ ਮਹਾ ਸਭਾ ਦੇ ਇਕੱਠੇ ਹੋਣ ਦਾ ਹੁਕਮ ਦਿੱਤਾ। ਫੇਰ ਉਸ ਨੇ ਪੌਲੁਸ ਨੂੰ ਹੇਠ ਉਤਾਰ ਕੇ ਉਨ੍ਹਾਂ ਦੇ ਸਾਹਮਣੇ ਖੜਾ ਕੀਤਾ।।
Punjabi ERV
ਅਗਲੇ ਦਿਨ, ਅਸਲੀ ਕਾਰਣ ਜਾਨਣ ਲਈ, ਕਿ ਯਹੂਦੀ ਪੌਲੁਸ ਉੱਪਰ ਦੋਸ਼ ਕਿਉਂ ਲਾ ਰਹੇ ਸਨ, ਸਰਦਾਰ ਨੇ ਪੌਲੁਸ ਨੂੰ ਖੋਲ੍ਹ ਦਿੱਤਾ ਅਤੇ ਪ੍ਰਧਾਨ ਜਾਜਕਾਂ ਅਤੇ ਯਹੂਦੀ ਸਭਾ ਦੇ ਸਦੱਸਾਂ ਦੀ ਇਕਠੀ ਬੈਠਕ ਬੁਲਵਾਉਣ ਦਾ ਹੁਕਮ ਦਿੱਤਾ। ਫ਼ੇਰ ਪੌਲੁਸ ਨੂੰ ਲਿਆਕੇ ਉਨ੍ਹਾਂ ਦੇ ਸਾਮ੍ਹਣੇ ਖਢ਼ਾ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਗਲੇ ਦਿਨ, ਇਹ ਪਤਾ ਲਗਾਉਣ ਲਈ ਕਿ ਯਹੂਦੀਆਂ ਨੇ ਉਹ ਦੇ ਉੱਤੇ ਕਿਉਂ ਦੋਸ਼ ਲਾਇਆ ਹੈ ਉਸ ਨੇ ਉਹ ਨੂੰ ਖੋਲ੍ਹ ਦਿੱਤਾ ਅਤੇ ਮੁੱਖ ਜਾਜਕਾਂ ਅਤੇ ਸਾਰੀ ਮਹਾਂ ਸਭਾ ਦੇ ਇਕੱਠੇ ਹੋਣ ਦਾ ਹੁਕਮ ਕੀਤਾ। ਫੇਰ ਉਸ ਨੇ ਪੌਲੁਸ ਨੂੰ ਹੇਠਾਂ ਉਤਾਰ ਕੇ ਉਨ੍ਹਾਂ ਦੇ ਸਾਹਮਣੇ ਖੜ੍ਹਾ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سویر نُوں ایس اِرادے نال پئی پَکّا پَتا لگ جائے پئی یہُودی اوہدے اُتّے کِیہ دعویٰ کر دے نیں اوس اوہنوں چھڈ دِتّا۔ تے حُکم کِیتا پئی سردار کاہِن تے سارے صدرِ مجلس اکٹّھے ہون۔ تے اوس پَولُس نُوں لیا کے اوہناں دے سامھنے کھلا کِیتا۔
Punjabi Standard Bible (Punjabi Standard Bible) 2023
ਅਗਲੇ ਦਿਨ ਉਸ ਨੇ ਇਹ ਪਤਾ ਲਾਉਣ ਦੀ ਇੱਛਾ ਨਾਲ ਕਿ ਯਹੂਦੀ ਉਸ ਉੱਤੇ ਦੋਸ਼ ਕਿਉਂ ਲਾਉਂਦੇ ਹਨ, ਉਸ ਦੇ ਬੰਧਨ ਖੋਲ੍ਹ ਦਿੱਤੇ ਅਤੇ ਪ੍ਰਧਾਨ ਯਾਜਕਾਂ ਅਤੇ ਸਾਰੀ ਮਹਾਂਸਭਾ ਨੂੰ ਇਕੱਠੇ ਹੋਣ ਦਾ ਹੁਕਮ ਦਿੱਤਾ। ਫਿਰ ਉਸ ਨੇ ਪੌਲੁਸ ਨੂੰ ਹੇਠਾਂ ਲਿਆ ਕੇ ਉਨ੍ਹਾਂ ਦੇ ਸਾਹਮਣੇ ਖੜ੍ਹੇ ਕੀਤਾ।