Acts 24:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਪੌਲੁਸ ਨੂੰ ਅੰਦਰ ਬੁਲਾਇਆ ਗਿਆ, ਤਰਤੁੱਲੁਸ ਨੇ ਪੌਲੁਸ ਦੇ ਵਿਰੁੱਧ ਇਲਜਾਮ ਦੱਸਣੇ ਸ਼ੁਰੂ ਕੀਤੇ। ਤਰਤੁੱਲੁਸ ਨੇ ਕਿਹਾ, “ਹੇ ਫ਼ੇਲਿਕਸ ਬਹਾਦੁਰ। ਅਸੀਂ ਤੇ ਸਾਡੇ ਲੋਕ ਤੁਹਾਡੇ ਕਾਰਣ ਬੜੀ ਸ਼ਾਂਤੀ ਭੋਗਦੇ ਹਾਂ ਅਤੇ ਸਾਡੇ ਦੇਸ਼ ਵਿੱਚ ਬਹੁਤ ਸਾਰੇ ਗਲਤ ਕੰਮ ਤੁਹਾਡੀ ਸਿਆਣਪ ਦੇ ਕਦਮਾਂ ਕਰਕੇ ਠੀਕ ਕੀਤੇ ਜਾਂਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਪੌਲੂਸ ਦੀ ਪੇਸ਼ੀ ਹੋਈ ਤਾਂ ਤਰਤੁਲਸ ਨੇ ਇਸ ਤਰ੍ਹਾਂ ਉਸ ਉੱਤੇ ਦੋਸ਼ ਲਾਉਣੇ ਸ਼ੁਰੂ ਕੀਤੇ: “ਮਾਨਯੋਗ ਫ਼ੇਲਿਕਸ, ਤੁਹਾਡੇ ਦੁਆਰਾ ਸਾਡੇ ਵਿੱਚ ਸ਼ਾਂਤੀ ਸਥਾਪਤ ਹੋਈ ਹੈ, ਅਤੇ ਤੁਹਾਡੀ ਸਿਆਣਪ ਨਾਲ ਸਾਡੇ ਲੋਕਾਂ ਵਿੱਚ ਬਹੁਤ ਸਾਰੇ ਸੁਧਾਰ ਹੋਏ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਦੋਂ ਪੌਲੁਸ ਬੁਲਾਇਆ ਗਿਆ, ਤਾਂ ਟਰਟੁਲੁਸ ਨੇ ਆਪਣਾ ਮੁਕੱਦਮਾ ਫੇਲਿਕ੍ਸ ਦੇ ਸਾਹਮਣੇ ਪੇਸ਼ ਕੀਤਾ: “ਇਸ ਲਈ ਜੋ ਅਸੀਂ ਤੁਹਾਡੇ ਕਾਰਨ ਵੱਡਾ ਸੁੱਖ ਭੋਗਦੇ ਹਾਂ, ਅਤੇ ਤੁਹਾਡੀ ਸਿਆਣਪ ਨਾਲ ਇਸ ਕੌਮ ਦੇ ਬਹੁਤ ਸਾਰੇ ਕੰਮਾਂ ਦਾ ਸੁਧਾਰ ਕੀਤਾ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਂ ਉਹ ਬੁਲਾਇਆ ਗਿਆ ਤਾਂ ਤਰਤੁੱਲੁਸ ਇਹ ਕਹਿ ਕੇ ਉਸ ਉੱਤੇ ਦੋਸ਼ ਲਾਉਣ ਲੱਗਾ ਜੋ ਹੇ ਫ਼ੇਲਿਕਸ ਬਹਾਦੁਰ, ਇਸ ਲਈ ਜੋ ਅਸੀਂ ਤੁਹਾਡੇ ਵਸੀਲੇ ਵੱਡਾ ਸੁਖ ਭੋਗਦੇ ਹਾਂ ਅਤੇ ਤੁਹਾਡੀ ਦੂਰ ਅੰਦੇਸ਼ੀ ਨਾਲ ਐਸ ਕੌਮ ਦੇ ਬਹੁਤ ਸਾਰੇ ਕੰਮ ਸੌਰਦੇ ਹਨ
