Acts 24:26 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਫ਼ੇਲਿਕੁਸ ਦਾ ਉਸ ਨਾਲ ਗੱਲ-ਬਾਤ ਕਰਨ ਦਾ ਕਾਰਣ ਕੁਝ ਹੋਰ ਸੀ। ਉਹ ਸੋਚ ਰਿਹਾ ਸੀ ਕਿ ਸ਼ਾਇਦ ਪੌਲੁਸ ਕੁਝ ਰਿਸ਼ਵਤ ਦੇਵੇਗਾ ਇਸੇ ਕਰਕੇ ਉਸ ਨੇ ਉਸ ਨੂੰ ਬਹੁਤ ਵਾਰ ਬੁਲਾਇਆ ਅਤੇ ਉਸ ਨਾਲ ਗੱਲ-ਬਾਤ ਕੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੂੰ ਪੌਲੂਸ ਤੋਂ ਕੁਝ ਰਿਸ਼ਵਤ ਮਿਲਣ ਦੀ ਉਮੀਦ ਸੀ । ਇਸ ਲਈ ਵੀ ਉਹ ਬਹੁਤ ਵਾਰ ਉਸ ਨੂੰ ਸੱਦ ਕੇ ਉਸ ਨਾਲ ਗੱਲਬਾਤ ਕਰਦਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸੇ ਸਮੇਂ ਉਹ ਆਸ ਕਰ ਰਿਹਾ ਸੀ ਕਿ ਪੌਲੁਸ ਉਸ ਨੂੰ ਰਿਸ਼ਵਤ ਦੇਵੇਗਾ, ਇਸ ਲਈ ਉਸਨੇ ਅਕਸਰ ਉਸ ਨੂੰ ਬੁਲਾਇਆ ਅਤੇ ਉਸ ਨਾਲ ਗੱਲਬਾਤ ਕਰਦਾ ਹੁੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਇਹ ਵੀ ਆਸ ਰੱਖਦਾ ਸੀ ਭਈ ਪੌਲੁਸ ਮੈਨੂੰ ਕੁਝ ਰੋਕੜ ਦੇਵੇਗਾ । ਇਸੇ ਗੱਲੇ ਉਹ ਨੂੰ ਬਹੁਤ ਵਾਰੀ ਸਦਵਾ ਕੇ ਉਸ ਨਾਲ ਗੱਲ ਬਾਤ ਕਰਦਾ ਹੁੰਦਾ ਸੀ
Punjabi ERV
ਪਰ ਫ਼ੇਲਿਕੁਸ ਦਾ ਉਸ ਨਾਲ ਗੱਲ-ਬਾਤ ਕਰਨ ਦਾ ਕਾਰਣ ਕੁਝ ਹੋਰ ਸੀ। ਉਹ ਸੋਚ ਰਿਹਾ ਸੀ ਕਿ ਸ਼ਾਇਦ ਪੌਲੁਸ ਕੁਝ ਰਿਸ਼ਵਤ ਦੇਵੇਗਾ ਇਸੇ ਕਰਕੇ ਉਸਨੇ ਉਸਨੂੰ ਬਹੁਤ ਵਾਰ ਬੁਲਾਇਆ ਅਤੇ ਉਸ ਨਾਲ ਗੱਲ-ਬਾਤ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹ ਵੀ ਆਸ ਰੱਖਦਾ ਸੀ ਕਿ ਪੌਲੁਸ ਮੈਨੂੰ ਕੁਝ ਪੈਸਾ ਦੇਵੇਗਾ। ਇਸੇ ਗੱਲੋਂ ਉਹ ਨੂੰ ਬਹੁਤ ਵਾਰੀ ਬੁਲਾ ਕੇ ਉਸ ਨਾਲ ਗੱਲਬਾਤ ਕਰਦਾ ਹੁੰਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
نالے اوہنوں آس سی پئی پَولُس کولوں مَینُوں کُجھ رُپئے مِلن گے۔ ایسے گلّے اوہ اوہنوں گھڑی مُڑی سَدّ کے اوہدے نال گلّاں کر دا رہندا سی۔
Punjabi Standard Bible (Punjabi Standard Bible) 2023
ਨਾਲ ਹੀ ਉਹ ਇਹ ਵੀ ਆਸ ਕਰ ਰਿਹਾ ਸੀ ਕਿ ਪੌਲੁਸ ਉਸ ਨੂੰ ਪੈਸਾ ਦੇਵੇਗਾ; ਸੋ ਇਸ ਕਰਕੇ ਵੀ ਉਹ ਉਸ ਨੂੰ ਬਾਰ-ਬਾਰ ਸੱਦ ਕੇ ਉਸ ਨਾਲ ਗੱਲਬਾਤ ਕਰਦਾ ਸੀ।