Acts 24:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਮੇਰੇ ਉੱਤੇ ਸਿਰਫ਼ ਇੱਕੋ ਗੱਲ ਦਾ ਇਲਜ਼ਾਮ ਲਾ ਸੱਕਦੇ ਹਨ, ‘ਜੋ ਮੈਂ ਉਨ੍ਹਾਂ ਅੱਗੇ ਖਲੋਤਿਆਂ ਆਖਿਆ। ਤੁਸੀਂ ਅੱਜ ਮੇਰਾ ਨਿਆਂ ਕਰ ਰਹੇ ਹੋ ਕਿਉਂਕਿ ਮੈਂ ਵਿਸ਼ਵਾਸ ਕਰਦਾ ਹਾਂ ਕਿ ਲੋਕਾਂ ਦਾ ਜੀ ਉੱਠਣਾ ਹੋਵੇਗਾ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਿਵਾਏ ਇਸ ਇੱਕ ਗੱਲ ਦੇ ਕਿ ਜਦੋਂ ਮੈਂ ਇਹਨਾਂ ਦੇ ਸਾਹਮਣੇ ਖੜ੍ਹਾ ਸੀ ਤਾਂ ਮੈਂ ਉੱਚੀ ਆਵਾਜ਼ ਨਾਲ ‘ਮੁਰਦਿਆਂ ਦੇ ਪੁਨਰ-ਉਥਾਨ’ ਦੇ ਸੰਬੰਧ ਵਿੱਚ ਕਿਹਾ ਸੀ ਜਿਸ ਕਾਰਨ ਅੱਜ ਤੁਹਾਡੇ ਸਾਹਮਣੇ ਮੇਰੇ ਉੱਤੇ ਮੁਕੱਦਮਾ ਚਲਾਇਆ ਜਾ ਰਿਹਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬਿਨ੍ਹਾਂ ਇਸ ਇੱਕ ਗੱਲ ਦੇ ਉਹਨਾਂ ਦੇ ਵਿੱਚਕਾਰ ਖੜ੍ਹੇ ਹੋ ਕੇ ਮੈ ਜ਼ੋਰ ਦੀ ਆਵਾਜ਼ ਨਾਲ ਆਖੀ ਸੀ: ‘ਕਿ ਮੁਰਦਿਆਂ ਦੇ ਪੁਨਰ-ਉਥਾਨ ਦੇ ਬਾਰੇ ਜੋ ਮੈ ਅੱਜ ਅਜ਼ਮਾਇਸ਼ ਤੇ ਖੜ੍ਹਾ ਹਾਂ।’ ”
Punjabi Bible 2016 - ਪਵਿੱਤਰ ਬਾਈਬਲ O.V.
ਬਿਨਾ ਇਸ ਇੱਕ ਗੱਲ ਦੇ ਜਿਹੜੀ ਮੈਂ ਉਨ੍ਹਾਂ ਵਿੱਚ ਖੜੇ ਪੁਕਾਰ ਕੇ ਆਖੀ ਸੀ ਭਈ ਮੁਰਦਿਆਂ ਦੇ ਜੀ ਉੱਠਣ ਦੇ ਵਿਖੇ ਅੱਜ ਮੇਰੇ ਉੱਤੇ ਦੋਸ਼ ਲਾਈਦਾ ਹੈ।।
Punjabi ERV
ਉਹ ਮੇਰੇ ਉੱਤੇ ਸਿਰਫ਼ ਇੱਕੋ ਗੱਲ ਦਾ ਇਲਜ਼ਾਮ ਲਾ ਸਕਦੇ ਹਨ, ‘ਜੋ ਮੈਂ ਉਨ੍ਹਾਂ ਅੱਗੇ ਖਲੋਤਿਆਂ ਆਖਿਆ। ਤੁਸੀਂ ਅੱਜ ਮੇਰਾ ਨਿਰਣਾ ਕਰ ਰਹੇ ਹੋ ਕਿਉਂਕਿ ਮੈਂ ਵਿਸ਼ਵਾਸ ਕਰਦਾ ਹਾਂ ਕਿ ਲੋਕਾਂ ਦਾ ਪੁਨਰ ਉਥਾਨ ਹੋਵੇਗਾ।”‘
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਿਨ੍ਹਾਂ ਇਸ ਇੱਕ ਗੱਲ ਦੇ ਜਿਹੜੀ ਮੈਂ ਉਨ੍ਹਾਂ ਵਿੱਚ ਖੜੇ ਪੁਕਾਰ ਕੇ ਆਖੀ ਸੀ ਕਿ ਮੁਰਦਿਆਂ ਦੇ ਜੀ ਉੱਠਣ ਦੇ ਬਾਰੇ ਅੱਜ ਮੇਰੇ ਉੱਤੇ ਦੋਸ਼ ਲਾਇਆ ਜਾਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سِوا اِک گلّ دے جیہڑی اوہناں دے وِچکار کھلوتیاں ہویاں مَیں اُچّی اواز نال آکھی۔ پئی مُردیاں دے جی اُٹھن دی بابت اَج تُہاڈے سامھنے میرے اُتّے مُقدّمہ پیا ہوندا اے۔
Punjabi Standard Bible (Punjabi Standard Bible) 2023
ਸਿਵਾਏ ਇਸ ਇੱਕ ਗੱਲ ਦੇ ਜਿਹੜੀ ਮੈਂ ਉਨ੍ਹਾਂ ਦੇ ਵਿਚਕਾਰ ਖੜ੍ਹੇ ਹੋ ਕੇ ਅਤੇ ਪੁਕਾਰ ਕੇ ਕਹੀ ਸੀ ਕਿ ਮੁਰਦਿਆਂ ਦੇ ਪੁਨਰ-ਉਥਾਨ ਦੇ ਵਿਖੇ ਅੱਜ ਤੁਹਾਡੇ ਸਾਹਮਣੇ ਮੇਰੇ 'ਤੇ ਮੁਕੱਦਮਾ ਚਲਾਇਆ ਜਾ ਰਿਹਾ ਹੈ।”