Acts 25:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਆਖਿਆ, ‘ਇਹ ਰੋਮੀਆਂ ਦਾ ਕਾਨੂੰਨ ਨਹੀਂ ਕਿ ਜਿੰਨਾ ਚਿਰ ਮਨੁੱਖ ਆਪਣੇ ਤੇ ਦੋਸ਼ ਲਾਉਣ ਵਾਲਿਆਂ ਦਾ ਸਾਹਮਣਾ ਨਹੀਂ ਕਰਦਾ ਅਤੇ ਉਸ ਨੂੰ ਉਸ ਦੇ ਖਿਲਾਫ਼ ਲਾਏ ਦੋਸ਼ਾਂ ਤੋਂ ਆਪਣੀ ਰੱਖਿਆ ਕਰਨ ਦਾ ਅਵਸਰ ਨਹੀਂ ਦਿੱਤਾ ਜਾਂਦਾ ਉਸ ਨੂੰ ਹਵਾਲੇ ਨਹੀਂ ਕੀਤਾ ਜਾਂਦਾ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਮੈਂ ਉਹਨਾਂ ਨੂੰ ਉੱਤਰ ਦਿੱਤਾ ਕਿ ਰੋਮੀਆਂ ਦਾ ਇਹ ਕਾਨੂੰਨ ਨਹੀਂ ਹੈ ਕਿ ਅਪਰਾਧੀ ਨੂੰ ਦੋਸ਼ ਲਾਉਣ ਵਾਲਿਆਂ ਦੇ ਆਹਮੋ ਸਾਹਮਣੇ ਹੋਣ ਤੋਂ ਪਹਿਲਾਂ ਸਜ਼ਾ ਦਿੱਤੀ ਜਾਵੇ ਅਤੇ ਆਪਣੇ ਅਪਰਾਧ ਦੀ ਸਫ਼ਾਈ ਪੇਸ਼ ਕਰਨ ਦਾ ਮੌਕਾ ਨਾ ਦਿੱਤਾ ਜਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਮੈਂ ਉਨ੍ਹਾਂ ਨੂੰ ਕਿਹਾ ਕਿ ਰੋਮੀਆਂ ਦਾ ਇਹ ਰਿਵਾਜ ਨਹੀਂ ਹੈ ਕਿਸੇ ਮਨੁੱਖ ਨੂੰ ਹਵਾਲੇ ਕਰਨ ਜਿਨ੍ਹਾਂ ਚਿਰ ਆਪਣੇ ਦੋਸ਼ ਲਗਾਉਣ ਵਾਲਿਆ ਦੇ ਸਾਹਮਣੇ ਸਫ਼ਾਈ ਦੇਣ ਦਾ ਮੌਕਾ ਨਾ ਪਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੂੰ ਮੈਂ ਇਹ ਉੱਤਰ ਦਿੱਤਾ ਭਈ ਰੋਮੀਆਂ ਦਾ ਕਾਨੂਨ ਨਹੀਂ ਹੈ ਜੋ ਕਿਸੇ ਮਨੁੱਖ ਨੂੰ ਹਵਾਲੇ ਕਰਨ ਜਿੰਨਾਂ ਚਿਰ ਮੁਦਾਆਲੈ ਆਪਣੇ ਮੁਦਈਆਂ ਦੇ ਰੋਬਰੂ ਹੋ ਕੇ ਦਾਵੇ ਦਾ ਜਵਾਬ ਦੇਣ ਦਾ ਮੌਕਾ ਨਾ ਪਾਵੇ
Punjabi ERV
ਪਰ ਮੈਂ ਆਖਿਆ, ‘ਇਹ ਰੋਮੀਆਂ ਦਾ ਕਾਨੂੰਨ ਨਹੀਂ ਕਿ ਜਿੰਨਾ ਚਿਰ ਮਨੁੱਖ ਆਪਣੇ ਤੇ ਦੋਸ਼ ਲਾਉਣ ਵਾਲਿਆਂ ਦਾ ਸਾਮ੍ਹਣਾ ਨਹੀਂ ਕਰਦਾ ਅਤੇ ਉਸਨੂੰ ਉਸਦੇ ਖਿਲਾਫ਼ ਲਾਏ ਦੋਸ਼ਾਂ ਤੋਂ ਆਪਣੀ ਰੱਖਿਆ ਕਰਨ ਦਾ ਅਵਸਰ ਨਹੀਂ ਦਿੱਤਾ ਜਾਂਦਾ ਉਸਨੂੰ ਹਵਾਲੇ ਨਹੀਂ ਕੀਤਾ ਜਾਂਦਾ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੂੰ ਮੈਂ ਇਹ ਉੱਤਰ ਦਿੱਤਾ ਕਿ ਰੋਮੀਆਂ ਦਾ ਕਨੂੰਨ ਨਹੀਂ ਹੈ ਜੋ ਕਿਸੇ ਮਨੁੱਖ ਨੂੰ ਹਵਾਲੇ ਕਰਨ ਜਿਨ੍ਹਾਂ ਚਿਰ ਆਪਣੇ ਦੋਸ਼ ਲਗਾਉਣ ਵਾਲਿਆਂ ਦੇ ਸਾਹਮਣੇ ਸਫ਼ਾਈ ਦੇਣ ਦਾ ਮੌਕਾ ਨਾ ਪਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں اوہناں نُوں ایہہ جواب دِتّا۔ پئی رُومِیاں دا دستُور نئیں اے۔ پئی کِسے بندے نُوں رَئی نال سزا واسطے دے چھڈن۔ جِنّاں چِر مُلزم نُوں اپنے الزام دین والیاں دے آمھے سامھنے دعویٰ دے جواب دین دا موقع نا مِلے۔
Punjabi Standard Bible (Punjabi Standard Bible) 2023
ਪਰ ਮੈਂ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਰੋਮੀਆਂ ਦਾ ਇਹ ਦਸਤੂਰ ਨਹੀਂ ਹੈ ਕਿ ਕਿਸੇ ਅਪਰਾਧੀ ਨੂੰ ਪਹਿਲਾਂ ਹੀ ਸਜ਼ਾ ਦੇ ਲਈ ਹਵਾਲੇ ਕਰਨ, ਜਦੋਂ ਤੱਕ ਕਿ ਉਹ ਉਸ ਨੂੰ ਮੁਦਈਆਂ ਦੇ ਸਾਹਮਣੇ ਆ ਕੇ ਦੋਸ਼ਾਂ ਦੇ ਵਿਖੇ ਆਪਣਾ ਪੱਖ ਰੱਖਣ ਦਾ ਮੌਕਾ ਨਾ ਦੇਣ।”