Acts 25:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪੌਲੁਸ ਨੇ ਕਿਹਾ, “ਇਸ ਵਕਤ ਮੈਂ ਕੈਸਰੀ ਅਦਾਲਤ ਦੀ ਗੱਦੀ ਅੱਗੇ ਖੜ੍ਹਾ ਹਾਂ। ਮੇਰਾ ਨਿਆਂ ਇੱਥੇ ਹੀ ਹੋਵੇ। ਮੈਂ ਯਹੂਦੀਆਂ ਦੇ ਵਿਰੁੱਧ ਕੁਝ ਵੀ ਗਲਤ ਨਹੀਂ ਕੀਤਾ ਅਤੇ ਤੁਸੀਂ ਇਸ ਨੂੰ ਚੰਗੀ ਤਰ੍ਹਾਂ ਜਾਣਦੇ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪੌਲੂਸ ਨੇ ਉੱਤਰ ਦਿੱਤਾ, “ਮੈਂ ਕੈਸਰ ਦੀ ਨਿਆਂ ਗੱਦੀ ਦੇ ਸਾਹਮਣੇ ਖੜ੍ਹਾ ਹਾਂ, ਮੇਰਾ ਨਿਆਂ ਇੱਥੇ ਹੀ ਹੋਣਾ ਚਾਹੀਦਾ ਹੈ । ਮੈਂ ਯਹੂਦੀਆਂ ਦਾ ਕੋਈ ਨੁਕਸਾਨ ਨਹੀਂ ਕੀਤਾ ਜਿਸ ਨੂੰ ਤੁਸੀਂ ਆਪ ਚੰਗੀ ਤਰ੍ਹਾਂ ਜਾਣਦੇ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪੌਲੁਸ ਨੇ ਜਵਾਬ ਦਿੱਤਾ: “ਮੈਂ ਹੁਣ ਕੈਸਰ ਦੀ ਅਦਾਲਤ ਵਿੱਚ ਖੜ੍ਹਾ ਹਾਂ, ਚਾਹੀਦਾ ਹੈ ਕਿ ਮੇਰਾ ਨਿਆਂ ਇੱਥੇ ਹੀ ਹੋਵੇ। ਮੈਂ ਯਹੂਦੀਆਂ ਨਾਲ ਕੋਈ ਬੇਇਨਸਾਫ਼ੀ ਨਹੀਂ ਕੀਤੀ, ਜਿਵੇਂ ਕਿ ਤੁਸੀਂ ਵੀ ਚੰਗੀ ਤਰ੍ਹਾਂ ਜਾਣਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਪੌਲੁਸ ਨੇ ਕਿਹਾ, ਮੈਂ ਕੈਸਰੀ ਅਦਾਲਤ ਦੀ ਗੱਦੀ ਦੇ ਅੱਗੇ ਖੜ੍ਹਾ ਹਾਂ। ਚਾਹੀਦਾ ਹੈ ਕਿ ਮੇਰਾ ਨਿਆਉਂ ਏੱਥੇ ਹੀ ਹੋਵੇ। ਯਹੂਦੀਆਂ ਦੇ ਉੱਤੇ ਮੈਂ ਕੋਈ ਵਾਧਾ ਨਹੀਂ ਕੀਤਾ ਜਿਵੇਂ ਤੁਸੀਂ ਵੀ ਅੱਛੀ ਤਰਾਂ ਜਾਣਦੇ ਹੋ
Punjabi ERV
ਪੌਲੁਸ ਨੇ ਕਿਹਾ, “ਇਸ ਵਕਤ ਮੈਂ ਕੈਸਰੀ ਅਦਾਲਤ ਦੀ ਗੱਦੀ ਅੱਗੇ ਖਢ਼ਾ ਹਾਂ। ਮੇਰਾ ਨਿਆਂ ਇਥੇ ਹੀ ਹੋਵੇ। ਮੈਂ ਯਹੂਦੀਆਂ ਦੇ ਵਿਰੁੱਧ ਕੁਝ ਵੀ ਗਲਤ ਨਹੀਂ ਕੀਤਾ ਅਤੇ ਤੁਸੀਂ ਇਸ ਨੂੰ ਚੰਗੀ ਤਰ੍ਹਾਂ ਜਾਣਦੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੌਲੁਸ ਨੇ ਕਿਹਾ, ਮੈਂ ਕੈਸਰੀ ਅਦਾਲਤ ਦੀ ਗੱਦੀ ਦੇ ਅੱਗੇ ਖੜ੍ਹਾ ਹਾਂ। ਚਾਹੀਦਾ ਹੈ ਕਿ ਮੇਰਾ ਨਿਆਂ ਇੱਥੇ ਹੀ ਹੋਵੇ। ਯਹੂਦੀਆਂ ਦੇ ਨਾਲ ਮੈਂ ਕੁਝ ਵੀ ਗਲਤ ਨਹੀਂ ਕੀਤਾ ਜਿਵੇਂ ਕਿ ਤੁਸੀਂ ਵੀ ਚੰਗੀ ਤਰ੍ਹਾਂ ਜਾਣਦੇ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر پَولُس آکھیا پئی مَیں قَیصر دی عدالت وِچ حاضر آں۔ چاہیدا اے پئی میرا فیصلہ ایتھے ای ہوئے یہُودِیاں دا جیویں تُوں آپ وی چنگی طرح جاننا ایں مَیں کُجھ گُناہ نئیں کِیتا۔
Punjabi Standard Bible (Punjabi Standard Bible) 2023
ਪੌਲੁਸ ਨੇ ਕਿਹਾ, “ਮੈਂ ਕੈਸਰ ਦੇ ਨਿਆਂ ਆਸਣ ਦੇ ਸਾਹਮਣੇ ਖੜ੍ਹਾ ਹਾਂ, ਮੇਰਾ ਨਿਆਂ ਇੱਥੇ ਹੀ ਹੋਣਾ ਚਾਹੀਦਾ ਹੈ। ਮੈਂ ਯਹੂਦੀਆਂ ਦਾ ਕੁਝ ਬੁਰਾ ਨਹੀਂ ਕੀਤਾ ਜਿਵੇਂ ਕਿ ਤੁਸੀਂ ਆਪ ਚੰਗੀ ਤਰ੍ਹਾਂ ਜਾਣਦੇ ਹੋ।