Acts 23:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਤੁਸੀਂ ਉਨ੍ਹਾਂ ਤੇ ਵਿਸ਼ਵਾਸ ਨਾ ਕਰਨਾ ਕਿਉਂਕਿ ਚਾਲੀ ਤੋਂ ਵੱਧੇਰੇ ਯਹੂਦੀ ਛੁੱਪੇ ਹੋਏ ਹਨ ਤਾਂ ਜੋ ਉਹ ਪੌਲੁਸ ਨੂੰ ਰਸਤੇ ਵਿੱਚ ਹੀ ਖਤਮ ਕਰ ਦੇਣ। ਉਨ੍ਹਾਂ ਨੇ ਇੱਕ ਗੰਭੀਰ ਸੌਂਹ ਖਾਧੀ ਹੈ ਕਿ ਉਹ ਉਦੋਂ ਤੱਕ ਕੁਝ ਨਹੀਂ ਖਾਣਗੇ ਤੇ ਨਾ ਪੀਣਗੇ ਜਦ ਤੱਕ ਉਹ ਪੌਲੁਸ ਨੂੰ ਨਹੀਂ ਮਾਰ ਦਿੰਦੇ। ਸੋ ਉਹ ਹੁਣ ਤੁਹਾਡੀ ਸਹਿਮਤੀ ਦੀ ਉਡੀਕ ਵਿੱਚ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਉਹਨਾਂ ਲੋਕਾਂ ਦੀ ਗੱਲ ਨਾ ਮੰਨਣਾ ਕਿਉਂਕਿ ਉਹਨਾਂ ਵਿੱਚੋਂ ਚਾਲੀ ਤੋਂ ਜ਼ਿਆਦਾ ਆਦਮੀ ਪੌਲੂਸ ਨੂੰ ਮਾਰਨ ਦੀ ਤਾੜ ਵਿੱਚ ਹਨ । ਉਹਨਾਂ ਨੇ ਸੌਂਹ ਖਾਧੀ ਹੈ ਕਿ ਜਦੋਂ ਤੱਕ ਉਸ ਨੂੰ ਮਾਰ ਨਾ ਦੇਣ, ਉਸ ਸਮੇਂ ਤੱਕ ਉਹ ਕੁਝ ਨਹੀਂ ਖਾਣ-ਪੀਣਗੇ । ਉਹ ਹੁਣ ਤਿਆਰ ਹਨ ਅਤੇ ਤੁਹਾਡੇ ਫ਼ੈਸਲੇ ਦੀ ਉਡੀਕ ਵਿੱਚ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਪੌਲੁਸ ਨੂੰ ਉਨ੍ਹਾਂ ਦੇ ਹਵਾਲੇ ਨਾ ਕਰਨਾ, ਕਿਉਂਕਿ ਉਨ੍ਹਾਂ ਵਿੱਚੋਂ ਚਾਲੀ ਤੋਂ ਵੱਧ ਉਸ ਦੇ ਉੱਤੇ ਹਮਲਾ ਕਰਨ ਦੀ ਉਡੀਕ ਕਰ ਰਹੇ ਹਨ। ਉਹਨਾਂ ਨੇ ਸਹੁੰ ਖਾਧੀ ਹੈ ਕਿ ਜਦੋਂ ਤੱਕ ਉਹ ਨੂੰ ਮਾਰ ਨਾ ਲਈਏ ਅਸੀਂ ਨਾ ਕੁਝ ਖਾਵਾਂਗੇ ਨਾ ਹੀ ਕੁਝ ਪੀਵਾਂਗੇ। ਉਹ ਹੁਣ ਤਿਆਰ ਹਨ, ਉਨ੍ਹਾਂ ਦੀ ਬੇਨਤੀ ਹੈ ਕਿ ਤੁਹਾਡੀ ਸਹਿਮਤੀ ਦੀ ਜ਼ਰੂਰਤ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਤੁਸੀਂ ਉਨ੍ਹਾਂ ਦੀ ਨਾ ਮੰਨਿਓ ਕਿਉਂ ਜੋ ਉਨ੍ਹਾਂ ਵਿੱਚੋਂ ਚਾਹਲੀਆਂ ਮਨੁੱਖਾਂ ਤੋਂ ਵੱਧ ਉਹ ਦੀ ਘਾਤ ਵਿੱਚ ਲੱਗ ਰਹੇ ਹਨ ਜਿਨ੍ਹਾਂ ਆਪਣੇ ਉੱਤੇ ਧ੍ਰਿਗ ਲਈ ਹੈ ਕਿ ਜਦ ਤਾਈਂ ਉਹ ਨੂੰ ਮਾਰ ਨਾ ਲਈਏ ਅਸੀਂ ਨਾ ਖਾਵਾਂਗੇ ਨਾ ਪੀਵਾਂਗੇ ਅਤੇ ਹੁਣ ਓਹ ਤਿਆਰ ਹੋ ਕੇ ਤੁਹਾਡੇ ਹੁਕਮ ਦੀ ਉਡੀਕ ਵਿੱਚ ਬੈਠੇ ਸਨ
