Acts 24:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰ ਮੈਂ ਤੁਹਾਡੇ ਸਾਹਮਣੇ ਸਵੀਕਾਰਦਾ ਹਾਂ; ਮੈਂ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੀ ਉਪਾਸਨਾ, ਚੇਲੇ ਦੀ ਤਰ੍ਹਾਂ, ਯਿਸੂ ਦੇ ਤਰੀਕੇ ਨਾਲ, ਕਰਦਾ ਹਾਂ। ਉਹ ਆਖਦੇ ਹਨ ਕਿ ਯਿਸੂ ਦਾ ਰਾਹ ਸਹੀ ਰਾਹ ਨਹੀਂ ਹੈ। ਪਰ ਮੈਂ ਉਨ੍ਹਾਂ ਸਾਰੀਆਂ ਗੱਲਾਂ ਵਿੱਚ ਵਿਸ਼ਵਾਸ ਰੱਖਦਾ ਹਾਂ ਜੋ ਕਿ ਮੂਸਾ ਦੀ ਸ਼ਰ੍ਹਾ ਵਿੱਚ, ਨਬੀਆਂ ਦੀਆਂ ਕਿਤਾਬਾਂ ਵਿੱਚ ਲਿਖੀਆਂ ਹੋਈਆਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹਾਂ, ਮੈਂ ਤੁਹਾਡੇ ਸਾਹਮਣੇ ਮੰਨਦਾ ਹਾਂ ਕਿ ਉਸ ‘ਰਾਹ’ ਦੇ ਅਨੁਸਾਰ ਜਿਸ ਨੂੰ ਇਹ ਝੂਠਾ ਕਹਿੰਦੇ ਹਨ, ਮੈਂ ਆਪਣੇ ਪੁਰਖਿਆਂ ਦੇ ਪਰਮੇਸ਼ਰ ਦੀ ਭਗਤੀ ਕਰਦਾ ਹਾਂ ਅਤੇ ਵਿਵਸਥਾ ਅਤੇ ਨਬੀਆਂ ਦੀਆਂ ਪੁਸਤਕਾਂ ਵਿੱਚ ਜੋ ਕੁਝ ਲਿਖਿਆ ਹੈ, ਉਸ ਉੱਤੇ ਵਿਸ਼ਵਾਸ ਕਰਦਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਾਲਾਂਕਿ, ਮੈਂ ਸਵੀਕਾਰ ਕਰਦਾ ਹਾਂ ਕਿ ਮੈਂ ਆਪਣੇ ਪੂਰਵਜਾਂ ਦੇ ਪਰਮੇਸ਼ਵਰ ਦੀ ਉਸ ਰਸਤੇ ਦੇ ਪੈਰੋਕਾਰ ਵਜੋਂ ਬੰਦਗੀ ਕਰਦਾ ਹਾਂ, ਜਿਸ ਨੂੰ ਉਹ ਇੱਕ ਸੰਪਰਦਾ ਕਹਿੰਦੇ ਹਨ। ਮੈਂ ਉਹ ਸਭ ਕੁਝ ਮੰਨਦਾ ਹਾਂ ਜੋ ਬਿਵਸਥਾ ਦੇ ਅਨੁਸਾਰ ਹੈ ਅਤੇ ਜਿਹੜੀਆਂ ਨਬੀਆਂ ਵਿੱਚ ਲਿਖੀਆਂ ਹੋਈਆਂ ਹਨ,
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਤੁਹਾਡੇ ਅੱਗੇ ਇਹ ਮੰਨ ਲੈਂਦਾ ਹਾਂ ਭਈ ਜਿਸ ਰਾਹ ਨੂੰ ਓਹ ਕੁਰਾਹ ਕਰ ਆਖਦੇ ਹਨ ਓਸੇ ਦੇ ਅਨੁਸਾਰ ਮੈਂ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਦੀ ਉਪਾਸਨਾ ਕਰਦਾ ਹਾਂ ਅਤੇ ਸਾਰੀਆਂ ਗੱਲਾਂ ਨੂੰ ਮੰਨਦਾ ਹਾਂ ਜਿਹੜੀਆਂ ਸ਼ਰਾ ਨਾਲ ਮਿਲਦੀਆਂ ਹਨ ਅਤੇ ਜਿਹੜੀਆਂ ਨਬੀਆਂ ਵਿੱਚ ਲਿਖੀਆ ਹੋਈਆਂ ਹਨ
