Acts 25:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਮੈਂ ਗਲਤ ਕੰਮ ਕੀਤਾ ਹੈ, ਜੋ ਮੌਤ ਦੀ ਸਜ਼ਾ ਦੇ ਕਾਬਿਲ ਹੈ, ਤਾਂ ਮੈਂ ਮਰਨ ਤੋਂ ਇਨਕਾਰ ਨਹੀਂ ਕਰਾਂਗਾ। ਪਰ ਜੇਕਰ ਉਨ੍ਹਾਂ ਦੇ ਦੋਸ਼ ਗਲਤ ਹਨ, ਤਾਂ ਕਿਸੇ ਨੂੰ ਵੀ ਮੈਨੂੰ ਯਹੂਦੀਆਂ ਹੱਥੀਂ ਫ਼ੜਵਾਉਣ ਦਾ ਇਖਤਿਆਰ ਨਹੀਂ ਹੈ। ਮੈਂ ਕੈਸਰ ਨੂੰ ਇਹ ਬੇਨਤੀ ਕਰਦਾ ਹਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜੇਕਰ ਮੈਂ ਅਪਰਾਧ ਕੀਤਾ ਹੈ ਅਤੇ ਮੈਂ ਮੌਤ ਦੀ ਸਜ਼ਾ ਦੇ ਯੋਗ ਕੋਈ ਕੰਮ ਕੀਤਾ ਹੈ ਤਾਂ ਮੈਂ ਮਰਨ ਤੋਂ ਨਹੀਂ ਡਰਦਾ । ਪਰ ਜੇਕਰ ਇਹਨਾਂ ਦੁਆਰਾ ਮੇਰੇ ਉੱਤੇ ਲਾਏ ਹੋਏ ਦੋਸ਼ ਝੂਠੇ ਹਨ ਤਾਂ ਮੈਨੂੰ ਕੋਈ ਉਹਨਾਂ ਦੇ ਹੱਥਾਂ ਵਿੱਚ ਨਹੀਂ ਸੌਂਪ ਸਕਦਾ । ਮੈਂ ਕੈਸਰ ਅੱਗੇ ਅਪੀਲ ਕਰਦਾ ਹਾਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਗਰ, ਫਿਰ ਵੀ, ਮੈਂ ਮੌਤ ਦੇ ਯੋਗ ਕੁਝ ਵੀ ਕਰਨ ਲਈ ਦੋਸ਼ੀ ਹਾਂ, ਤਾਂ ਮੈਂ ਮਰਨ ਤੋਂ ਇਨਕਾਰ ਨਹੀਂ ਕਰਦਾ। ਪਰ ਜੇ ਮੇਰੇ ਉੱਤੇ ਇਹ ਯਹੂਦੀਆਂ ਦੁਆਰਾ ਲਾਏ ਦੋਸ਼ ਸਹੀ ਨਹੀਂ ਹਨ, ਤਾਂ ਕਿਸੇ ਨੂੰ ਵੀ ਮੈਨੂੰ ਉਨ੍ਹਾਂ ਦੇ ਹਵਾਲੇ ਕਰਨ ਦਾ ਅਧਿਕਾਰ ਨਹੀਂ ਹੈ। ਮੈਂ ਰੋਮਨ ਪਾਤਸ਼ਾਹ ਕੈਸਰ ਨੂੰ ਅਪੀਲ ਕਰਦਾ ਹਾਂ!”
Punjabi Bible 2016 - ਪਵਿੱਤਰ ਬਾਈਬਲ O.V.
