Acts 25:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਇਹ ਯਹੂਦੀ ਇੱਥੇ ਇਕੱਠੇ ਹੋਏ। ਮੈਂ ਮੁਨਸਫ਼ ਦੀ ਗੱਦੀ ਤੇ ਬੈਠਾ ਅਤੇ ਉਸ ਮਨੁੱਖ ਨੂੰ ਮੇਰੇ ਸਾਹਮਣੇ ਪੇਸ਼ ਕਰਨ ਦਾ ਆਦੇਸ਼ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹ ਸਾਰੇ ਇੱਥੇ ਆਏ ਤਾਂ ਮੈਂ ਬਿਨਾਂ ਦੇਰ ਕੀਤੇ ਅਗਲੇ ਹੀ ਦਿਨ ਨਿਆਂ ਗੱਦੀ ਉੱਤੇ ਬੈਠ ਗਿਆ ਅਤੇ ਉਸ ਆਦਮੀ ਨੂੰ ਪੇਸ਼ ਕਰਨ ਦਾ ਹੁਕਮ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਸ ਦੇ ਦੋਸ਼ੀ ਮੇਰੇ ਨਾਲ ਇੱਥੇ ਆਏ, ਮੈਂ ਮੁਕੱਦਮੇ ਵਿੱਚ ਦੇਰੀ ਨਹੀਂ ਕੀਤੀ, ਪਰ ਅਗਲੇ ਹੀ ਦਿਨ ਅਦਾਲਤ ਵਿੱਚ ਬੁਲਾਇਆ ਅਤੇ ਉਸ ਆਦਮੀ ਨੂੰ ਅੰਦਰ ਲਿਆਉਣ ਦਾ ਆਦੇਸ਼ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਾਂ ਓਹ ਐੱਥੇ ਆਣ ਇਕੱਠੇ ਹੋਏ ਤਾਂ ਮੈਂ ਕੁਝ ਢਿੱਲ ਨਾ ਕੀਤੀ ਸਗੋਂ ਅਗਲੇ ਭਲਕ ਅਦਾਲਤ ਦੀ ਗੱਦੀ ਤੇ ਬੈਠ ਕੇ ਹੁਕਮ ਦਿੱਤਾ ਜੋ ਉਸ ਮਨੁੱਖ ਨੂੰ ਹਾਜ਼ਰ ਕਰਨ
Punjabi ERV
ਇਸ ਲਈ ਇਹ ਯਹੂਦੀ ਇਥੇ ਇਕਠੇ ਹੋਏ। ਮੈਂ ਮੁਨਸਫ਼ ਦੀ ਗੱਦੀ ਤੇ ਬੈਠਾ ਅਤੇ ਉਸ ਮਨੁੱਖ ਨੂੰ ਮੇਰੇ ਸਾਮ੍ਹਣੇ ਪੇਸ਼ ਕਰਨ ਦਾ ਆਦੇਸ਼ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਜਦੋਂ ਉਹ ਇੱਥੇ ਇਕੱਠੇ ਹੋਏ ਤਾਂ ਮੈਂ ਬਿਨ੍ਹਾਂ ਕੁਝ ਦੇਰ ਕੀਤੇ ਅਗਲੇ ਦਿਨ ਅਦਾਲਤ ਦੀ ਗੱਦੀ ਤੇ ਬੈਠ ਕੇ ਹੁਕਮ ਦਿੱਤਾ ਜੋ ਉਸ ਮਨੁੱਖ ਨੂੰ ਹਾਜ਼ਰ ਕਰਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جد اوہ ایتھے اکٹّھے ہوئے۔ مَیں کِسے طرح چِر نا لایا سگوں دُوجے دِن ای عدالت دی گدّی اُتّے بَیہہ کے حُکم دِتّا پئی اوس بندے نُوں لیاؤن۔
Punjabi Standard Bible (Punjabi Standard Bible) 2023
ਸੋ ਜਦੋਂ ਉਹ ਇੱਥੇ ਇਕੱਠੇ ਹੋਏ ਤਾਂ ਮੈਂ ਬਿਨਾਂ ਕੋਈ ਦੇਰੀ ਕੀਤੇ ਅਗਲੇ ਦਿਨ ਨਿਆਂ ਆਸਣ 'ਤੇ ਬੈਠ ਕੇ ਉਸ ਮਨੁੱਖ ਨੂੰ ਲਿਆਉਣ ਦਾ ਹੁਕਮ ਦਿੱਤਾ।