Acts 23:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਪਤਾ ਲੱਗਾ ਕਿ ਕੁਝ ਯਹੂਦੀਆਂ ਨੇ ਉਸ ਦੇ ਖਿਲਾਫ਼ ਸਾਜਿਸ਼ ਕੀਤੀ ਹੈ। ਇਸ ਲਈ ਮੈਂ ਉਸ ਨੂੰ ਤੁਹਾਡੇ ਕੋਲ ਭੇਜ ਦਿੱਤਾ ਹੈ। ਮੈਂ ਉਨ੍ਹਾਂ ਯਹੂਦੀਆਂ ਨੂੰ ਉਹ ਇਲਜ਼ਾਮ ਦੱਸਣ ਲਈ ਵੀ ਕਿਹਾ ਹੈ ਜੋ ਉਨ੍ਹਾਂ ਕੋਲ ਇਸਦੇ ਵਿਰੁੱਧ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਨੂੰ ਪਤਾ ਲੱਗਾ ਹੈ ਕਿ ਇਸ ਆਦਮੀ ਦੇ ਵਿਰੁੱਧ ਵਿਉਂਤ ਬਣਾਈ ਜਾ ਰਹੀ ਹੈ, ਇਸ ਲਈ ਮੈਂ ਇਸ ਨੂੰ ਇਸੇ ਸਮੇਂ ਤੁਹਾਡੇ ਕੋਲ ਭੇਜ ਰਿਹਾ ਹਾਂ । ਮੈਂ ਇਸ ਦੇ ਦੋਸ਼ ਲਾਉਣ ਵਾਲਿਆਂ ਨੂੰ ਹੁਕਮ ਦਿੱਤਾ ਹੈ ਕਿ ਤੁਹਾਡੇ ਸਾਹਮਣੇ ਇਸ ਦੇ ਵਿਰੁੱਧ ਮੁਕੱਦਮਾ ਪੇਸ਼ ਕਰਨ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਮੈਨੂੰ ਉਸ ਆਦਮੀ ਦੇ ਵਿਰੁੱਧ ਸਾਜਿਸ਼ ਰਚਣ ਦੀ ਖ਼ਬਰ ਮਿਲੀ, ਤਾਂ ਮੈਂ ਉਸਨੂੰ ਤੁਰੰਤ ਤੁਹਾਡੇ ਕੋਲ ਭੇਜ ਦਿੱਤਾ। ਮੈਂ ਉਸਦੇ ਦੋਸ਼ੀਆਂ ਨੂੰ ਉਸਦੇ ਵਿਰੁੱਧ ਆਪਣਾ ਮੁਕੱਦਮਾ ਤੁਹਾਡੇ ਅੱਗੇ ਪੇਸ਼ ਕਰਨ ਦੇ ਆਦੇਸ਼ ਵੀ ਦਿੱਤੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਮੈਨੂੰ ਖਬਰ ਹੋਈ ਜੋ ਓਹ ਐਸ ਮਰਦ ਦੀ ਘਾਤ ਵਿੱਚ ਲੱਗਣਗੇ ਤਾਂ ਮੈਂ ਤਾਬੜਤੋਂੜ ਇਹ ਨੂੰ ਤੁਹਾਡੇ ਕੋਲ ਘੱਲ ਦਿੱਤਾ ਅਤੇ ਇਹ ਦੇ ਮੁਦਈਆਂ ਨੂੰ ਭੀ ਹੁਕਮ ਕੀਤਾ ਜੋ ਤੁਹਾਡੇ ਅੱਗੇ ਇਹ ਦੇ ਉੱਤੇ ਨਾਲਸ਼ ਕਰਨ ।।
Punjabi ERV
ਮੈਨੂੰ ਪਤਾ ਲੱਗਾ ਕਿ ਕੁਝ ਯਹੂਦੀਆਂ ਨੇ ਉਸਦੇ ਖਿਲਾਫ਼ ਸਾਜਿਸ਼ ਕੀਤੀ ਹੈ। ਇਸ ਲਈ ਮੈਂ ਉਸਨੂੰ ਤੁਹਾਡੇ ਕੋਲ ਭੇਜ ਦਿੱਤਾ ਹੈ। ਮੈਂ ਉਨ੍ਹਾਂ ਯਹੂਦੀਆਂ ਨੂੰ ਉਹ ਇਲਜ਼ਾਮ ਦੱਸਣ ਲਈ ਵੀ ਕਿਹਾ ਹੈ ਜੋ ਉਨ੍ਹਾਂ ਕੋਲ ਇਸਦੇ ਵਿਰੁੱਧ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਮੈਨੂੰ ਪਤਾ ਲੱਗਾ ਜੋ ਉਹ ਇਸ ਆਦਮੀ ਨੂੰ ਮਾਰਨ ਦੀ ਸਾਜਿਸ਼ ਬਣਾ ਰਹੇ ਹਨ, ਤਾਂ ਮੈਂ ਤੁਰੰਤ ਇਹ ਨੂੰ ਤੁਹਾਡੇ ਕੋਲ ਭੇਜ ਦਿੱਤਾ ਅਤੇ ਇਹ ਦੇ ਉੱਤੇ ਦੋਸ਼ ਲਾਉਣ ਵਾਲਿਆਂ ਨੂੰ ਵੀ ਹੁਕਮ ਕੀਤਾ ਜੋ ਤੁਹਾਡੇ ਅੱਗੇ ਇਹ ਦੇ ਉੱਤੇ ਦੋਸ਼ ਲਾਉਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جدوں مَینُوں خبر ہوئی۔ پئی اوہدے اُتّے مَتا پکُّو اے۔ اوس ویلے مَیں اوہنوں تیرے کول گھل دِتّا۔ تے اوہدے مُدّعیاں نُوں وی حُکم کِیتا پئی تیرے اگّے اوہدے اُتّے دعویٰ کرن۔
Punjabi Standard Bible (Punjabi Standard Bible) 2023
ਜਦੋਂ ਮੈਨੂੰ ਦੱਸਿਆ ਗਿਆ ਕਿ ਇਸ ਵਿਅਕਤੀ ਦੇ ਵਿਰੁੱਧ ਸਾਜ਼ਸ਼ ਰਚੀ ਗਈ ਹੈ ਤਾਂ ਮੈਂ ਇਸ ਨੂੰ ਤੁਰੰਤ ਤੁਹਾਡੇ ਕੋਲ ਭੇਜ ਦਿੱਤਾ ਅਤੇ ਮੁਦਈਆਂ ਨੂੰ ਵੀ ਹੁਕਮ ਦਿੱਤਾ ਹੈ ਕਿ ਤੁਹਾਡੇ ਸਾਹਮਣੇ ਇਸ ਉੱਤੇ ਦੋਸ਼ ਲਾਉਣ। ”