Acts 22:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਸਰਦਾਰ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਤੁਹਾਨੂੰ ਇਹ ਗੱਲ ਸੱਚ ਸਾਬਿਤ ਕਰ ਸੱਕਦੇ ਹਨ। ਇੱਕ ਵਾਰ ਇਨ੍ਹਾਂ ਆਗੂਆਂ ਨੇ ਮੈਨੂੰ ਕੁਝ ਚਿੱਠੀਆਂ ਦਿੱਤੀਆਂ। ਇਹ ਚਿੱਠੀਆਂ ਦੰਮਿਸਕ ਸ਼ਹਿਰ ਦੇ ਯਹੂਦੀ ਭਰਾਵਾਂ ਲਈ ਸਨ। ਮੈਂ ਉੱਥੇ ਯਿਸੂ ਦੇ ਚੇਲਿਆਂ ਨੂੰ ਯਰੂਸ਼ਲਮ ਵਿੱਚ ਸਜ਼ਾ ਦੇਣ ਲਈ ਗਿਰਫ਼ਤਾਰ ਕਰਨ ਲਈ ਜਾ ਰਿਹਾ ਸਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਗੱਲ ਦੀ ਗਵਾਹੀ ਮਹਾਂ-ਪੁਰੋਹਿਤ ਅਤੇ ਸਭਾ ਦੇ ਬਜ਼ੁਰਗ ਆਗੂ ਵੀ ਦੇ ਸਕਦੇ ਹਨ । ਮੈਂ ਇਹਨਾਂ ਕੋਲੋਂ ਭਰਾਵਾਂ ਦੇ ਨਾਂ ਚਿੱਠੀਆਂ ਲੈ ਕੇ ਦਮਿਸ਼ਕ ਜਾ ਰਿਹਾ ਸੀ ਕਿ ਉੱਥੋਂ ਦੇ ਲੋਕਾਂ ਨੂੰ ਵੀ ਗਰਿਫ਼ਤਾਰ ਕਰ ਕੇ ਸਜ਼ਾ ਦਵਾਉਣ ਲਈ ਯਰੂਸ਼ਲਮ ਲਿਆਵਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਮਹਾਂ ਜਾਜਕ ਅਤੇ ਸਾਰੀ ਕੌਂਸਲ ਮੇਰੇ ਲਈ ਗਵਾਹੀ ਦਿੰਦੀ ਹੈ। ਮੈਂ ਉਨ੍ਹਾਂ ਕੋਲੋਂ ਭਾਈਬੰਦ ਯਹੂਦੀਆ ਦੇ ਨਾਮ ਦੀਆਂ ਚਿੱਠੀਆਂ ਪ੍ਰਾਪਤ ਕਰਕੇ ਦੰਮਿਸ਼ਕ ਵਿੱਚ ਉਨ੍ਹਾਂ ਵਿਸ਼ਵਾਸੀਆ ਨੂੰ ਸਜ਼ਾ ਦੇਣ ਲਈ ਯੇਰੂਸ਼ਲੇਮ ਵਿੱਚ ਕੈਦੀਆਂ ਵਜੋਂ ਲਿਆਉਣ ਲਈ ਉੱਥੇ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਸਰਦਾਰ ਜਾਜਕ ਅਤੇ ਬਜ਼ੁਰਗਾਂ ਦੀ ਸਾਰੀ ਪੰਚਾਇਤ ਮੇਰੇ ਲਈ ਸਾਖੀ ਦਿੰਦੀ ਹੈ ਕਿ ਜਿਨ੍ਹਾਂ ਕੋਲੋਂ ਮੈਂ ਭਾਈਆਂ ਦੇ ਨਾਉਂ ਚਿੱਠੀਆਂ ਵੀ ਲੈ ਕੇ ਦੰਮਿਸਕ ਨੂੰ ਜਾਂਦਾ ਸਾਂ ਭਈ ਓਹਨਾਂ ਨੂੰ ਵੀ ਜਿਹੜੇ ਉੱਥੇ ਸਨ ਸਜ਼ਾ ਦੇਣ ਲਈ ਯਰੂਸ਼ਲਮ ਵਿੱਚ ਬੱਧੇ ਹੋਏ ਲਿਆਵਾਂ
Punjabi ERV
