Acts 24:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਦੋ ਸਾਲ ਬਾਅਦ ਪੁਰਕਿਯੁਸ ਫ਼ੇਸਤੁਸ ਫ਼ੇਲਿਕੁਸ ਦੀ ਥਾਂ ਹਾਕਮ ਬਣ ਗਿਆ। ਇਸ ਲਈ ਹੁਣ ਫ਼ੇਲਿਕੁਸ ਹਾਕਮ ਨਾ ਰਿਹਾ। ਫ਼ੇਲਿਕੁਸ ਕੁਝ ਅਜਿਹਾ ਕਰਨਾ ਚਾਹੁੰਦਾ ਸੀ ਜੋ ਯਹੂਦੀਆਂ ਨੂੰ ਪ੍ਰਸੰਨ ਕਰੇ। ਇਸ ਲਈ ਉਸ ਨੇ ਪੌਲੁਸ ਨੂੰ ਕੈਦ ਵਿੱਚ ਹੀ ਰਹਿਣ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਦੋ ਸਾਲ ਪੂਰੇ ਹੋਣ ਤੋਂ ਬਾਅਦ ਜਦੋਂ ਫ਼ੇਲਿਕਸ ਦੀ ਥਾਂ ਪੁਰਕਿਯੁਸ ਫ਼ੇਸਤੁਸ ਦੀ ਨਿਯੁਕਤੀ ਹੋਈ ਤਾਂ ਫ਼ੇਲਿਕਸ ਯਹੂਦੀਆਂ ਨੂੰ ਖ਼ੁਸ਼ ਕਰਨ ਲਈ ਪੌਲੂਸ ਨੂੰ ਕੈਦ ਵਿੱਚ ਹੀ ਛੱਡ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਦੋ ਸਾਲ ਬੀਤ ਗਏ, ਫੇਲਿਕ੍ਸ ਦੀ ਜਗ੍ਹਾ ਪੋਰਸੀਅਸ ਫੇਸਤੁਸ ਹਾਕਮ ਬਣ ਕੇ ਆਇਆ, ਪਰ ਕਿਉਂਕਿ ਫੇਲਿਕ੍ਸ ਯਹੂਦੀਆਂ ਉੱਤੇ ਕਿਰਪਾ ਕਰਨਾ ਚਾਹੁੰਦਾ ਸੀ, ਇਸ ਲਈ ਉਸਨੇ ਪੌਲੁਸ ਨੂੰ ਕੈਦ ਵਿੱਚ ਛੱਡ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਂ ਦੋ ਵਰਹੇ ਪੂਰੇ ਹੋਏ ਪੁਰਕਿਯੁਸ ਫ਼ੇਸਤੁਸ ਫ਼ੇਲਿਕਸ ਦੇ ਥਾਂ ਹਾਕਮ ਹੋ ਕੇ ਆਇਆ ਅਤੇ ਫ਼ੇਲਿਕਸ ਜੋ ਇਹ ਚਾਹੁੰਦਾ ਸੀ ਭਈ ਯਹੂਦੀਆਂ ਨੂੰ ਪਰਸੰਨ ਕਰੇ ਪੌਲੁਸ ਨੂੰ ਕੈਦ ਵਿੱਚ ਹੀ ਛੱਡ ਗਿਆ।।
Punjabi ERV
ਪਰ ਦੋ ਸਾਲ ਬਾਅਦ ਪੁਰਕਿਯੁਸ ਫ਼ੇਸਤੁਸ ਫ਼ੇਲਿਕੁਸ ਦੀ ਥਾਂ ਹਾਕਮ ਬਣ ਗਿਆ। ਇਸ ਲਈ ਹੁਣ ਫ਼ੇਲਿਕੁਸ ਹਾਕਮ ਨਾ ਰਿਹਾ। ਫ਼ੇਲਿਕੁਸ ਕੁਝ ਅਜਿਹਾ ਕਰਨਾ ਚਾਹੁੰਦਾ ਸੀ ਜੋ ਯਹੂਦੀਆਂ ਨੂੰ ਪ੍ਰਸੰਨ ਕਰੇ। ਇਸ ਲਈ ਉਸਨੇ ਪੌਲੁਸ ਨੂੰ ਕੈਦ ਵਿੱਚ ਹੀ ਰਹਿਣ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦੋਂ ਦੋ ਸਾਲ ਪੂਰੇ ਹੋਏ, ਪੁਰਕਿਯੁਸ ਫ਼ੇਸਤੁਸ ਫ਼ੇਲਿਕਸ ਦੇ ਥਾਂ ਹਾਕਮ ਹੋ ਕੇ ਆਇਆ ਅਤੇ ਫ਼ੇਲਿਕਸ ਜੋ ਇਹ ਚਾਹੁੰਦਾ ਸੀ ਕਿ ਯਹੂਦੀਆਂ ਨੂੰ ਖੁਸ਼ ਕਰੇ ਪੌਲੁਸ ਨੂੰ ਕੈਦ ਵਿੱਚ ਹੀ ਛੱਡ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جد دو ورھے پُورے ہوئے فیلِکس دے تھاں پُرکِیُس فیستُس مُقرّر ہویا تَد فیلِکس ایس نِیّت اُتّے پئی یہُودِیاں نُوں احسان مند رکھّے۔ پَولُس نُوں قید وِچ ای چھڈ گیا۔
Punjabi Standard Bible (Punjabi Standard Bible) 2023
ਜਦੋਂ ਦੋ ਸਾਲ ਬੀਤ ਗਏ ਤਾਂ ਫ਼ੇਲਿਕਸ ਦੇ ਥਾਂ ਪੁਰਕਿਯੁਸ ਫ਼ੇਸਤੁਸ ਰਾਜਪਾਲ ਬਣਿਆ, ਪਰ ਫ਼ੇਲਿਕਸ ਯਹੂਦੀਆਂ ਨੂੰ ਖੁਸ਼ ਕਰਨ ਦੀ ਇੱਛਾ ਨਾਲ ਪੌਲੁਸ ਨੂੰ ਕੈਦ ਵਿੱਚ ਹੀ ਛੱਡ ਗਿਆ।