Punjabi ERV
ਪਰ ਮੈਂ ਤੁਹਾਡੇ ਸਾਮ੍ਹਣੇ ਸਵੀਕਾਰਦਾ ਹਾਂ; ਮੈਂ ਆਪਣੇ ਪੁਰਖਿਆ ਦੇ ਪਰਮੇਸ਼ੁਰ ਦੀ ਉਪਾਸਨਾ, ਚੇਲੇ ਦੀ ਤਰ੍ਹਾਂ, ਯਿਸੂ ਦੇ ਤਰੀਕੇ ਨਾਲ, ਕਰਦਾ ਹਾਂ। ਉਹ ਆਖਦੇ ਹਨ ਕਿ ਯਿਸੂ ਦਾ ਰਾਹ ਸਹੀ ਰਾਹ ਨਹੀਂ ਹੈ। ਪਰ ਮੈਂ ਉਨ੍ਹਾਂ ਸਾਰੀਆਂ ਗੱਲਾਂ ਵਿੱਚ ਵਿਸ਼ਵਾਸ ਰਖਦਾ ਹਾਂ ਜੋ ਕਿ ਮੂਸਾ ਦੀ ਸ਼ਰ੍ਹਾ ਵਿੱਚ, ਨਬੀਆਂ ਦੀਆਂ ਕਿਤਾਬਾਂ ਵਿੱਚ ਲਿਖੀਆਂ ਹੋਈਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਤੁਹਾਡੇ ਅੱਗੇ ਇਹ ਮੰਨ ਲੈਂਦਾ ਹਾਂ ਕਿ ਜਿਸ ਰਾਹ ਨੂੰ ਉਹ ਕੁਰਾਹ ਕਰਕੇ ਆਖਦੇ ਹਨ ਉਸੇ ਦੇ ਅਨੁਸਾਰ ਮੈਂ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਦੀ ਬੰਦਗੀ ਕਰਦਾ ਹਾਂ ਅਤੇ ਸਾਰੀਆਂ ਗੱਲਾਂ ਨੂੰ ਮੰਨਦਾ ਹਾਂ ਜਿਹੜੀਆਂ ਬਿਵਸਥਾ ਨਾਲ ਮਿਲਦੀਆਂ ਹਨ ਅਤੇ ਜਿਹੜੀਆਂ ਨਬੀਆਂ ਵਿੱਚ ਲਿਖੀਆਂ ਹੋਈਆਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ایہہ مَیں تیرے اگّے مَن لینا آں۔ پئی جِس راہ نُوں اوہ بِدعت آکھدے نیں۔ مَیں اوسے دے مطابق اپنے پئیو دادیاں دے خُدا دی سیوا کرنا آں۔ تے جو کُجھ توریت تے نبیاں دِیاں کِتاباں وِچ لِکھیا ہویا اے۔ اوس سارے اُتّے میرا اِیمان اے۔
Punjabi Standard Bible (Punjabi Standard Bible) 2023
ਪਰ ਇਹ ਮੈਂ ਤੁਹਾਡੇ ਸਾਹਮਣੇ ਮੰਨਦਾ ਹਾਂ ਕਿ ਉਸ ਪੰਥ ਦੇ ਅਨੁਸਾਰ ਜਿਸ ਨੂੰ ਇਹ ਕੁਪੰਥ ਕਹਿੰਦੇ ਹਨ, ਮੈਂ ਆਪਣੇ ਪੁਰਖਿਆਂ ਦੇ ਪਰਮੇਸ਼ਰ ਦੀ ਉਪਾਸਨਾ ਕਰਦਾ ਹਾਂ ਅਤੇ ਉਨ੍ਹਾਂ ਸਾਰੀਆਂ ਗੱਲਾਂ 'ਤੇ ਵਿਸ਼ਵਾਸ ਕਰਦਾ ਹਾਂ ਜਿਹੜੀਆਂ ਬਿਵਸਥਾ ਦੇ ਅਨੁਸਾਰ ਅਤੇ ਨਬੀਆਂ ਦੀਆਂ ਪੁਸਤਕਾਂ ਵਿੱਚ ਲਿਖੀਆਂ ਹਨ।