Acts 23:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਯਹੂਦੀ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਕੋਲ ਗਏ ਅਤੇ ਆਖਿਆ, “ਅਸੀਂ ਸੌਂਹ ਖਾਧੀ ਹੈ ਕਿ ਓਨਾ ਚਿਰ ਅਸੀਂ ਕੁਝ ਨਾ ਖਾਵਾਂਗੇ ਅਤੇ ਨਾ ਪੀਵਾਂਗੇ ਜਦ ਤੱਕ ਕਿ ਅਸੀਂ ਪੌਲੁਸ ਨੂੰ ਨਾ ਮਾਰ ਦੇਈਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਮਹਾਂ-ਪੁਰੋਹਿਤ ਅਤੇ ਬਜ਼ੁਰਗ ਆਗੂਆਂ ਕੋਲ ਗਏ ਅਤੇ ਕਹਿਣ ਲੱਗੇ, “ਅਸੀਂ ਸੌਂਹ ਚੁੱਕੀ ਹੈ ਕਿ ਜਦੋਂ ਤੱਕ ਪੌਲੂਸ ਨੂੰ ਮਾਰ ਨਾ ਦੇਈਏ ਤਦ ਤੱਕ ਕੁਝ ਨਹੀਂ ਖਾਵਾਂਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਕੋਲ ਗਏ ਅਤੇ ਕਿਹਾ, “ਅਸੀਂ ਸਹੁੰ ਖਾਧੀ ਹੈ ਕਿ ਜਦ ਤੱਕ ਅਸੀਂ ਪੌਲੁਸ ਨੂੰ ਨਾ ਮਾਰ ਦੇਈਏ ਉਦੋਂ ਤੱਕ ਅਸੀਂ ਕੁਝ ਵੀ ਨਾ ਖਾਵਾਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਨੇ ਪਰਧਾਨ ਜਾਜਕਾਂ ਅਤੇ ਬਜ਼ੁਰਗਾਂ ਦੇ ਕੋਲ ਜਾ ਕੇ ਕਿਹਾ ਭਈ ਅਸਾਂ ਆਪਣੇ ਉੱਤੇ ਧ੍ਰਿਗ ਲਈ ਹੈ ਕਿ ਜਦ ਤੀਕੁਰ ਪੌਲੁਸ ਨੂੰ ਮਾਰ ਨਾ ਲਈਏ ਅਸੀਂ ਕੁਝ ਨਾ ਚੱਖਾਂਗੇ
Punjabi ERV
ਇਹ ਯਹੂਦੀ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਕੋਲ ਗਏ ਅਤੇ ਆਖਿਆ, “ਅਸੀਂ ਸੌਂਹ ਖਾਧੀ ਹੈ ਕਿ ਓਨਾ ਚਿਰ ਅਸੀਂ ਕੁਝ ਖਾਵਾਂਗੇ ਅਤੇ ਨਾ ਪੀਵਾਂਗੇ ਜਦ ਤੱਕ ਕਿ ਅਸੀਂ ਪੌਲੁਸ ਨੂੰ ਨਾ ਮਾਰ ਦੇਈਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਨ੍ਹਾਂ ਨੇ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਦੇ ਕੋਲ ਜਾ ਕੇ ਕਿਹਾ ਕਿ ਅਸੀਂ ਸਹੁੰ ਖਾਧੀ ਹੈ ਕਿ ਜਦੋਂ ਤੱਕ ਪੌਲੁਸ ਨੂੰ ਮਾਰ ਨਾ ਲਈਏ ਅਸੀਂ ਕੁਝ ਨਾ ਚੱਖਾਂਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں سردار کاہِن تے بزُرگاں دے کول آ کے آکھیا۔ اساں اپنے اُتّے وڈّی سَونہہ دی مار پائی اے۔ پئی جد تِیکر پَولُس نُوں نا مارِیئے۔ اسی کُجھ وی نا چکھّاں گے۔
Punjabi Standard Bible (Punjabi Standard Bible) 2023
ਇਨ੍ਹਾਂ ਵਿਅਕਤੀਆਂ ਨੇ ਪ੍ਰਧਾਨ ਯਾਜਕਾਂ ਅਤੇ ਬਜ਼ੁਰਗਾਂ ਕੋਲ ਜਾ ਕੇ ਕਿਹਾ, “ਅਸੀਂ ਆਪਸ ਵਿੱਚ ਸੌਂਹ ਖਾ ਕੇ ਇਹ ਠਾਣਿਆ ਹੈ ਕਿ ਜਦੋਂ ਤੱਕ ਪੌਲੁਸ ਨੂੰ ਮਾਰ ਨਾ ਸੁੱਟੀਏ, ਕੁਝ ਨਾ ਚੱਖਾਂਗੇ।