Acts 23:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਉਹ ਸੈਨਾ-ਅਧਿਕਾਰੀ ਉਸ ਦੇ ਭਾਣਜੇ ਨੂੰ ਸੈਨਾ ਅਧਿਕਾਰੀ ਕੋਲ ਲੈ ਗਿਆ ਤਾਂ ਉਸ ਨੇ ਕਿਹਾ, “ਕੈਦੀ ਪੌਲੁਸ ਨੇ ਮੈਨੂੰ ਇਸ ਨੌਜੁਆਨ ਨੂੰ ਤੁਹਾਡੇ ਕੋਲ ਲਿਆਉਣ ਨੂੰ ਆਖਿਆ ਹੈ, ਕਿਉਂਕਿ ਉਹ ਤੁਹਾਨੂੰ ਕੁਝ ਦੱਸਣਾ ਚਾਹੁੰਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਅਫ਼ਸਰ ਨੇ ਉਸ ਨੂੰ ਨਾਲ ਲਿਆ ਅਤੇ ਸੈਨਾਪਤੀ ਦੇ ਕੋਲ ਲੈ ਗਿਆ ਅਤੇ ਕਿਹਾ, “ਕੈਦੀ ਪੌਲੂਸ ਨੇ ਮੈਨੂੰ ਸੱਦ ਕੇ ਬੇਨਤੀ ਕੀਤੀ ਹੈ ਕਿ ਇਸ ਜਵਾਨ ਨੂੰ ਤੁਹਾਡੇ ਕੋਲ ਲੈ ਆਵਾਂ ਕਿਉਂਕਿ ਇਹ ਤੁਹਾਨੂੰ ਕੁਝ ਦੱਸਣਾ ਚਾਹੁੰਦਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਉਹ ਉਸਨੂੰ ਸੈਨਾਪਤੀ ਕੋਲ ਲੈ ਗਏ। ਸੂਬੇਦਾਰ ਨੇ ਕਿਹਾ, “ਪੌਲੁਸ, ਜੋ ਕੈਦੀ ਹੈ ਨੇ ਮੈਨੂੰ ਬੁਲਾਇਆ ਅਤੇ ਮੈਨੂੰ ਇਸ ਨੌਜਵਾਨ ਨੂੰ ਤੁਹਾਡੇ ਕੋਲ ਲਿਆਉਣ ਲਈ ਕਿਹਾ ਕਿਉਂਕਿ ਉਹ ਤੁਹਾਨੂੰ ਕੁਝ ਦੱਸਣਾ ਚਾਉਂਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਸ ਨੇ ਉਹ ਨੂੰ ਆਪਣੇ ਨਾਲ ਲੈ ਕੇ ਸਰਦਾਰ ਕੋਲ ਲਿਆਂਦਾ ਅਤੇ ਕਿਹਾ, ਪੌਲੁਸ ਕੈਦੀ ਨੇ ਮੈਨੂੰ ਕੋਲ ਸੱਦ ਕੇ ਅਰਜ਼ ਕੀਤੀ ਜੋ ਇਸ ਜੁਆਨ ਨੂੰ ਤੁਹਾਡੇ ਕੋਲ ਲਿਆਵਾਂ ਕਿ ਉਹ ਨੇ ਤੁਹਾਡੇ ਨਾਲ ਕੋਈ ਗੱਲ ਕਰਨੀ ਹੈ
Punjabi ERV
ਤਾਂ ਉਹ ਸੈਨਾ-ਅਧਿਕਾਰੀ ਉਸ ਦੇ ਭਾਣਜੇ ਨੂੰ ਸੈਨਾ ਅਧਿਕਾਰੀ ਕੋਲ ਲੈ ਗਿਆ ਤਾਂ ਉਸਨੇ ਕਿਹਾ, “ਕੈਦੀ ਪੌਲੁਸ ਨੇ ਮੈਨੂੰ ਇਸ ਨੌਜੁਆਨ ਨੂੰ ਤੁਹਾਡੇ ਕੋਲ ਲਿਆਉਣ ਨੂੰ ਆਖਿਆ ਹੈ, ਕਿਉਂਕਿ ਉਹ ਤੁਹਾਨੂੰ ਕੁਝ ਦੱਸਣਾ ਚਾਹੁੰਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਸ ਨੇ ਉਹ ਨੂੰ ਆਪਣੇ ਨਾਲ ਲੈ ਕੇ ਸਰਦਾਰ ਕੋਲ ਲਿਆਂਦਾ ਅਤੇ ਕਿਹਾ, ਪੌਲੁਸ ਕੈਦੀ ਨੇ ਮੈਨੂੰ ਕੋਲ ਸੱਦ ਕੇ ਬੇਨਤੀ ਕੀਤੀ ਕਿ ਇਸ ਜਵਾਨ ਨੂੰ ਤੁਹਾਡੇ ਕੋਲ ਲਿਆਵਾਂ ਕਿ ਉਹ ਨੇ ਤੁਹਾਡੇ ਨਾਲ ਕੋਈ ਗੱਲ ਕਰਨੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو اوہ اوہنوں نال لے کے سردار کول ٹُر گیا۔ تے آکھیا پئی پَولُس قیدی مَینُوں سَدّ کے مِنّت کِیتی پئی ایس جوان نُوں تیرے کول لیاواں کیوں جو ایس تیرے نال کوئی گلّ کرنی اے۔
Punjabi Standard Bible (Punjabi Standard Bible) 2023
ਸੋ ਉਹ ਉਸ ਨੂੰ ਸੈਨਾਪਤੀ ਕੋਲ ਲੈ ਗਿਆ ਅਤੇ ਕਿਹਾ, “ਕੈਦੀ ਪੌਲੁਸ ਨੇ ਮੈਨੂੰ ਕੋਲ ਬੁਲਾ ਕੇ ਇਸ ਨੌਜਵਾਨ ਨੂੰ ਤੁਹਾਡੇ ਕੋਲ ਲਿਆਉਣ ਦੀ ਬੇਨਤੀ ਕੀਤੀ, ਕਿਉਂਕਿ ਇਸ ਨੇ ਤੁਹਾਨੂੰ ਕੁਝ ਦੱਸਣਾ ਹੈ।”