ਸਰਦਾਰ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਤੁਹਾਨੂੰ ਇਹ ਗੱਲ ਸੱਚ ਸਾਬਿਤ ਕਰ ਸਕਦੇ ਹਨ। ਇੱਕ ਵਾਰ ਇਨ੍ਹਾਂ ਆਗੂਆਂ ਨੇ ਮੈਨੂੰ ਕੁਝ ਚਿਠੀਆਂ ਦਿੱਤੀਆਂ। ਇਹ ਚਿਠੀਆਂ ਦੰਮਿਸਕ ਸ਼ਹਿਰ ਦੇ ਯਹੂਦੀ ਭਰਾਵਾਂ ਲਈ ਸਨ। ਮੈਂ ਉਥੇ ਯਿਸੂ ਦੇ ਚੇਲਿਆਂ ਨੂੰ ਯਰੂਸ਼ਲਮ ਵਿੱਚ ਸਜ਼ਾ ਦੇਣ ਲਈ ਗਿਰਫ਼ਤਾਰ ਕਰਨ ਲਈ ਜਾ ਰਿਹਾ ਸਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਪ੍ਰਧਾਨ ਜਾਜਕ ਅਤੇ ਬਜ਼ੁਰਗਾਂ ਦੀ ਪੰਚਾਇਤ ਮੇਰੇ ਲਈ ਗਵਾਹੀ ਦਿੰਦੀ ਹੈ ਕਿਉਂਕਿ ਉਹਨਾਂ ਕੋਲੋਂ ਮੈਂ ਭਰਾਵਾਂ ਦੇ ਨਾਮ ਚਿੱਠੀਆਂ ਲੈ ਕੇ ਦੰਮਿਸ਼ਕ ਨੂੰ ਜਾਂਦਾ ਸੀ ਤਾਂ ਕਿ ਉਹਨਾਂ ਨੂੰ ਵੀ ਜਿਹੜੇ ਉੱਥੇ ਸਨ ਸਜ਼ਾ ਦੇਣ ਲਈ ਬੰਨ ਕੇ ਯਰੂਸ਼ਲਮ ਵਿੱਚ ਲਿਆਵਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایس گلّ دا سردار کاہِن میرا گواہ اے۔ تے بزُرگاں دی ساری جماعت وی۔ جِنہاں توں مَیں بھراواں دے لئی چِٹّھیاں وی لے کے دمِشق نُوں ایس واسطے گیا۔ پئی جیہڑے اوتھے سن۔ اوہناں نُوں وی بَنّھ کے یرُوشلِیم وِچ سزا پان نُوں لیاواں۔
Punjabi Standard Bible (Punjabi Standard Bible) 2023
ਜਿਵੇਂ ਕਿ ਮਹਾਂਯਾਜਕ ਅਤੇ ਬਜ਼ੁਰਗਾਂ ਦੀ ਸਾਰੀ ਸਭਾ ਵੀ ਮੇਰੀ ਗਵਾਹ ਹੈ ਜਿਨ੍ਹਾਂ ਕੋਲੋਂ ਭਾਈਆਂ ਲਈ ਚਿੱਠੀਆਂ ਲੈ ਕੇ ਮੈਂ ਦੰਮਿਸਕ ਨੂੰ ਜਾ ਰਿਹਾ ਸੀ ਕਿ ਜਿਹੜੇ ਉੱਥੇ ਹਨ ਉਨ੍ਹਾਂ ਨੂੰ ਵੀ ਬੰਨ੍ਹ ਕੇ ਯਰੂਸ਼ਲਮ ਨੂੰ ਲਿਆਵਾਂ ਤਾਂਕਿ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇ।