Acts 23:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
(ਸਦੂਕੀ ਵਿਸ਼ਵਾਸ ਕਰਦੇ ਸਨ ਕਿ ਕੋਈ ਜੀ ਉੱਠਣਾ ਨਹੀਂ ਹੈ। ਅਤੇ ਉਹ ਵਿਸ਼ਵਾਸ ਕਰਦੇ ਸਨ ਕਿ ਇੱਥੇ ਦੂਤ ਜਾਂ ਆਤਮਾ ਨਹੀਂ ਸਨ।)
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
(ਕਿਉਂਕਿ ਸਦੂਕੀਆਂ ਦਾ ਕਹਿਣਾ ਹੈ ਕਿ ਨਾ ਪੁਨਰ-ਉਥਾਨ ਹੈ, ਨਾ ਸਵਰਗਦੂਤ ਅਤੇ ਨਾ ਆਤਮਾ; ਪਰ ਫ਼ਰੀਸੀ ਇਹਨਾਂ ਸਾਰਿਆਂ ਨੂੰ ਮੰਨਦੇ ਹਨ) ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਦੂਕੀ ਕਹਿੰਦੇ ਸਨ ਕਿ ਕੋਈ ਪੁਨਰ-ਉਥਾਨ ਨਹੀਂ ਹੈ, ਅਤੇ ਨਾ ਤਾਂ ਸਵਰਗਦੂਤ ਹਨ ਅਤੇ ਨਾ ਹੀ ਆਤਮਾ ਹੈ, ਪਰ ਫ਼ਰੀਸੀ ਇਨ੍ਹਾਂ ਸਭ ਗੱਲਾਂ ਵਿੱਚ ਵਿਸ਼ਵਾਸ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਸਦੂਕੀ ਆਖਦੇ ਹਨ ਭਈ ਨਾ ਕੋਈ ਜੀ ਉੱਠਣਾ, ਨਾ ਦੂਤ ਅਤੇ ਨਾ ਕੋਈ ਆਤਮਾ ਹੈ ਪਰ ਫ਼ਰੀਸੀ ਦੋਹਾਂ ਨੂੰ ਮੰਨਦੇ ਹਨ
Punjabi ERV
ਸਦੂਕੀ ਵਿਸ਼ਵਾਸ ਕਰਦੇ ਸਨ ਕਿ ਉਥੇ ਪੁਨਰ ਉਥਾਨ ਨਹੀਂ ਹੈ। ਅਤੇ ਉਹ ਵਿਸ਼ਵਾਸ ਕਰਦੇ ਸਨ ਕਿ ਇਥੇ ਦੂਤ ਜਾਂ ਆਤਮੇ ਨਹੀਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਸਦੂਕੀ ਆਖਦੇ ਹਨ ਕਿ ਨਾ ਕੋਈ ਜੀ ਉੱਠਣਾ, ਨਾ ਦੂਤ ਅਤੇ ਨਾ ਕੋਈ ਆਤਮਾ ਹੈ, ਪਰ ਫ਼ਰੀਸੀ ਦੋਹਾਂ ਨੂੰ ਮੰਨਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو صدوقی آکھدے نیں پئی قیامت نئیں ہونی تے نا کوئی فرِشتہ نا رُوح اے۔ پر فریسی دوہاں نُوں مَن دے نیں۔
Punjabi Standard Bible (Punjabi Standard Bible) 2023
ਕਿਉਂਕਿ ਸਦੂਕੀ ਕਹਿੰਦੇ ਹਨ ਕਿ ਨਾ ਪੁਨਰ-ਉਥਾਨ ਹੈ, ਨਾ ਸਵਰਗਦੂਤ ਅਤੇ ਨਾ ਹੀ ਆਤਮਾ, ਪਰ ਫ਼ਰੀਸੀ ਇਹ ਸਭ ਮੰਨਦੇ ਹਨ।