Acts 23:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪੌਲੁਸ ਨੇ ਕਿਹਾ, “ਭਰਾਵੋ। ਮੈਨੂੰ ਨਹੀਂ ਸੀ ਪਤਾ ਕਿ ਇਹ ਸਰਦਾਰ ਜਾਜਕ ਹੈ। ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ ਕਿ, ‘ਤੁਹਾਨੂੰ ਆਪਣੇ ਲੋਕਾਂ ਦੇ ਆਗੂਆਂ ਨੂੰ ਬੁਰਾ ਨਹੀਂ ਆਖਣਾ ਚਾਹੀਦਾ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਪੌਲੂਸ ਨੇ ਕਿਹਾ, “ਹੇ ਇਸਰਾਏਲੀਓ, ਮੈਨੂੰ ਪਤਾ ਨਹੀਂ ਸੀ ਕਿ ਇਹ ਮਹਾਂ-ਪੁਰੋਹਿਤ ਹੈ ਕਿਉਂਕਿ ਪਵਿੱਤਰ-ਗ੍ਰੰਥ ਵਿੱਚ ਲਿਖਿਆ ਹੋਇਆ ਹੈ, ‘ਤੂੰ ਪਰਜਾ ਦੇ ਕਿਸੇ ਸ਼ਾਸਕ ਦੀ ਬੇਇੱਜ਼ਤੀ ਨਾ ਕਰਨਾ ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪੌਲੁਸ ਨੇ ਜਵਾਬ ਦਿੱਤਾ, “ਭਰਾਵੋ, ਮੈਨੂੰ ਇਹ ਪਤਾ ਨਹੀਂ ਸੀ ਜੋ ਇਹ ਮਹਾਂ ਜਾਜਕ ਹੈ; ਕਿਉਂ ਜੋ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: ਤੂੰ ਆਪਣੇ ਲੋਕਾਂ ਦੇ ਹਾਕਮ ਬਾਰੇ ਬੁਰਾ ਨਾ ਬੋਲ ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪੌਲੁਸ ਨੇ ਆਖਿਆ, ਹੇ ਭਰਾਵੋ, ਮੈਨੂੰ ਖਬਰ ਨਾ ਸੀ ਜੋ ਇਹ ਸਰਦਾਰ ਜਾਜਕ ਹੈ ਕਿਉਂ ਜੋ ਲਿਖਿਆ ਹੈ ਭਈ ਤੂੰ ਆਪਣੀ ਕੌਮ ਦੇ ਸਰਦਾਰ ਨੂੰ ਬੁਰਾ ਨਾ ਕਹੁ
Punjabi ERV
ਪੌਲੁਸ ਨੇ ਕਿਹਾ, “ਭਰਾਵੋ। ਮੈਨੂੰ ਨਹੀਂ ਸੀ ਪਤਾ ਕਿ ਇਹ ਸਰਦਾਰ ਜਾਜਕ ਹੈ। ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ ਕਿ, ‘ਤੁਹਾਨੂੰ ਆਪਣੇ ਲੋਕਾਂ ਦੇ ਆਗੂਆਂ ਨੂੰ ਬੁਰਾ ਨਹੀਂ ਆਖਣਾ ਚਾਹੀਦਾ।”‘
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪੌਲੁਸ ਨੇ ਆਖਿਆ, ਹੇ ਭਰਾਵੋ, ਮੈਨੂੰ ਪਤਾ ਨਹੀਂ ਸੀ ਜੋ ਇਹ ਪ੍ਰਧਾਨ ਜਾਜਕ ਹੈ ਕਿਉਂ ਜੋ ਲਿਖਿਆ ਹੈ ਕਿ ਤੂੰ ਆਪਣੇ ਲੋਕਾਂ ਦੇ ਪ੍ਰਧਾਨ ਨੂੰ ਫਿਟਕਾਰ ਨਾ ਦੇ।।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے پَولُس آکھیا بھراؤ! مَینُوں خبر نئیں سی پئی ایہہ سردار کاہِن اے۔ کیوں جو لِکھیا اے۔ پئی تُوں اپنی قوم دے سرداراں نُوں بُرا نا آکھ۔
Punjabi Standard Bible (Punjabi Standard Bible) 2023
ਪੌਲੁਸ ਨੇ ਕਿਹਾ, “ਭਾਈਓ, ਮੈਨੂੰ ਪਤਾ ਨਹੀਂ ਸੀ ਕਿ ਇਹ ਮਹਾਂਯਾਜਕ ਹੈ, ਕਿਉਂਕਿ ਲਿਖਿਆ ਹੈ: ‘ਤੂੰ ਆਪਣੇ ਲੋਕਾਂ ਦੇ ਪ੍ਰਧਾਨ ਨੂੰ ਬੁਰਾ ਨਾ ਕਹਿ’।”