Acts 23:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰੇ ਯਹੂਦੀਆਂ ਨੇ ਉੱਚੀ-ਉੱਚੀ ਸ਼ੋਰ ਮਚਾਉਣਾ ਸ਼ੁਰੂ ਕਰ ਦਿੱਤਾ। ਕੁਝ ਨੇਮ ਦੇ ਪ੍ਰਚਾਰਕ ਜੋ ਕਿ ਫ਼ਰੀਸੀ ਸਨ ਖੜ੍ਹੇ ਹੋਕੇ ਬਹਿਸ ਕਰਨ ਲੱਗੇ, “ਸਾਨੂੰ ਤਾਂ ਇਸ ਮਨੁੱਖ ਵਿੱਚ ਕੁਝ ਗਲਤ ਨਹੀਂ ਦਿਸਿਆ। ਇਹ ਸੰਭਵ ਹੈ ਕਿ ਇੱਕ ਆਤਮਾ ਜਾਂ ਇੱਕ ਦੂਤ ਬੋਲਿਆ ਹੋਵੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਉੱਥੇ ਬਹੁਤ ਰੌਲਾ ਪੈ ਗਿਆ ਅਤੇ ਫ਼ਰੀਸੀ ਦਲ ਦੇ ਕੁਝ ਵਿਵਸਥਾ ਦੇ ਸਿੱਖਿਅਕ ਉੱਠ ਕੇ ਝਗੜਨ ਲੱਗੇ ਅਤੇ ਕਹਿਣ ਲੱਗੇ, “ਅਸੀਂ ਇਸ ਆਦਮੀ ਵਿੱਚ ਕੋਈ ਬੁਰਾਈ ਨਹੀਂ ਦੇਖਦੇ! ਹੋ ਸਕਦਾ ਹੈ ਕਿ ਉਸ ਨਾਲ ਕਿਸੇ ਆਤਮਾ ਜਾਂ ਸਵਰਗਦੂਤ ਨੇ ਗੱਲ ਕੀਤੀ ਹੋਵੇ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਬਹੁਤ ਹੰਗਾਮਾ ਹੋਇਆ, ਅਤੇ ਕੁਝ ਨੇਮ ਦੇ ਉਪਦੇਸ਼ਕ ਜਿਹੜੇ ਫ਼ਰੀਸੀ ਸਨ ਉਹ ਖੜ੍ਹੇ ਹੋ ਗਏ ਅਤੇ ਜ਼ੋਰ ਨਾਲ ਬਹਿਸ ਕਰਨ ਲੱਗ ਪਏ। “ਸਾਨੂੰ ਇਸ ਆਦਮੀ ਵਿੱਚ ਕੋਈ ਗਲਤੀ ਨਹੀਂ ਲੱਭਦੀ ਹੈ,” ਉਨ੍ਹਾਂ ਨੇ ਕਿਹਾ। “ਫੇਰ ਕੀ ਹੋਇਆ ਜੇ ਕਿਸੇ ਆਤਮਾ ਜਾਂ ਸਵਰਗਦੂਤ ਨੇ ਉਸ ਨਾਲ ਗੱਲ ਕੀਤੀ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਤਦ ਵੱਡਾ ਰੌਲਾ ਪਿਆ ਅਤੇ ਫ਼ਰੀਸੀਆਂ ਦੀ ਵੱਲ ਦੇ ਗ੍ਰੰਥੀਆਂ ਵਿੱਚੋਂ ਕਈਕੁ ਪੁਰਸ਼ ਉੱਠੇ ਅਤੇ ਇਹ ਕਹਿ ਕੇ ਝਗੜਨ ਲੱਗੇ ਜੋ ਐਸ ਮਨੁੱਖ ਵਿੱਚ ਸਾਨੂੰ ਕੋਈ ਬੁਰਿਆਈ ਨਹੀਂ ਮਲੂਮ ਹੁੰਦੀ ਪਰ ਜੇ ਕਿਸੇ ਆਤਮਾ ਯਾ ਦੂਤ ਨੇ ਉਹ ਦੇ ਨਾਲ ਗੱਲ ਕੀਤੀ ਹੈ ਤਾਂ ਫੇਰ ਕੀ ਹੋਇਆॽ
