Acts 23:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪੌਲੁਸ ਦੇ ਕੋਲ ਖੜ੍ਹੇ ਆਦਮੀਆਂ ਨੇ ਉਸ ਨੂੰ ਕਿਹਾ, “ਕੀ ਤੂੰ ਨਹੀਂ ਜਾਣਦਾ ਕਿ ਤੂੰ ਪਰਮੇਸ਼ੁਰ ਦੇ ਸਰਦਾਰ ਜਾਜਕ ਦੀ ਬੇਇੱਜ਼ਤੀ ਕਰ ਰਿਹਾ ਹੈਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਨੇੜੇ ਖੜ੍ਹੇ ਲੋਕ ਉਸ ਨੂੰ ਕਹਿਣ ਲੱਗੇ, “ਕੀ ਤੂੰ ਪਰਮੇਸ਼ਰ ਦੇ ਮਹਾਂ-ਪੁਰੋਹਿਤ ਦੀ ਬੇਇੱਜ਼ਤੀ ਕਰ ਰਿਹਾ ਹੈਂ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜੇ ਲੋਕ ਪੌਲੁਸ ਦੇ ਨੇੜੇ ਖੜ੍ਹੇ ਸਨ, ਉਨ੍ਹਾਂ ਨੇ ਉਸਨੂੰ ਕਿਹਾ, “ਤੂੰ ਪਰਮੇਸ਼ਵਰ ਦੇ ਮਹਾਂ ਜਾਜਕ ਦੀ ਬੇਇੱਜ਼ਤੀ ਕਰਨ ਦੀ ਹਿੰਮਤ ਕਿਵੇਂ ਕੀਤੀ!”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜਿਹੜੇ ਕੋਲ ਖੜੇ ਸਨ ਓਹ ਬੋਲੇ, ਕੀ ਤੂੰ ਪਰਮੇਸ਼ੁਰ ਦੇ ਸਰਦਾਰ ਜਾਜਕ ਨੂੰ ਗਾਲ ਕੱਢਦਾ ਹੈਂॽ
Punjabi ERV
ਪੌਲੁਸ ਦੇ ਕੋਲ ਖਢ਼ੇ ਆਦਮੀਆਂ ਨੇ ਉਸਨੂੰ ਕਿਹਾ, “ਕੀ ਤੂੰ ਨਹੀਂ ਜਾਣਦਾ ਕਿ ਤੂੰ ਪਰਮੇਸ਼ੁਰ ਦੇ ਸਰਦਾਰ ਜਾਜਕ ਦੀ ਬੇਇੱਜ਼ਤੀ ਕਰ ਰਿਹਾ ਹੈਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਜਿਹੜੇ ਕੋਲ ਖੜੇ ਸਨ ਉਹ ਬੋਲੇ, ਕੀ ਤੂੰ ਪਰਮੇਸ਼ੁਰ ਦੇ ਪ੍ਰਧਾਨ ਜਾਜਕ ਦੀ ਬੇਇੱਜ਼ਤੀ ਕਰਦਾ ਹੈਂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے کول کھلون والے آکھن لگّے۔ تُوں خُدا دے سردار کاہِن دی نِندیا کرنا ایں؟
Punjabi Standard Bible (Punjabi Standard Bible) 2023
ਪਰ ਜਿਹੜੇ ਕੋਲ ਖੜ੍ਹੇ ਸਨ ਉਨ੍ਹਾਂ ਨੇ ਕਿਹਾ, “ਤੂੰ ਪਰਮੇਸ਼ਰ ਦੇ ਮਹਾਂਯਾਜਕ ਨੂੰ ਬੁਰਾ-ਭਲਾ ਕਹਿੰਦਾ ਹੈਂ?”