Acts 23:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਬਹਿਸ ਝਗੜ੍ਹੇ ਵਿੱਚ ਬਦਲ ਗਈ। ਸਰਦਾਰ ਘਬਰਾ ਗਿਆ ਕਿ ਯਹੂਦੀ ਪੌਲੁਸ ਦੇ ਚਿਥੜੇ ਕਰ ਦੇਣਗੇ। ਤਾਂ ਉਸ ਨੇ ਸਿਪਾਹੀਆਂ ਨੂੰ ਪੌਲੁਸ ਨੂੰ ਯਹੂਦੀਆਂ ਤੋਂ ਦੂਰ ਲੈ ਜਾਣ ਅਤੇ ਇਸ ਨੂੰ ਸੈਨਾ ਭਵਨ ਵਿੱਚ ਰੱਖਣ ਲਈ, ਕਿਹਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਜਦੋਂ ਝਗੜਾ ਬਹੁਤ ਵੱਧ ਗਿਆ ਤਾਂ ਸੈਨਾਪਤੀ ਡਰ ਗਿਆ ਕਿ ਕਿਤੇ ਉਹ ਲੋਕ ਪੌਲੂਸ ਦੇ ਟੁਕੜੇ-ਟੁਕੜੇ ਨਾ ਕਰ ਦੇਣ । ਇਸ ਲਈ ਉਸ ਨੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਹੇਠਾਂ ਜਾ ਕੇ ਪੌਲੂਸ ਨੂੰ ਉਹਨਾਂ ਕੋਲੋਂ ਛੁਡਾ ਕੇ ਕਿਲੇ ਵਿੱਚ ਲੈ ਆਉਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਵਿਵਾਦ ਇੰਨਾ ਹਿੰਸਕ ਹੋ ਗਿਆ ਅਤੇ ਕਮਾਂਡਰ ਨੂੰ ਡਰ ਸੀ ਕਿ ਕਿਤੇ ਉਹ ਪੌਲੁਸ ਦੇ ਟੁਕੜੇ ਨਾ ਕਰ ਦੇਣ। ਉਸਨੇ ਸਿਪਾਹੀਆਂ ਨੂੰ ਆਦੇਸ਼ ਦਿੱਤਾ ਕਿ ਉਹ ਹੇਠਾਂ ਜਾਣ ਅਤੇ ਉਸਨੂੰ ਜ਼ਬਰਦਸਤੀ ਉਨ੍ਹਾਂ ਤੋਂ ਦੂਰ ਕਰ ਦੇਣ ਅਤੇ ਉਸਨੂੰ ਸੈਨਿਕਾਂ ਦੀ ਛਾਉਣੀ ਅੰਦਰ ਲੈ ਜਾਓ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਵੱਡਾ ਝਗੜਾ ਹੋਇਆ ਤਾਂ ਫੌਜ ਦੇ ਸਰਦਾਰ ਨੇ ਇਸ ਡਰ ਦੇ ਮਾਰੇ ਭਈ ਕਿਤੇ ਓਹ ਪੌਲੁਸ ਦੇ ਟੋਟੇ ਨਾ ਕਰਨ ਸਿਪਾਹੀਆਂ ਨੂੰ ਹੁਕਮ ਦਿੱਤਾ ਜੋ ਉਤਰ ਕੇ ਉਹ ਨੂੰ ਉਨ੍ਹਾਂ ਵਿੱਚੋਂ ਬਦੋ ਬਦੀ ਕੱਢ ਕੇ ਕਿਲੇ ਦੇ ਅੰਦਰ ਲੈ ਜਾਓ।।
Punjabi ERV
ਬਹਿਸ ਝਗਡ਼ੇ ਵਿੱਚ ਬਦਲ ਗਈ। ਸਰਦਾਰ ਘਬਰਾ ਗਿਆ ਕਿ ਯਹੂਦੀ ਪੌਲੁਸ ਦੇ ਚਿਥਡ਼ੇ ਕਰ ਦੇਣਗੇ। ਤਾਂ ਉਸਨੇ ਸਿਪਾਹੀਆਂ ਨੂੰ ਪੌਲੁਸ ਨੂੰ ਯਹੂਦੀਆਂ ਤੋਂ ਦੂਰ ਲੈ ਜਾਣ ਅਤੇ ਇਸ ਨੂੰ ਸੈਨਾ ਭਵਨ ਵਿੱਚ ਰੱਖਣ ਲਈ, ਕਿਹਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਵੱਡਾ ਝਗੜਾ ਹੋਇਆ ਤਾਂ ਫੌਜ ਦੇ ਅਧਿਕਾਰੀ ਨੇ ਇਸ ਡਰ ਦੇ ਮਾਰੇ ਕਿ ਕਿਤੇ ਉਹ ਪੌਲੁਸ ਦੇ ਟੋਟੇ ਨਾ ਕਰ ਦੇਣ ਸਿਪਾਹੀਆਂ ਨੂੰ ਹੁਕਮ ਦਿੱਤਾ ਜੋ ਉਤਰ ਕੇ ਉਹ ਨੂੰ ਉਨ੍ਹਾਂ ਵਿੱਚੋਂ ਜ਼ਬਰਦਸਤੀ ਕੱਢ ਕੇ ਕਿਲੇ ਅੰਦਰ ਲੈ ਜਾਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جدوں بڑا جھگڑا ہو پیا تے ایس ڈر دے مارِیاں پئی اوہ پَولُس دے ٹوٹے ٹوٹے نا کر سُٹّن۔ پلٹن دے سردار نے سپاہیاں نُوں حُکم دِتّا پئی اُتر کے اوہنوں اوہناں وِچوں بدوبدی کڈھ کے قِلعے دے اندر لیاؤن۔
Punjabi Standard Bible (Punjabi Standard Bible) 2023
ਜਦੋਂ ਝਗੜਾ ਬਹੁਤ ਵੱਧ ਗਿਆ ਤਾਂ ਸੈਨਾਪਤੀ ਡਰ ਗਿਆ ਕਿ ਕਿਤੇ ਅਜਿਹਾ ਨਾ ਹੋਵੇ ਜੋ ਉਹ ਪੌਲੁਸ ਦੇ ਟੁਕੜੇ-ਟੁਕੜੇ ਕਰ ਦੇਣ। ਇਸ ਲਈ ਉਸ ਨੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਹੇਠਾਂ ਜਾਓ ਅਤੇ ਉਸ ਨੂੰ ਉਨ੍ਹਾਂ ਵਿੱਚੋਂ ਜ਼ਬਰਦਸਤੀ ਕੱਢ ਕੇ ਛਾਉਣੀ ਵਿੱਚ ਲੈ ਆਓ।