Punjabi ERV
ਸਾਰੇ ਯਹੂਦੀਆਂ ਨੇ ਉੱਚੀ-ਉੱਚੀ ਸ਼ੋਰ ਮਚਾਉਣਾ ਸ਼ੁਰੂ ਕਰ ਦਿੱਤਾ। ਕੁਝ ਨੇਮ ਦੇ ਪ੍ਰਚਾਰਕ ਜੋ ਕਿ ਫ਼ਰੀਸੀ ਸਨ ਖਢ਼ੇ ਹੋਕੇ ਬਹਿਸ ਕਰਨ ਲੱਗੇ, “ਸਾਨੂੰ ਤਾਂ ਇਸ ਮਨੁੱਖ ਵਿੱਚ ਕੁਝ ਗਲਤ ਨਹੀਂ ਦਿਸਿਆ। ਇਹ ਸੰਭਵ ਹੈ ਕਿ ਇੱਕ ਆਤਮਾ ਜਾਂ ਇੱਕ ਦੂਤ ਬੋਲਿਆ ਹੋਵੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਵੱਡਾ ਰੌਲ਼ਾ ਪਿਆ ਅਤੇ ਫ਼ਰੀਸੀਆਂ ਦੀ ਵੱਲ ਦੇ ਉਪਦੇਸ਼ਕਾਂ ਵਿੱਚੋਂ ਕਈ ਆਦਮੀ ਉੱਠੇ ਅਤੇ ਇਹ ਕਹਿ ਕੇ ਝਗੜਨ ਲੱਗੇ ਜੋ ਇਸ ਮਨੁੱਖ ਵਿੱਚ ਸਾਨੂੰ ਕੋਈ ਬੁਰਿਆਈ ਨਹੀਂ ਦਿੱਸਦੀ ਪਰ ਜੇ ਕਿਸੇ ਆਤਮਾ ਜਾਂ ਦੂਤ ਨੇ ਉਹ ਦੇ ਨਾਲ ਗੱਲ ਕੀਤੀ ਹੈ, ਤਾਂ ਫੇਰ ਕੀ ਹੋਇਆ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد بڑا رَولا پیا۔ تے فرِیسیاں ولّ دے کئی فقِیہ اُٹھے۔ تے تکرار کر کے آکھن لگّے۔ پئی ایس بندے وِچ اسی کوئی بُریائی نئیں ویکھنے آں۔ پر کِیہ عجب پئی کِسے رُوح یا فرِشتے نے اوہدے نال گلّ کِیتی ہوئے؟
Punjabi Standard Bible (Punjabi Standard Bible) 2023
ਤਦ ਉੱਥੇ ਬਹੁਤ ਰੌਲ਼ਾ ਪੈ ਗਿਆ ਅਤੇ ਫ਼ਰੀਸੀਆਂ ਦੇ ਦਲ ਵਿੱਚੋਂ ਕੁਝ ਸ਼ਾਸਤਰੀ ਖੜ੍ਹੇ ਹੋ ਕੇ ਇਹ ਕਹਿੰਦੇ ਹੋਏ ਝਗੜਾ ਕਰਨ ਲੱਗੇ, “ਸਾਨੂੰ ਇਸ ਵਿਅਕਤੀ ਵਿੱਚ ਕੋਈ ਬੁਰਾਈ ਨਹੀਂ ਦਿਸਦੀ; ਜੇ ਕਿਸੇ ਆਤਮਾ ਜਾਂ ਸਵਰਗਦੂਤ ਨੇ ਉਸ ਨਾਲ ਗੱਲ ਕੀਤੀ ਹੋਵੇ, ਤਾਂ ਫਿਰ ਕੀ?”