Acts 24:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਉਸ ਨੇ ਅਧਿਕਾਰੀ ਨੂੰ ਪੌਲੁਸ ਨੂੰ ਨਿਗਰਾਨੀ ਹੇਠ ਰੱਖਣ ਦਾ ਹੁਕਮ ਦਿੱਤਾ। ਪਰ ਉਸ ਨੂੰ ਥੋੜੀ ਅਜ਼ਾਦੀ ਦੇਣ ਲਈ ਕਿਹਾ ਅਤੇ ਉਸ ਦੇ ਮਿੱਤਰਾਂ ਨੂੰ ਉਸ ਦੀਆਂ ਜ਼ਰੂਰਤਾਂ ਦਾ ਧਿਆਨ ਰੱਖਣ ਦਿਓ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਸ ਨੇ ਸੂਬੇਦਾਰ ਨੂੰ ਸੱਦ ਕੇ ਹੁਕਮ ਦਿੱਤਾ ਕਿ ਪੌਲੂਸ ਨੂੰ ਪਹਿਰੇ ਵਿੱਚ ਰੱਖਿਆ ਜਾਵੇ, ਉਸ ਨੂੰ ਕੁਝ ਖੁੱਲ੍ਹ ਦਿੱਤੀ ਜਾਵੇ ਅਤੇ ਉਸ ਦੇ ਮਿੱਤਰਾਂ ਨੂੰ ਉਸ ਦੀ ਸੇਵਾ ਕਰਨ ਤੋਂ ਨਾ ਰੋਕਿਆ ਜਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੇ ਸੂਬੇਦਾਰ ਨੂੰ ਹੁਕਮ ਦਿੱਤਾ ਕਿ ਉਹ ਪੌਲੁਸ ਨੂੰ ਪਹਿਰਾ ਦੇਵੇ ਪਰ ਉਸਨੂੰ ਕੁਝ ਅਜ਼ਾਦੀ ਵੀ ਦੇਵੇ ਅਤੇ ਉਸਦੇ ਦੋਸਤਾਂ ਨੂੰ ਉਸ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਤੋਂ ਨਾ ਰੋਕੋ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹਨੇ ਸੂਬੇਦਾਰ ਨੂੰ ਹੁਕਮ ਦਿੱਤਾ ਜੋ ਪੌਲੁਸ ਨੂੰ ਨਜ਼ਰ ਬੰਦ ਰੱਖ ਅਤੇ ਉਹ ਨੂੰ ਚੈਨ ਕਰਨ ਦਿਹ ਅਤੇ ਉਹ ਦੇ ਆਪਣਿਆਂ ਵਿੱਚੋਂ ਕਿਸੇ ਨੂੰ ਉਹ ਦੀ ਟਹਿਲ ਕਰਨ ਤੋਂ ਨਾ ਰੋਕ।।
Punjabi ERV
ਫ਼ਿਰ ਉਸਨੇ ਅਧਿਕਾਰੀ ਨੂੰ ਪੌਲੁਸ ਨੂੰ ਨਿਗਰਾਨੀ ਹੇਠ ਰੱਖਣ ਦਾ ਹੁਕਮ ਦਿੱਤਾ। ਪਰ ਉਸਨੂੰ ਥੋਡ਼ੀ ਅਜ਼ਾਦੀ ਦੇਣ ਲਈ ਕਿਹਾ ਅਤੇ ਉਸਦੇ ਮਿੱਤਰਾਂ ਨੂੰ ਉਸ ਦੀਆਂ ਜ਼ਰੂਰਤਾਂ ਦਾ ਧਿਆਨ ਰੱਖਣ ਦਿਓ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹ ਨੇ ਸੂਬੇਦਾਰ ਨੂੰ ਹੁਕਮ ਦਿੱਤਾ ਜੋ ਪੌਲੁਸ ਨੂੰ ਨਜ਼ਰਬੰਦ ਰੱਖ ਅਤੇ ਉਹ ਨੂੰ ਚੈਨ ਕਰਨ ਦੇ ਅਤੇ ਉਸ ਦੇ ਆਪਣਿਆਂ ਵਿੱਚੋਂ ਕਿਸੇ ਨੂੰ ਉਹ ਦੀ ਸੇਵਾ ਕਰਨ ਤੋਂ ਨਾ ਰੋਕ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس صُوبیدار نُوں حُکم دِتّا۔ پئی پَولُس دی راکھی کر۔ تے اوہنوں سُکھ نال رکھ۔ تے اوہدے دوستاں وِچوں کِسے نُوں اوہدی سیوا کرن توں نا روک۔
Punjabi Standard Bible (Punjabi Standard Bible) 2023
ਫਿਰ ਉਸ ਨੇ ਸੂਬੇਦਾਰ ਨੂੰ ਹੁਕਮ ਦਿੱਤਾ ਕਿ ਪੌਲੁਸ ਨੂੰ ਕੁਝ ਖੁੱਲ੍ਹ ਦੇ ਕੇ ਪਹਿਰੇ ਵਿੱਚ ਹੀ ਰੱਖਿਆ ਜਾਵੇ ਅਤੇ ਉਸ ਦੇ ਆਪਣੇ ਲੋਕਾਂ ਨੂੰ ਉਸ ਦੀ ਸੇਵਾ ਕਰਨ ਤੋਂ ਨਾ ਰੋਕਿਆ ਜਾਵੇ।