Punjabi ERV
ਜਦੋਂ ਪੌਲੁਸ ਨੂੰ ਅੰਦਰ ਬੁਲਾਇਆ ਗਿਆ, ਤਰਤੁੱਲੁਸ ਨੇ ਪੌਲੁਸ ਦੇ ਵਿਰੁੱਧ ਇਲਜਾਮ ਦੱਸਣੇ ਸ਼ੁਰੂ ਕੀਤੇ। ਤਰਤੁੱਲੁਸ ਨੇ ਕਿਹਾ, “ਹੇ ਫ਼ੇਲਿਕਸ ਬਹਾਦੁਰ। ਅਸੀਂ ਤੇ ਸਾਡੇ ਲੋਕ ਤੁਹਾਡੇ ਕਾਰਣ ਬਡ਼ੀ ਸ਼ਾਂਤੀ ਭੋਗਦੇ ਹਾਂ ਅਤੇ ਸਾਡੇ ਦੇਸ਼ ਵਿੱਚ ਬਹੁਤ ਸਾਰੇ ਗਲਤ ਕੰਮ ਤੁਹਾਡੀ ਸਿਆਣਪ ਦੇ ਕਦਮਾਂ ਕਰਕੇ ਠੀਕ ਕੀਤੇ ਜਾਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦੋਂ ਉਹ ਬੁਲਾਇਆ ਗਿਆ ਤਾਂ ਤਰਤੁੱਲੁਸ ਇਹ ਕਹਿ ਕੇ ਉਸ ਉੱਤੇ ਦੋਸ਼ ਲਾਉਣ ਲੱਗਾ ਜੋ ਹੇ ਫ਼ੇਲਿਕਸ ਬਹਾਦੁਰ, ਇਸ ਲਈ ਜੋ ਅਸੀਂ ਤੁਹਾਡੇ ਕਾਰਨ ਵੱਡਾ ਸੁੱਖ ਭੋਗਦੇ ਹਾਂ ਅਤੇ ਤੁਹਾਡੀ ਸਿਆਣਪ ਨਾਲ ਇਸ ਕੌਮ ਦੇ ਬਹੁਤ ਸਾਰੇ ਕੰਮਾਂ ਦਾ ਸੁਧਾਰ ਕੀਤਾ ਜਾਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ سدّیا گیا۔ تَد تِرطُلُس الزام لاکے ایہہ آکھن لگّا۔ پئی اَے فیلِکس بہادر ایس واسطے پئی اسی لوک تیری راہِیں بڑا سُکھ پانے آں۔ تے ایس قوم لئی تیری دُور اندیشی توں چنگے چنگے انتظام کِیتے جاندے نیں۔
Punjabi Standard Bible (Punjabi Standard Bible) 2023
ਜਦੋਂ ਪੌਲੁਸ ਨੂੰ ਬੁਲਾਇਆ ਗਿਆ ਤਾਂ ਤਰਤੁੱਲੁਸ ਨੇ ਉਸ 'ਤੇ ਦੋਸ਼ ਲਾਉਂਦੇ ਹੋਏ ਗਵਰਨਰ ਨੂੰ ਕਿਹਾ, “ਸਾਡੀ ਕੌਮ ਨੂੰ ਤੁਹਾਡੇ ਦੁਆਰਾ ਬਹੁਤ ਸ਼ਾਂਤੀ ਮਿਲੀ ਹੈ ਅਤੇ ਤੁਹਾਡੀ ਦੂਰਦ੍ਰਿਸ਼ਟੀ ਦੇ ਕਰਕੇ ਕਾਫੀ ਸੁਧਾਰ ਹੋਏ ਹਨ।