Acts 24:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਯਹੂਦੀ ਜੋ ਮੈਨੂੰ ਦੋਸ਼ੀ ਠਹਿਰਾ ਰਹੇ ਹਨ ਇਨ੍ਹਾਂ ਨੇ ਮੈਨੂੰ ਕਦੇ ਵੀ ਕਿਸੇ ਨਾਲ ਮੰਦਰ ਵਿੱਚ ਵਿਵਾਦ ਕਰਦਿਆਂ, ਲੋਕਾਂ ਲਈ ਮੁਸੀਬਤਾਂ ਖੜ੍ਹੀਆਂ ਕਰਦਿਆਂ, ਪ੍ਰਾਰਥਨਾ ਸਥਾਨਾਂ ਵਿੱਚ ਜਾਂ ਕਿਸੇ ਸਥਾਨ ਤੇ ਕੁਝ ਕਰਦਿਆਂ ਨਹੀਂ ਵੇਖਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹਨਾਂ ਲੋਕਾਂ ਨੇ ਮੈਨੂੰ ਹੈਕਲ ਵਿੱਚ ਜਾਂ ਪ੍ਰਾਰਥਨਾ ਘਰ ਵਿੱਚ ਜਾਂ ਸ਼ਹਿਰ ਵਿੱਚ ਕਿਸੇ ਨਾਲ ਝਗੜਾ ਕਰਦੇ ਜਾਂ ਲੋਕਾਂ ਨੂੰ ਭੜਕਾਉਂਦੇ ਹੋਏ ਨਹੀਂ ਦੇਖਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਨ੍ਹਾਂ ਨੇ ਹੈਕਲ ਵਿੱਚ ਮੈਨੂੰ ਕਿਸੇ ਦੇ ਨਾਲ ਬਹਿਸ ਕਰਦੇ ਜਾਂ ਲੋਕਾਂ ਨੂੰ ਭੜਕਾਉਂਦੇ ਨਹੀਂ ਵੇਖਿਆ, ਨਾ ਤਾਂ ਪ੍ਰਾਰਥਨਾ ਸਥਾਨ ਵਿੱਚ, ਨਾ ਹੀ ਸ਼ਹਿਰ ਵਿੱਚ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਹੈਕਲ ਵਿੱਚ ਮੈਨੂੰ ਕਿਸੇ ਦੇ ਨਾਲ ਬਹਿਸ ਕਰਦੇ ਯਾ ਲੋਕਾਂ ਵਿੱਚ ਬਲਵਾ ਮਚਾਉਂਦੇ ਨਹੀਂ ਵੇਖਿਆ, ਨਾ ਤਾਂ ਸਮਾਜਾਂ ਵਿੱਚ, ਨਾ ਸ਼ਹਿਰ ਵਿੱਚ
Punjabi ERV
ਇਹ ਯਹੂਦੀ ਜੋ ਮੈਨੂੰ ਦੋਸ਼ੀ ਠਹਿਰਾ ਰਹੇ ਹਨ ਇਨ੍ਹਾਂ ਨੇ ਮੈਨੂੰ ਕਦੇ ਵੀ ਕਿਸੇ ਨਾਲ ਮੰਦਰ ਵਿੱਚ ਵਿਵਾਦ ਕਰਦਿਆਂ, ਲੋਕਾਂ ਲਈ ਮੁਸੀਬਤਾਂ ਖਢ਼ੀਆਂ ਕਰਦਿਆਂ, ਪ੍ਰਾਰਥਨਾ ਸਥਾਨਾਂ ਵਿੱਚ ਜਾਂ ਕਿਸੇ ਸਥਾਨ ਤੇ ਕੁਝ ਕਰਦਿਆਂ ਨਹੀਂ ਵੇਖਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਹੈਕਲ ਵਿੱਚ ਮੈਨੂੰ ਕਿਸੇ ਦੇ ਨਾਲ ਬਹਿਸ ਕਰਦੇ ਜਾਂ ਲੋਕਾਂ ਨੂੰ ਭੜਕਾਉਂਦੇ ਨਹੀਂ ਵੇਖਿਆ, ਨਾ ਤਾਂ ਪ੍ਰਾਰਥਨਾ ਘਰਾਂ ਵਿੱਚ, ਨਾ ਸ਼ਹਿਰ ਵਿੱਚ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں مَینُوں نا ہیکل وِچ کِسے دے نال جھگڑ دیاں تے نا لوکاں وِچ فساد کر دیاں ویکھیا نا عبادت خانیاں وِچ تے نا شہر وِچ۔
Punjabi Standard Bible (Punjabi Standard Bible) 2023
ਇਨ੍ਹਾਂ ਨੇ ਮੈਨੂੰ ਕਿਸੇ ਨਾਲ ਬਹਿਸ ਕਰਦੇ ਜਾਂ ਲੋਕਾਂ ਵਿੱਚ ਦੰਗਾ ਕਰਵਾਉਂਦੇ ਨਹੀਂ ਵੇਖਿਆ; ਨਾ ਹੈਕਲ ਵਿੱਚ, ਨਾ ਸਭਾ-ਘਰਾਂ ਵਿੱਚ ਅਤੇ ਨਾ ਹੀ ਨਗਰ ਵਿੱਚ।