Punjabi ERV
ਪਰ ਤੁਸੀਂ ਉਨ੍ਹਾਂ ਤੇ ਵਿਸ਼ਵਾਸ ਨਾ ਕਰਨਾ ਕਿਉਂਕਿ ਚਾਲੀ ਤੋਂ ਵਧੇਰੇ ਯਹੂਦੀ ਛੁਪੇ ਹੋਏ ਹਨ ਤਾਂ ਜੋ ਉਹ ਪੌਲੁਸ ਨੂੰ ਰਸਤੇ ਵਿੱਚ ਹੀ ਖਤਮ ਕਰ ਦੇਣ। ਉਨ੍ਹਾਂ ਨੇ ਇੱਕ ਗੰਭੀਰ ਸੌਂਹ ਖਾਧੀ ਹੈ ਕਿ ਉਹ ਉਦੋਂ ਤੱਕ ਕੁਝ ਨਹੀਂ ਖਾਣਗੇ ਤੇ ਨਾ ਪੀਣਗੇ ਜਦ ਤੱਕ ਉਹ ਪੌਲੁਸ ਨੂੰ ਨਹੀਂ ਮਾਰ ਦਿੰਦੇ। ਸੋ ਉਹ ਹੁਣ ਤੁਹਾਡੀ ਸਹਿਮਤੀ ਦੀ ਉਡੀਕ ਵਿੱਚ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਤੁਸੀਂ ਉਨ੍ਹਾਂ ਦੀ ਨਾ ਮੰਨਿਓ ਕਿਉਂ ਜੋ ਉਨ੍ਹਾਂ ਵਿੱਚੋਂ ਚਾਲ੍ਹੀਆਂ ਮਨੁੱਖਾਂ ਤੋਂ ਵੱਧ ਉਹ ਨੂੰ ਮਾਰਨ ਦੀ ਸਾਜਿਸ਼ ਬਣਾ ਰਹੇ ਹਨ, ਜਿਨ੍ਹਾਂ ਨੇ ਸਹੁੰ ਖਾਧੀ ਹੈ ਕਿ ਜਦੋਂ ਤੱਕ ਉਹ ਨੂੰ ਮਾਰ ਨਾ ਲਈਏ ਅਸੀਂ ਨਾ ਖਾਵਾਂਗੇ ਨਾ ਪੀਵਾਂਗੇ ਅਤੇ ਹੁਣ ਉਹ ਤਿਆਰ ਹੋ ਕੇ ਤੁਹਾਡੇ ਹੁਕਮ ਦੀ ਉਡੀਕ ਵਿੱਚ ਬੈਠੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر تُوں اوہناں دی نا مَنّیں۔ کیوں جو اوہناں وِچوں چاھلیاں توں وَدّھ بندے اوہدی چھیہہ وِچ لگّے ہوئے نیں جِنہاں اپنے اُتّے سَونہہ دی مار پائی اے۔ پئی جِنّاں چِر اوہنوں نا مار سُٹّیئے اسی نا کھاواں گے نا پِیاں گے۔ تے ہُن اوہ تیار ای نیں۔ تے اوہناں نُوں تیرے اِقرار دی اوڈِیک اے۔
Punjabi Standard Bible (Punjabi Standard Bible) 2023
ਇਸ ਲਈ ਤੁਸੀਂ ਉਨ੍ਹਾਂ ਦੀ ਨਾ ਮੰਨਣਾ, ਕਿਉਂਕਿ ਉਨ੍ਹਾਂ ਵਿੱਚੋਂ ਚਾਲ੍ਹੀਆਂ ਤੋਂ ਵੱਧ ਵਿਅਕਤੀ ਪੌਲੁਸ ਦੀ ਘਾਤ ਵਿੱਚ ਹਨ ਜਿਨ੍ਹਾਂ ਆਪਸ ਵਿੱਚ ਇਹ ਸੌਂਹ ਖਾਧੀ ਹੈ ਕਿ ਜਦੋਂ ਤੱਕ ਉਹ ਉਸ ਨੂੰ ਮਾਰ ਨਾ ਸੁੱਟਣ, ਨਾ ਕੁਝ ਖਾਣਗੇ ਨਾ ਪੀਣਗੇ। ਸੋ ਹੁਣ ਉਹ ਤੁਹਾਡੇ ਹੁਕਮ ਦੀ ਉਡੀਕ ਵਿੱਚ ਤਿਆਰ ਬੈਠੇ ਹਨ।”