Acts 22:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰ ਦੰਮਿਸਕ ਦੇ ਰਾਹ ਵਿੱਚ ਹੀ ਮੇਰੇ ਨਾਲ ਕੁਝ ਵਾਪਰਿਆ। ਇਹ ਕੋਈ ਦੁਪਿਹਰ ਦਾ ਵੇਲਾ ਸੀ, ਜਦੋਂ ਮੈਂ ਦੰਮਿਸਕ ਦੇ ਨੇੜੇ ਪਹੁੰਚਿਆ। ਅਚਾਨਕ ਹੀ, ਅਕਾਸ਼ ਵਿੱਚ ਇੱਕ ਚਮਕੀਲੀ ਰੌਸ਼ਨੀ ਮੇਰੇ ਆਲੇ-ਦੁਆਲੇ ਫ਼ੈਲ ਗਈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਜਦੋਂ ਮੈਂ ਯਾਤਰਾ ਕਰਦੇ ਹੋਏ ਦਮਿਸ਼ਕ ਦੇ ਨੇੜੇ ਪਹੁੰਚਿਆ ਤਾਂ ਦੁਪਹਿਰ ਦੇ ਵੇਲੇ ਅਚਾਨਕ ਇੱਕ ਤੇਜ ਮੇਰੇ ਇਰਦ ਗਿਰਦ ਚਮਕਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਦੁਪਹਿਰ ਦੇ ਵੇਲੇ, ਜਦੋਂ ਮੈਂ ਦੰਮਿਸ਼ਕ ਦੇ ਨੇੜੇ ਪਹੁੰਚਿਆ, ਤਾਂ ਅਚਾਨਕ ਸਵਰਗ ਤੋਂ ਇੱਕ ਚਮਕਦਾਰ ਰੋਸ਼ਨੀ ਮੇਰੇ ਆਲੇ-ਦੁਆਲੇ ਚਮਕੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਐਉਂ ਹੋਇਆ ਕਿ ਜਾਂ ਮੈਂ ਤੁਰਦੇ ਤੁਰਦੇ ਦੰਮਿਸ਼ਕ ਦੇ ਨੇੜੇ ਪਹੁੰਚਿਆ ਤਾਂ ਦੁਪਹਿਰਕੁ ਦੇ ਵੇਲੇ ਚੁਫੇਰੇ ਅਚਾਣਕ ਅਕਾਸ਼ੋਂ ਵੱਡੀ ਜੋਤ ਚਮਕੀ
Punjabi ERV
“ਪਰ ਦੰਮਿਸਕ ਦੇ ਰਾਹ ਵਿੱਚ ਹੀ ਮੇਰੇ ਨਾਲ ਕੁਝ ਵਾਪਰਿਆ। ਇਹ ਕੋਈ ਦੁਪਿਹਰ ਦਾ ਵੇਲਾ ਸੀ, ਜਦੋਂ ਮੈਂ ਦੰਮਿਸਕ ਦੇ ਨੇਡ਼ੇ ਪਹੁੰਚਿਆ। ਅਚਾਨਕ ਹੀ, ਅਕਾਸ਼ ਵਿੱਚ ਇੱਕ ਚਮਕੀਲੀ ਰੌਸ਼ਨੀ ਮੇਰੇ ਆਲੇ-ਦੁਆਲੇ ਫ਼ੈਲ ਗਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਮੈਂ ਤੁਰਦੇ-ਤੁਰਦੇ ਦੰਮਿਸ਼ਕ ਦੇ ਨੇੜੇ ਪਹੁੰਚਿਆ ਤਾਂ ਦੁਪਹਿਰ ਦੇ ਵੇਲੇ ਚੁਫ਼ੇਰੇ ਅਚਾਨਕ ਅਕਾਸ਼ ਤੋਂ ਵੱਡੀ ਜੋਤ ਚਮਕੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد مَیں جاندِیاں جاندِیاں دمِشق دے نیڑے اَپڑیا۔ تاں دوپہر دے ویلے اینج ہویا۔ پئی میرے چَوفیرے اِک دم بڑا نُور اسمانوں چمکیا۔
Punjabi Standard Bible (Punjabi Standard Bible) 2023
“ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਮੈਂ ਜਾਂਦੇ-ਜਾਂਦੇ ਦੰਮਿਸਕ ਦੇ ਨੇੜੇ ਪਹੁੰਚਿਆ ਤਾਂ ਲਗਭਗ ਦੁਪਹਿਰ ਦੇ ਸਮੇਂ ਅਚਾਨਕ ਅਕਾਸ਼ ਤੋਂ ਇੱਕ ਤੇਜ ਰੋਸ਼ਨੀ ਮੇਰੇ ਦੁਆਲੇ ਚਮਕੀ।