Acts 23:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉੱਥੋਂ ਮੈਨੂੰ ਇਹ ਪਤਾ ਲੱਗਾ; ਯਹੂਦੀਆਂ ਨੇ ਪੌਲੁਸ ਉੱਤੇ ਆਪਣੀ ਖੁਦ ਦੀ ਸ਼ਰ੍ਹਾ ਸੰਬੰਧੀ ਇਲਜ਼ਾਮ ਲਾਏ ਹਨ। ਪਰ ਉਨ੍ਹਾਂ ਵਿੱਚੋਂ ਕੋਈ ਵੀ ਇਹੋ ਜਿਹਾ ਦਾਵ੍ਹਾ ਨਹੀਂ ਸੀ ਜੋ ਉਸ ਦੇ ਕਤਲ ਜਾਂ ਕੈਦ ਦਾ ਕਾਰਣ ਹੁੰਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉੱਥੇ ਮੈਨੂੰ ਪਤਾ ਲੱਗਾ ਕਿ ਇਹ ਕੋਈ ਉਹਨਾਂ ਦੀ ਵਿਵਸਥਾ ਸੰਬੰਧੀ ਝਗੜਾ ਹੈ ਪਰ ਇਹ ਕੋਈ ਇਹੋ ਜਿਹਾ ਦੋਸ਼ ਨਹੀਂ ਜਿਸ ਕਾਰਨ ਇਸ ਨੂੰ ਕੈਦ ਜਾਂ ਮੌਤ ਦੀ ਸਜ਼ਾ ਦਿੱਤੀ ਜਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਪਾਇਆ ਕਿ ਇਹ ਦੋਸ਼ ਉਨ੍ਹਾਂ ਦੇ ਕਾਨੂੰਨ ਬਾਰੇ ਪ੍ਰਸ਼ਨਾਂ ਨਾਲ ਜੁੜਿਆ ਹੋਇਆ ਸੀ, ਪਰ ਉਸ ਵਿਰੁੱਧ ਕੋਈ ਦੋਸ਼ ਨਹੀਂ ਸੀ ਜਿਹੜਾ ਉਹ ਦੇ ਮੌਤ ਜਾਂ ਕੈਦ ਵਿੱਚ ਪਾਉਣ ਦੇ ਲਾਇਕ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੈਨੂੰ ਪਤਾ ਲੱਗ ਗਿਆ ਜੋ ਉਨ੍ਹਾਂ ਦੀ ਸ਼ਰਾ ਦੇ ਝਗੜਿਆਂ ਵਿਖੇ ਇਸ ਉੱਤੇ ਨਾਲਸ਼ ਹੋਈ ਹੈ ਪਰ ਕੋਈ ਇਹੋ ਜਿਹਾ ਦਾਵਾ ਨਹੀਂ ਸੀ ਜੋ ਉਹ ਦੇ ਕਤਲ ਯਾ ਕੈਦ ਦਾ ਕਾਰਨ ਹੋਵੇ
Punjabi ERV
ਉਥੋਂ ਮੈਨੂੰ ਇਹ ਪਤਾ ਲੱਗਾ; ਯਹੂਦੀਆਂ ਨੇ ਪੌਲੁਸ ਉੱਤੇ ਆਪਣੀ ਖੁਦ ਦੀ ਸ਼ਰ੍ਹਾ ਸੰਬੰਧੀ ਇਲਜ਼ਾਮ ਲਾਏ ਹਨ। ਪਰ ਉਨ੍ਹਾਂ ਵਿੱਚੋਂ ਕੋਈ ਵੀ ਇਹੋ ਜਿਹਾ ਦਾਵ੍ਹਾ ਨਹੀਂ ਸੀ ਜੋ ਉਸਦੇ ਕਤਲ ਜਾਂ ਕੈਦ ਦਾ ਕਾਰਣ ਹੁੰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਮੈਨੂੰ ਪਤਾ ਲੱਗ ਗਿਆ ਜੋ ਉਨ੍ਹਾਂ ਦੀ ਬਿਵਸਥਾ ਦੇ ਝਗੜਿਆਂ ਬਾਰੇ ਇਸ ਉੱਤੇ ਦੋਸ਼ ਲਾਇਆ, ਪਰ ਕੋਈ ਇਹੋ ਜਿਹਾ ਦੋਸ਼ ਨਹੀਂ ਸੀ ਜੋ ਉਹ ਦੇ ਕਤਲ ਜਾਂ ਕੈਦ ਦਾ ਕਾਰਨ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں دریافت کِیتا پئی اوہناں دی شریعت دے مسئلیاں دا اوہنوں الزام دیندے نیں پر کوئی اِنج الزام نئیں جیہڑا اوہدے قتل یا قید دا سبّب ہوئے۔
Punjabi Standard Bible (Punjabi Standard Bible) 2023
ਤਦ ਮੈਨੂੰ ਪਤਾ ਲੱਗਾ ਕਿ ਉਹ ਇਸ ਵਿਅਕਤੀ ਉੱਤੇ ਆਪਣੀ ਬਿਵਸਥਾ ਦੇ ਮਸਲਿਆਂ ਦੇ ਵਿਖੇ ਦੋਸ਼ ਲਾ ਰਹੇ ਹਨ, ਪਰ ਇਹ ਦੋਸ਼ ਮੌਤ ਜਾਂ ਕੈਦ ਕਰਨ ਦੇ ਯੋਗ ਨਹੀਂ ਹੈ।