Acts 24:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉੱਥੇ ਕੁਝ ਯਹੂਦੀ ਅਸਿਯਾ ਤੋਂ ਸਨ। ਉਨ੍ਹਾਂ ਨੂੰ ਪਹਿਲਾਂ ਮੇਰੇ ਤੇ ਇਲਜ਼ਾਮ ਲਾਉਣ ਲਈ ਇੱਥੇ ਹੋਣਾ ਚਾਹੀਦਾ ਸੀ, ਜੇਕਰ ਸੱਚ ਮੁੱਚ ਹੀ ਮੈਂ ਕੁਝ ਵੀ ਗਲਤ ਕੀਤਾ ਹੈ। ਕਿਉਂਕਿ ਸਿਰਫ਼ ਉਹੀ ਉਸ ਵਕਤ ਉੱਥੇ ਮੌਜ਼ੂਦ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹਾਂ, ਉੱਥੇ ਕੁਝ ਏਸ਼ੀਆ ਦੇ ਰਹਿਣ ਵਾਲੇ ਯਹੂਦੀ ਸਨ । ਠੀਕ ਤਾਂ ਇਹ ਸੀ ਕਿ ਜੇਕਰ ਉਹਨਾਂ ਨੇ ਮੇਰੇ ਵਿਰੁੱਧ ਕੁਝ ਕਹਿਣਾ ਸੀ ਤਾਂ ਉਹ ਆਪ ਤੁਹਾਡੇ ਸਾਹਮਣੇ ਆ ਕੇ ਮੇਰੇ ਉੱਤੇ ਦੋਸ਼ ਲਾਉਂਦੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਏਸ਼ੀਆ ਪ੍ਰਾਂਤ ਦੇ ਕੁਝ ਯਹੂਦੀ ਹਨ, ਜਿਨ੍ਹਾਂ ਨੂੰ ਤੁਹਾਡੇ ਸਾਮ੍ਹਣੇ ਇੱਥੇ ਹੋਣਾ ਚਾਹੀਦਾ ਹੈ ਅਤੇ ਦੋਸ਼ ਲਾਉਣਾ ਚਾਹੀਦਾ ਹੈ ਜੇ ਉਨ੍ਹਾਂ ਦੇ ਕੋਲ ਮੇਰੇ ਵਿਰੁੱਧ ਕੁਝ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਅਸਿਯਾ ਦੇ ਕਈ ਯਹੂਦੀ ਸਨ ਜਿਨ੍ਹਾਂ ਨੂੰ ਚਾਹੀਦਾ ਸੀ ਜੋ ਤੁਹਾਡੇ ਅੱਗੇ ਹਾਜ਼ਰ ਹੁੰਦੇ ਅਤੇ ਜੇ ਉਨ੍ਹਾਂ ਦਾ ਮੇਰੇ ਉੱਤੇ ਕੋਈ ਦਾਵਾ ਹੁੰਦਾ ਤਾਂ ਨਾਲਸ਼ ਕਰਦੇ
Punjabi ERV
ਪਰ ਉਥੇ ਕੁਝ ਯਹੂਦੀ ਅਸਿਯਾ ਤੋਂ ਸਨ। ਉਨ੍ਹਾਂ ਨੂੰ ਪਹਿਲਾਂ ਮੇਰੇ ਤੇ ਇਲਜ਼ਾਮ ਲਾਉਣ ਲਈ ਇਥੇ ਹੋਣਾ ਚਾਹੀਦਾ ਸੀ, ਜੇਕਰ ਸੱਚ ਮੁੱਚ ਹੀ ਮੈਂ ਕੁਝ ਵੀ ਗਲਤ ਕੀਤਾ ਹੈ। ਕਿਉਂਕਿ ਸਿਰਫ਼ ਉਹੀ ਉਸ ਵਕਤ ਉਥੇ ਮੌਜ਼ੂਦ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਏਸ਼ੀਆ ਦੇ ਕਈ ਯਹੂਦੀ ਸਨ ਜਿਨ੍ਹਾਂ ਨੂੰ ਚਾਹੀਦਾ ਸੀ ਜੋ ਤੁਹਾਡੇ ਅੱਗੇ ਹਾਜ਼ਰ ਹੁੰਦੇ ਅਤੇ ਜੇ ਮੇਰੇ ਵਿਰੁੱਧ ਕੋਈ ਗੱਲ ਹੈ ਤਾਂ ਤੁਹਾਡੇ ਸਾਹਮਣੇ ਮੇਰੇ ਉੱਤੇ ਕੋਈ ਦੋਸ਼ ਲਗਾਉਂਦੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں نُوں چاہیدا سی پئی تیرے اگّے حاضر ہوندے۔ تے جے میرے اُتّے کوئی گلّ ہوندی تے اوہ نالش کر دے۔
Punjabi Standard Bible (Punjabi Standard Bible) 2023
ਪਰ ਉੱਥੇ ਅਸਿਯਾ ਦੇ ਕੁਝ ਯਹੂਦੀ ਸਨ ਜਿਨ੍ਹਾਂ ਨੂੰ ਤੁਹਾਡੇ ਸਾਹਮਣੇ ਪੇਸ਼ ਹੋਣਾ ਚਾਹੀਦਾ ਸੀ, ਕਿਉਂਕਿ ਜੇ ਉਨ੍ਹਾਂ ਕੋਲ ਮੇਰੇ ਵਿਰੁੱਧ ਕੁਝ ਹੈ ਤਾਂ ਇੱਥੇ ਮੇਰੇ ਉੱਤੇ ਦੋਸ਼ ਲਾਉਂਦੇ।