ਸੋ ਜੇ ਮੈਂ ਕੋਈ ਵਾਧਾ ਕੀਤਾ ਅਤੇ ਕਤਲ ਦੇ ਲਾਇਕ ਕੋਈ ਕੰਮ ਕੀਤਾ ਹੋਵੇ ਤਾਂ ਮੈਂ ਕਤਲ ਹੋਣ ਵਿੱਚ ਉੱਜ਼ਰ ਨਹੀਂ ਕਰਦਾ ਪਰ ਜੇ ਉਨ੍ਹਾਂ ਗੱਲਾਂ ਦਾ ਕੁਝ ਅਸਲ ਨਾ ਹੋਵੇ ਜਿਨ੍ਹਾਂ ਦਾ ਏਹ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤਾਂ ਕਿਸੇ ਦੀ ਮਜਾਲ ਨਹੀਂ ਜੋ ਮੈਨੂੰ ਉਨ੍ਹਾਂ ਦੇ ਹਵਾਲੇ ਕਰੇ । ਮੈਂ ਕੈਸਰ ਦੀ ਦੁਹਾਈ ਦਿੰਦਾ ਹਾਂ।
Punjabi ERV
ਜੇਕਰ ਮੈਂ ਗਲਤ ਕੰਮ ਕੀਤਾ ਹੈ, ਜੋ ਮੌਤ ਦੀ ਸਜ਼ਾ ਦੇ ਕਾਬਿਲ ਹੈ, ਤਾਂ ਮੈਂ ਮਰਨ ਤੋਂ ਇਨਕਾਰ ਨਹੀਂ ਕਰਾਂਗਾ। ਪਰ ਜੇਕਰ ਉਨ੍ਹਾਂ ਦੇ ਦੋਸ਼ ਗਲਤ ਹਨ, ਤਾਂ ਕਿਸੇ ਨੂੰ ਵੀ ਮੈਨੂੰ ਯਹੂਦੀਆਂ ਹੱਥੀਂ ਫ਼ਡ਼ਵਾਉਣ ਦਾ ਇਖਤਿਆਰ ਨਹੀਂ ਹੈ। ਮੈਂ ਕੈਸਰ ਨੂੰ ਇਹ ਬੇਨਤੀ ਕਰਦਾ ਹਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਜੇ ਮੈਂ ਕੁਝ ਗਲਤ ਕੀਤਾ ਅਤੇ ਕਤਲ ਦੇ ਲਾਇਕ ਕੋਈ ਕੰਮ ਕੀਤਾ ਹੋਵੇ ਤਾਂ ਮੈਂ ਕਤਲ ਹੋਣ ਵਿੱਚ ਕੋਈ ਇਨਕਾਰ ਨਹੀਂ ਕਰਦਾ ਪਰ ਜੇ ਉਨ੍ਹਾਂ ਗੱਲਾਂ ਵਿੱਚੋਂ ਕੁਝ ਵੀ ਸਾਬਤ ਨਾ ਹੋਵੇ ਜਿਨ੍ਹਾਂ ਦਾ ਇਹ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤਾਂ ਕਿਸੇ ਦੀ ਹਿੰਮਤ ਨਹੀਂ ਜੋ ਮੈਨੂੰ ਉਨ੍ਹਾਂ ਦੇ ਹਵਾਲੇ ਕਰੇ। ਮੈਂ ਕੈਸਰ ਦੀ ਦੁਹਾਈ ਦਿੰਦਾ ਹਾਂ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جے مَیں تقصِیری آں۔ تے مَوت دے لائق کُجھ کِیتا ہوئے۔ تاں مَیں مرن توں عُذر نئیں کر دا۔ پر جے ایہناں گلّاں وِچ جِنہاں دا ایہہ میرے اُتّے الزام لاؤندے نیں کُجھ اصل نئیں اے تَد کِسے دا حق نئیں پئی مَینُوں اوہناں دی رَئی نال اوہناں دے ہتّھ دے چھڈے مَیں قَیصر اگّے دوہائی دینا آں۔
Punjabi Standard Bible (Punjabi Standard Bible) 2023
ਜੇ ਮੈਂ ਕੁਝ ਗਲਤ ਕੀਤਾ ਹੈ ਅਤੇ ਮੌਤ ਦੇ ਯੋਗ ਕੋਈ ਕੰਮ ਕੀਤਾ ਹੈ ਤਾਂ ਮੈਂ ਮਰਨ ਤੋਂ ਇਨਕਾਰ ਨਹੀਂ ਕਰਦਾ, ਪਰ ਜੇ ਅਜਿਹੀ ਕੋਈ ਗੱਲ ਹੈ ਹੀ ਨਹੀਂ ਜਿਸ ਦਾ ਇਹ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤਾਂ ਕੋਈ ਮੈਨੂੰ ਇਨ੍ਹਾਂ ਦੇ ਹਵਾਲੇ ਨਹੀਂ ਕਰ ਸਕਦਾ। ਮੈਂ ਕੈਸਰ ਨੂੰ ਅਪੀਲ ਕਰਦਾ ਹਾਂ।”