Acts 22:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਲੋਕਾਂ ਨੂੰ ਤਸੀਹੇ ਦਿੱਤੇ ਜੋ ਯਿਸੂ ਦੇ ਮਾਰਗ ਦਾ ਅਨੁਸਰਣ ਕਰਦੇ ਸਨ। ਉਨ੍ਹਾਂ ਵਿੱਚੋਂ ਕੁਝ ਤਾਂ ਮੇਰੇ ਕਾਰਣ ਜਾਨੋਂ ਵੀ ਮਾਰੇ ਗਏ। ਮੈਂ ਮਰਦਾਂ ਤੇ ਔਰਤਾਂ ਨੂੰ ਫ਼ੜਕੇ ਕੈਦ ਕਰ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਇਸ ‘ਰਾਹ’ ਦੇ ਲੋਕਾਂ ਉੱਤੇ ਜਾਨੋਂ ਮਾਰਨ ਤੱਕ ਅੱਤਿਆਚਾਰ ਕੀਤੇ । ਮੈਂ ਆਦਮੀਆਂ ਅਤੇ ਔਰਤਾਂ ਨੂੰ ਬੰਨ੍ਹ-ਬੰਨ੍ਹ ਕੇ ਕੈਦ ਵਿੱਚ ਸੁੱਟਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਇਸ ਰਾਹ ਤੇ ਚਲਣ ਵਾਲੇ ਲੋਕਾਂ ਨੂੰ ਮੌਤ ਤੱਕ ਸਤਾਇਆ, ਵਿਸ਼ਵਾਸੀ ਆਦਮੀ ਅਤੇ ਔਰਤਾਂ ਦੋਵਾਂ ਨੂੰ ਗਰਿਫ਼ਤਾਰ ਕੀਤਾ ਅਤੇ ਉਨ੍ਹਾਂ ਨੂੰ ਕੈਦ ਵਿੱਚ ਸੁੱਟ ਦਿੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਮੈਂ ਪੁਰਖਾਂ ਅਤੇ ਤੀਵੀਆਂ ਨੂੰ ਬੰਨ੍ਹ ਬੰਨ੍ਹ ਕੇ ਅਰ ਕੈਦ ਵਿੱਚ ਪੁਆ ਕੇ ਇਸ ਪੰਥ ਦੇ ਲੋਕਾਂ ਨੂੰ ਮੌਤ ਤੀਕੁਰ ਸਤਾਇਆ
Punjabi ERV
ਮੈਂ ਉਨ੍ਹਾਂ ਲੋਕਾਂ ਨੂੰ ਤਸੀਹੇ ਦਿੱਤੇ ਜੋ ਯਿਸੂ ਦੇ ਮਾਰਗ ਦਾ ਅਨੁਸਰਣ ਕਰਦੇ ਸਨ। ਉਨ੍ਹਾਂ ਵਿੱਚੋਂ ਕੁਝ ਤਾਂ ਮੇਰੇ ਕਾਰਣ ਜਾਨੋਂ ਵੀ ਮਾਰੇ ਗਏ। ਮੈਂ ਮਰਦਾਂ ਤੇ ਔਰਤਾਂ ਨੂੰ ਫ਼ਡ਼ਕੇ ਕੈਦ ਕਰ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਆਦਮੀ ਅਤੇ ਔਰਤਾਂ ਨੂੰ ਬੰਨ੍ਹ-ਬੰਨ੍ਹ ਕੇ ਅਤੇ ਕੈਦ ਵਿੱਚ ਪੁਆ ਕੇ, ਇਸ ਪੰਥ ਦੇ ਲੋਕਾਂ ਨੂੰ ਮੌਤ ਤੱਕ ਸਤਾਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں بندیاں تے زنانِیاں نُوں بَنّھ بَنّھ کے قیدخانے وِچ پا پا کے ایس راہ والیاں نُوں مَوت تِیکر ستایا۔
Punjabi Standard Bible (Punjabi Standard Bible) 2023
ਮੈਂ ਇਸ ਪੰਥ ਦੇ ਆਦਮੀਆਂ ਅਤੇ ਔਰਤਾਂ, ਦੋਹਾਂ ਨੂੰ ਬੰਨ੍ਹ ਕੇ ਕੈਦਖ਼ਾਨੇ ਵਿੱਚ ਸੁੱਟਿਆ ਅਤੇ ਮੌਤ ਤੱਕ ਸਤਾਇਆ,